ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਪੈਸ਼ਲ ਟਾਸਕ ਫੋਰਸ ਨੇ SHO ਅਤੇ ਉਸ ਦਾ ਡਰਾਈਵਰ ਹੈਰੋਇਨ ਸਣੇ ਕੀਤਾ ਕਾਬੂ

ਸਪੈਸ਼ਲ ਟਾਸਕ ਫੋਰਸ ਨੇ ਲੁਧਿਆਣਾ ਸ਼ਹਿਰ ਦੇ ਥਾਣਾ ਡਵੀਜ਼ਨ ਨੰਬਰ ਦੋ ਦੇ ਐੱਸ ਐੱਚ ਓ ਅਤੇ ਉਸ ਦੇ ਡਰਾਈਵਰ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਣੇ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ ਛੇ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ। ਦੋਵਾਂ ਵਿਰੁਧ ਐਸਟੀਐਫ ਥਾਣਾ ਮੁਹਾਲੀ ਵਿਖੇ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ।

 

ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਅਮਨਦੀਪ ਗਿੱਲ ਨੂੰ ਸਪੈਸ਼ਲ ਟਾਸਕ ਫੋਰਸ ਨੇ ਮੰਗਲਵਾਰ ਰਾਤ ਨੂੰ ਉਸ ਦੇ ਡਰਾਈਵਰ ਅਜੈ ਕੁਮਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਿਸ ਅਧਿਕਾਰੀ ਦੇ ਅਨੁਸਾਰ, ਜਿਸ ਸਮੇਂ ਥਾਣਾ ਇੰਚਾਰਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਹ ਖੁਦ ਵੀ ਨਸ਼ੇ ਦਾ ਸੇਵਨ ਕਰ ਰਿਹਾ ਸੀ।

 

ਮੁਲਜ਼ਮਾਂ ਵਿਰੁਧ ਵੱਖ ਵੱਖ ਧਰਾਵਾਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Special task force arrested SHO and its driver with heroin