ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜ ਚੋਣ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁੱਖੀਆਂ ਨਾਲ ਮੀਟਿੰਗ

ਰਾਜ ਚੋਣ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁੱਖੀਆਂ ਨਾਲ ਮੀਟਿੰਗਰਾਜ ਚੋਣ ਕਮਿਸ਼ਨਰ ਵੱਲੋਂ ਡਿਪਟੀ ਕਮਿ

ਪੰਜਾਬ `ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਦੇ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ।  ਮੀਟਿੰਗ ਦੌਰਾਨ ਵੀ ਕੇ ਭਾਵਰਾ, ਡੀ ਜੀ ਪੀ ਪੰਜਾਬ ਪੁਲਿਸ (ਨੋਡਲ ਅਫ਼ਸਰ ਫਾਰ ਇਲੈਕਸ਼ਨ), ਆਈ ਜੀ ਹੈੱਡਕੁਆਰਟਰ ਜਤਿੰਦਰ ਔਲਖ ਅਤੇ ਕਮਲ ਕੁਮਾਰ ਗਰਗ ਸੈਕਟਰੀ ਰਾਜ ਚੋਣ ਕਮਿਸ਼ਨ ਹਾਜ਼ਰ ਸਨ।


ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ `ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ `ਚ ਚੋਣਾਂ ਸਬੰਧੀ ਮੁੱਢਲੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

 

ਮੀਟਿੰਗ ਦੌਰਾਨ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲਿਸ ਮੁੱਖੀਆਂ ਨੂੰ ਚੋਣਾ ਪੁਰ ਅਮਨ-ਅਮਾਨ ਕਰਾਉਣ ਲਈ ਆਦੇਸ਼ ਦਿੱਤੇ, ਤਾਂ ਜੋ ਵੋਟਰ ਆਪਣੇ ਵੋਟਿੰਗ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਡਰ ਭੈਅ ਅਤੇ ਦਬਾਅ ਤੋਂ ਕਰ ਸਕਣ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁੱਖੀਆਂ ਨੂੰ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸੁਖਾਵਾਂ ਮਾਹੌਲ ਬਣਾਈ ਰੱਖਣ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣ। 


ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁੱਖੀਆਂ ਨੇ ਰਾਜ ਚੋਣ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਉਹ ਅਮਨ-ਅਮਾਨ ਅਤੇ ਨਿਯਮਾਂ ਅਨੁਸਾਰ ਪੰਚਾਇਤੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕਰਨਗੇ।


ਜਿ਼ਕਰਯੋਗ ਹੈ ਕਿ ਪੰਜਾਬ ਰਾਜ `ਚ 13276 ਪੰਚਾਇਤਾਂ ਦੀ ਚੋਣ ਕਰਵਾਉਣ ਸਬੰਧੀ 15 ਦਸੰਬਰ, 2018 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ ਇਸ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਨਾਮਜ਼ਦਗੀ ਪੱਤਰ ਭਰਨ ਦਾ ਕੰਮ ਸ਼ੁਰੂ ਹੋ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:State Election Commissioner Meeting with Deputy Commissioners and District Police Chiefs