ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਅਕਾਲ ਤਖ਼ਤ ਸਾਹਿਬ ਦੋਵੇਂ ਬਾਦਲਾਂ ਨੂੰ ਪੰਥ `ਚੋਂ ਛੇਕੇ: ਨਵਜੋਤ ਸਿੱਧੂ

ਪੰਜਾਬ ਦੇ ਕੈਬਿਨੇਟ ਮੰਤਰੀ ਅੰਮ੍ਰਿਤਸਰ `ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਸਹਾਇਕ ਸ੍ਰੀ

ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਸਾਬਕਾ ਮੁੱਖ ਮੰਰਤੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਥ `ਚੋਂ ਛੇਕਿਆ ਜਾਵੇ। ਉਨ੍ਹਾਂ ਅਜਿਹੀ ਬੇਨਤੀ ਬਾਦਲਾਂ ਵੱਲੋਂ ਡੇਰਾ ਸਿਰਸਾ ਦੇ ਸ਼ਰਧਾਲੂਆਂ ਦੀਆਂ ਵੋਟਾਂ ਲੈਣ ਲਈ ਉਸ ਨੂੰ ਈਸ਼-ਨਿੰਦਾ ਦੇ ਮਾਮਲੇ `ਚੋਂ ਬਰੀ ਕਰਵਾਉਣ `ਚ ਨਿਭਾਈ ਕਥਿਤ ਭੂਮਿਕਾ ਕਾਰਨ ਕੀਤੀ ਹੈ।


ਸ੍ਰੀ ਸਿੱਧੂ ਨੇ ਇਹ ਵੀ ਦੋਸ਼ ਲਾਇਆ ਕਿ ਬਾਦਲਾਂ ਨੇ ਡੇਰੇ ਦੇ ਬਾਈਕਾਟ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਨੇ ‘ਨਾ ਕੇਵਲ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਚਾਇਆ, ਸਗੋਂ ਆਪ ਵਿੱਚ ਪੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਸ ਨੂੰ ਮੁਆਫ਼ੀ ਦਿਵਾਈ।`


ਸ੍ਰੀ ਸਿੱਧੂ ਨੇ ਇਸ ਸਬੰਧੀ ਇੱਕ ਮੈਮੋਰੈਂਡਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਸਹਾਇਕ ਸ੍ਰੀ ਭੁਪਿੰਦਰ ਸਿੰਘ ਨੂੰ ਸੌਂਪਿਆ ਤੇ ਉਨ੍ਹਾਂ ਜੱਥੇਦਾਰ ਵੱਲੋਂ ਇਹ ਯਾਦ-ਪੱਤਰ ਪ੍ਰਾਪਤ ਕੀਤਾ।


ਇਹ ਯਾਦ-ਪੱਤਰ ਸੌਂਪਣ ਤੋਂ ਬਾਅਦ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮਿਲ ਕੇ ਅੰਮ੍ਰਿਤਸਰ ਸਥਿਤ ਆਪਣੀ ਰਿਹਾਇਸ਼ਗਾਹ `ਤੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ।     

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sri Akal Takht Sahib should excommunicate Badals