ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

550ਵੇਂ ਪ੍ਰਕਾਸ਼ ਦਿਹਾੜੇ ਮੌਕੇ ਚੰਡੀਗੜ੍ਹ 'ਵਰਸਿਟੀ ਪਹੁੰਚਣਗੇ ਅਧਿਆਤਮਿਕ ਆਗੂ ਦਲਾਈ ਲਾਮਾ

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਚਾਰ ਗੋਸ਼ਟੀਆਂ ਵਿੱਚ ਵਿਸ਼ਵ ਆਗੂਆਂ ਦੀ ਸ਼ਮੂਲੀਅਤ ਵੀ ਹੋਣ ਲੱਗੀ ਹੈ। ਤਿੱਬਤੀਆਂ ਦੇ ਅਧਿਆਤਮਿਕ ਤੇ ਰਾਜਸੀ ਆਗੂ ਦਲਾਈ ਲਾਮਾ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਭਾਸ਼ਣ ਦੇਣਗੇ। 

 

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਦਿੱਤੇ ਵਿਸ਼ੇਸ਼ ਸੱਦੇ ਉੱਤੇ ਦਲਾਈ ਲਾਮਾ 15 ਅਕਤੂਬਰ ਦਿਨ ਮੰਗਲਵਾਰ ਨੂੰ ਵਿਦਿਆਰਥੀਆਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ।
 

 

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਸੰਦਰਭ ਵਿੱਚ ਧਰਮ ਨਿਰਪੱਖ ਨੈਤਿਕਤਾ ਵਿਸ਼ੇ ਉੱਤੇ ਸ਼੍ਰੀ ਦਲਾਈ ਲਾਮਾ ਹਜ਼ਾਰਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ। 

 

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੰਚ ਤੋਂ 40 ਦੇਸ਼ਾਂ ਅਤੇ ਭਾਰਤ ਦੇ 29 ਰਾਜਾਂ ਦੇ ਵਿਦਿਆਰਥੀ ਗੁਰੂ ਨਾਨਕ ਦੀ ਵਿਚਾਰਧਾਰਾ ਬਾਰੇ ਵਿਸ਼ਵ ਆਗੂ ਸ਼੍ਰੀ ਦਲਾਈ ਲਾਮਾ ਦਾ ਭਾਸ਼ਣ ਸੁਣਨਗੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Spiritual Leader Dalai Lama to arrive at Chandigarh University on 550th Parkash Purab