ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡਿਜ਼ੀਟਲ ਮਿਊਜ਼ੀਅਮ 'ਚ ਗੁਰਦੁਆਰਾ ਜਨਮ ਅਸਥਾਨ ਸ਼੍ਰੀ ਨਨਕਾਣਾ ਸਾਹਿਬ ਦਾ ਮਾਡਲ ਖਿੱਚ ਦਾ ਕੇਂਦਰ ਬਣਿਆ

ਮਿਊਜ਼ੀਅਮ ਵੇਖਣ ਵਾਲੇ ਨੌਜਵਾਨ ਲੜਕੇ, ਲੜਕੀਆਂ, ਬਜ਼ੁਰਗ ਅਤੇ ਬੱਚਿਆਂ 'ਚ ਉਤਸ਼ਾਹ
 

ਪੰਜਾਬ ਸਰਕਾਰ ਵੱਲੋ ਫ਼ਾਜ਼ਿਲਕਾ ਦੇ ਐਮ. ਆਰ. ਕਾਲਜ ਦੇ ਗਰਾਊਂਡ ਵਿੱਚ ਲਗਾਏ ਗਏ ਡਿਜ਼ੀਟਲ ਮਿਊਜ਼ੀਅਮ ਨੇ ਸੰਗਤਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਲਗਾਤਾਰ ਹੋ ਰਹੀ ਹਲਕੀ ਬਾਰਿਸ਼ ਦੇ ਬਾਵਜੂਦ ਵੱਖ-ਵੱਖ ਸਕੂਲੀ ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਮਿਊਜ਼ੀਅਮ ਵਿੱਚ ਗੁਰੂ ਸਾਹਿਬ ਦੀ ਜੀਵਨੀ ਬਾਰੇ ਜਾਨਣ ਲਈ ਆ ਰਹੀਆ ਹਨ। ਮਿਊਜ਼ੀਅਮ ਵਿੱਚ ਨੌਜਵਾਨ ਲੜਕੇ, ਲੜਕੀਆਂ, ਬਜ਼ੁਰਗ ਅਤੇ ਬੱਚਿਆਂ ਸਮੇਤ ਹਰ ਉਮਰ ਵਰਗ ਦੇ ਲੋਕ ਪੂਰੇ ਉਤਸ਼ਾਹ ਨਾਲ ਪਹੁੰਚ ਰਹੇ ਹਨ। 

 

ਮਿਊਜ਼ੀਅਮ ਵਿੱਚ ਜਿਥੇ ਸੰਗਤਾਂ ਮਲਟੀਮੀਡੀਆ ਤਕਨੀਕਾਂ ਜਿਨ੍ਹਾਂ ਵਿੱਚ ਲਾਰਜ ਫਾਰਮੇਟ ਡਿਸਪਲੇਅ (ਐੱਲ.ਐੱਫ਼.ਡੀ), ਰੇਡੀਓ ਫ੍ਰੀਕੁਐਂਸੀ ਐਂਡੰਟੀਫਾਈਡ ਡਿਵਾਈਸ (ਆਰ.ਐੱਫ਼.ਆਈ.ਡੀ) ਹੈੱਡਫੋਨਸ, ਇੰਪਰੈਸਿਵ ਸਬਲੀਮੋਸ਼ਨ ਅਤੇ ਰੀਚੁਅਲ ਰਿਆਇਲਟੀ (ਵੀ.ਆਰ.) ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਫਸਲਫੇ ਨੂੰ ਸਮਝ ਰਹੀਆਂ ਹਨ, ਉਥੇ ਮਿਊਜ਼ੀਅਮ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਜਨਮ ਅਸਥਾਨ ਸ਼੍ਰੀ ਨਨਕਾਣਾ ਸਾਹਿਬ ਦਾ ਮਾਡਲ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। 

 

ਨੌਜਵਾਨਾਂ ਸਮੇਤ ਹਰ ਉਮਰ ਦੇ ਵਿਅਕਤੀ ਬੜੇ ਸ਼ਰਧਾ ਭਾਵ ਨਾਲ ਗੁਰੂ ਸਾਹਿਬ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਮਾਡਲ ਦੇ ਦਰਸ਼ਨ ਕਰ ਰਹੇ ਹਨ। ਸੰਗਤਾਂ ਵਲੋਂ ਇਸ ਉਪਰਾਲੇ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sri Nankana Sahib Model becomes the center of attraction at the Digital Museum