ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਆਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਨੂੰ ਜੋੜਦੇ ਰੋਪਵੇਅ ਪ੍ਰਾਜੈਕਟ ਦਾ ਰਾਹ ਪੱਧਰਾ

ਰੋਪਵੇਅ ਪ੍ਰਾਜੈਕਟ ਬਣਨ ਦਾ ਰਾਹ ਪੱਧਰਾ

ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ੍ਰੀ ਆਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਨੂੰ ਜੋੜਦੇ ਰੋਪਵੇਅ ਪ੍ਰਾਜੈਕਟ ਦੇ ਲਈ ਹੁਣ ਰਾਹ ਪੱਧਰਾ ਹੋ ਗਿਆ। ਇਹ ਪ੍ਰਾਜੈਕਟ 3.5 ਕਿਲੋਮੀਟਰ ਦਾ ਫਾਸਲਾ ਤੈਅ ਕਰੇਗਾ। ਇਹ ਪ੍ਰਾਜੈਕਟ 2014 `ਚ ਠੰਢੇ ਬਸਤੇ `ਚ ਪੈ ਗਿਆ ਸੀ।ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ `ਚ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਮਿਲਣ ਦੀ ਉਮੀਦ ਲਗਾਈ ਜਾ ਰਹੀ ਹੈ।

 

ਇਸ ਸਬੰਧੀ ਅੱਜ ਪੰਜਾਬ ਮਿਉਂਸਪਲ ਭਵਨ `ਚ ਹਿਮਾਚਲ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ (ਸੱਭਿਆਚਾਰ ਤੇ ਸੈਰ ਸਪਾਟਾ) ਰਾਮ ਸੁਭਾਗ ਸਿੰਘ ਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਗੱਲਬਾਤ ਹੋਈ। ਇਸ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦੋਵਾਂ ਸੂਬਿਆਂ ਦਰਮਿਆਨ ਇੱਕ ਇਕਰਾਰਨਾਮਾ (ਐਮ ਓ ਯੂ) ਹਸਤਾਖ਼ਰਿਤ ਕੀਤਾ ਗਿਆ ਸੀ, ਪਰ ਇਹ 2014 `ਚ ਠੰਢੇ ਬਸਤੇ ਵਿੱਚ ਪੈ ਗਿਆ ਸੀ।

 

ਉਨ੍ਹਾਂ ਕਿਹਾ ਕਿ ਇਸ ਇਕਰਾਰਨਾਮੇ ਉੱਤੇ ਇਸੇ ਮਹੀਨੇ ਦੌਰਾਨ ਸਹੀ ਪਾਈ ਜਾਵੇਗੀ ਜਿਸ ਨਾਲ ਇਹ ਪ੍ਰਾਜੈਕਟ ਰਫ਼ਤਾਰ ਫੜੇਗਾ। ਹਿਮਾਚਲ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਰਾਮ ਸੁਭਾਗ ਸਿੰਘ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਬੀਤੇ ਦਿਨੀਂ ਹੋਈ ਆਪਣੀ ਕੈਬਨਿਟ ਮੀਟਿੰਗ `ਚ ਹਰੀ ਝੰਡੀ ਦੇ ਦਿੱਤੀ ਗਈ ਹੈ। 


ਇਸ ਮੌਕੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਡਾ. ਰੌਸ਼ਨ ਸੰਕਾਰੀਆ ਅਤੇ ਡਾਇਰੈਕਟਰ ਮਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sri Anandpur Sahib and Mata Naina Devi join the road to become a ropeway project