ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤੇਜ਼ਾਬ ਪੀੜ੍ਹਤ ਔਰਤਾਂ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਢਿੱਲੋਂ ਪਲਾਜ਼ਾ ਜ਼ੀਰਕਪੁਰ ਦੇ ਸਹਿਯੋਗ ਨਾਲ ਆਈਨੌਕਸ ਪਲਾਜ਼ਾ ਜ਼ੀਰਕਪੁਰ ਵਿਖੇ ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਲਈ 'ਛਪਾਕ' ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਕਰਵਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਇਸ ਸਕ੍ਰੀਨਿੰਗ ਮੌਕੇ ਪੰਜਾਬ ਦੀਆਂ 15 ਤੇਜ਼ਾਬ ਪੀੜਤ ਮਹਿਲਾਵਾਂ ਸ਼ਾਮਲ ਹੋਈਆਂ।
 

 

ਇਸ ਮੌਕੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱÎਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਉਹ ਤੇਜ਼ਾਬ ਪੀੜਤ ਮਹਿਲਾਵਾਂ ਵੱਲੋਂ ਭਾਰੀ ਔਕੜਾਂ ਦਾ ਸਾਹਮਣਾ ਕਰਦਿਆਂ ਉਨ੍ਹਾਂ ਵੱਲੋਂ ਵਿਖਾਈ ਬਹਾਦਰੀ ਅਤੇ ਹੌਸਲੇ ਨੂੰ ਸਲਾਮ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਲਈ ਸੁਰੱਖਿਅਤ ਜਨਤਕ ਥਾਵਾਂ ਯਕੀਨੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ।
 

ਅਰੁਨਾ ਚੌਧਰੀ ਨੇ ਦੱਸਿਆ ਕਿ ਜਾਂਚ ਬਿਊਰੋ ਦੀ ਰਿਪੋਰਟ ਮੁਤਾਬਕ ਤੇਜ਼ਾਬ ਹਮਲਿਆਂ ਨਾਲ ਸਬੰਧਤ 40 ਕੇਸ ਦਰਜ ਹਨ। ਇਨ੍ਹਾਂ ਵਿਚੋਂ 11 ਮਾਮਲਿਆਂ ਵਿੱਚ ਸਜ਼ਾ ਸੁਣਾਈ ਗਈ ਹੈ।  ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਹਮਲੇ ਕਾਰਨ ਅਪਾਹਜ ਹੋ ਜਾਣ ਵਾਲੇ ਵਿਅਕਤੀਆਂ ਨੂੰ 750 ਰੁਪਏ ਪੈਨਸ਼ਨ ਦਿੱਤੀ ਜਾਂਦੀ ਹੈ।  ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਨੂੰ ਵਿੱਤੀ ਮਦਦ ਦੇਣ ਦੀ ਯੋਜਨਾ ਤਹਿਤ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ।
 

 

ਅਰੁਨਾ ਚੌਧਰੀ ਨੇ ਦੱਸਿਆ ਕਿ ਗ੍ਰਹਿ ਵਿਭਾਗ ਦੀ ਮੌਜੂਦਾ ਨੀਤੀ ਮੁਤਾਬਕ ਪ੍ਰਤੀ ਪੀੜਤ 3 ਲੱਖ ਰੁਪਏ ਦੇਣ ਦੀ ਵਿਵਸਥਾ ਹੈ ਅਤੇ ਹੁਣ ਤੱਕ ਗ੍ਰਹਿ ਵਿਭਾਗ ਵੱਲੋਂ 40 ਪੀੜਤਾਂ ਨੂੰ 83 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਤੇਜ਼ਾਬ  ਰੱਖਣ ਅਤੇ ਇਸਦੀ ਵਿਕਰੀ ਨੂੰ ਨਿਯਮਤ ਕਰਨ ਲਈ ਪੰਜਾਬ ਪੋਜੈਸ਼ਨ ਅਤੇ ਸੇਲ ਰੂਲ, 2014 ਨੋਟੀਫਾਈ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Special screening of movie CHHAPAAK for acid attack survivors courtesy Social Security Women and Child Development Department