ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਬਾਦਲ ਸਰਕਾਰ ਵੱਲੋਂ ਬਣਾਏ ਗਏ ਕਮਿਸ਼ਨ ਦੇ ਚੇਅਰਮੈਨ ਜ਼ੋਰਾ ਸਿੰਘ ਜਿਨ੍ਹਾਂ ਹੁਣ ਆਮ ਆਦਮੀ ਪਾਰਟੀ ਦੇ ਆਗੂ ਹਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।
ਇਸ ਮੌਕੇ ਜ਼ੋਰਾ ਸਿੰਘ ਨੇ ਕਿਹਾ ਕਿ ਮੇਰੇ ਕਮਿਸ਼ਨ ਵੱਲੋਂ ਪੇਸ਼ ਕੀਤੀ ਗਈ ਰਿਪੋਰਟ `ਚ 6 ਵਿਅਕਤੀਆਂ ਦੇ ਨਾਮ ਦਿੱਤੇ ਗਏ ਸਨ, ਜਿਨ੍ਹਾਂ `ਤੇ ਮੌਕੇ ਦੀਆਂ ਸਰਕਾਰਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਉਹ ਜਾਂਚ ਲਈ ਜਾਂਦੇ ਸਨ ਤਾਂ ਕੁਝ ਪੁਲਿਸ ਨੇ ਉਨ੍ਹਾਂ ਨੂੰ ਕੋਈ ਤਵੱਜੋਂ ਨਹੀਂ ਦਿੱਤੀ।
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਨੂੰ ਨਾਮ ਦਿੱਤੇ ਸਨ ਜਿਨ੍ਹਾਂ ਤੋਂ ਪੁੱਛਗਿੱਛ ਨਹੀਂ ਕੀਤੀ ਗਈ। ਉਨ੍ਹਾਂ ਨੇ 6 ਵਿਅਕਤੀਆਂ ਦੇ ਨਾਮ ਵੀ ਦੱਸੇ। ਇਸ ਮੌਕੇ ਸਾਬਕਾ ਜੱਜ ਜ਼ੋਰਾ ਸਿੰਘ ਨੇ ਕਿਹਾ ਕਿ ਉਸ ਗੁਰਦੁਆਰੇ ਦੇ ਗ੍ਰੰਥੀ ਤੋਂ ਵੀ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਸੀ, ਜਿਥੋਂ ਗੁਰੂ ਗ੍ਰੰਥ ਸਾਹਿਬ ਚੋਰੀ ਹੋਇਆ ਸੀ, ਪ੍ਰੰਤੂ ਉਹ ਨਹੀਂ ਕੀਤੀ ਗਈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਉਨ੍ਹਾਂ ਇਹ ਵੀ ਕਿਹਾ ਕਿ ਜਾਂਚ `ਚ ਸਾਹਮਣੇ ਆਇਆ ਸੀ ਕਿ ਜੋ ਦੋਸ਼ੀਆਂ ਦੇ ਸਕੈਚ ਬਣਾਏ ਗਏ ਸਨ, ਉਹ ਦੇਖਣ ਵਾਲਿਆਂ ਦੇ ਮੁਤਾਬਕ ਨਹੀਂ ਬਣਾਏ ਗਏ ਸਨ। ਉਨ੍ਹਾਂ ਇਹ ਵੀ ਕਿਹਾ ਕਿ ਜੋ ਚਿੱਤਰ ਬਣਾਏ ਗਏ ਉਹ ਮੀਡੀਆ `ਚ ਵੀ ਨਹੀਂ ਦਿੱਤੇ, ਨਾ ਹੀ ਜਨਤਕ ਥਾਵਾਂ `ਤੇ ਕਿਤੇ ਪੋਸਟਰ ਲਗਾਏ ਗਏ।