ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਵਲੋਂ ਉਦਯੋਗਾਂ ਲਈ ਮਨਜ਼ੂਰ ਪੂੰਜੀ ਸਬਸਿਡੀ ਕੀਤੀ ਜਾਵੇਗੀ ਜਾਰੀ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਦਯੋਗਿਕ ਨੀਤੀਆਂ ਦੇ ਤਹਿਤ ਸਮੇਂ-ਸਮੇਂ 'ਤੇ ਜਨਰਲ ਉਦਯੋਗਿਕ ਇਕਾਈਆਂ ਅਤੇ ਐਕਪੋਰਟ ਓਰੀਐਂਟਿਡ ਇਕਾਈਆਂ (ਈ.ਓ.ਯੂ) ਨੂੰ ਇਨਵੈਸਟਮੈਂਟ ਇੰਨਸੈਟਿਵ/ਮਨਜ਼ੂਰ ਕੀਤੀ ਗਈ ਕੈਪੀਟਲ ਸਬਸਿਡੀ  ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਸਬਸਿਡੀ ਪਹਿਲਾਂ ਉਦਯੋਗਿਕ ਨੀਤੀ ਦੇ ਨਿਯਮਾਂ ਦੀ ਸ਼ਰਤਾਂ ਪੂਰੀਆਂ ਨਾ ਕਰਨ ਕਰਕੇ ਰੋਕ ਦਿੱਤੀ ਗਈ ਸੀ।
 

ਸਰਕਾਰੀ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਸਰਕਾਰ ਵਲੋਂ ਅਧਿਸੂਚਨਾ ਨੰ: ਇੰਨ/ਸਬ/2019-20/ਡੀ.ਏ.-7/11371-ਏ ਮਿਤੀ 13-11-2019 ਨੂੰ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਨੋਟੀਫੀਕੇਸ਼ਨ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਉਦਯੋਗ ਵਿਭਾਗ ਦੀ ਵੈਬਸਾਈਟ www.pbindustries.gov.in 'ਤੇ ਵੀ ਅਪਲੋਡ ਕੀਤਾ ਗਿਆ ਹੈ।
 

ਸੂਬੇ ਦੀਆਂ ਸਾਰੀਆਂ ਉਦਯੋਗਿਕ ਇਕਾਈਆਂ ਜਿਨ੍ਹਾਂ ਨੂੰ ਉਪਦਾਨ ਦੀ ਰਾਸ਼ੀ ਵੱਖ-ਵੱਖ ਉਦਯੋਗਿਕ ਨੀਤੀਆਂ ਅਨੁਸਾਰ ਪ੍ਰਵਾਨ ਕੀਤੀ ਗਈ ਸੀ ਅਤੇ ਬੰਦ ਹੋਣ ਕਾਰਨ ਜਾਂ ਕਿਸੇ ਹੋਰ ਕਾਰਨ ਉਨ੍ਹਾਂ ਦੀ ਪ੍ਰਵਾਨ ਕੀਤੀ ਰਾਸ਼ੀ ਦੀ ਵੰਡ ਨਹੀਂ ਕੀਤੀ ਗਈ ਸੀ, ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਇਹ ਇਕਾਈਆਂ ਉਕਤ ਗਾਈਡਲਾਈਨਜ਼ ਅਨੁਸਾਰ ਯੋਗ ਅਤੇ ਹੱਕਦਾਰ ਸਮਝਦੀਆਂ ਹਨ ਤਾਂ ਉਹ ਵਿਭਾਗ ਦੀ ਈ-ਮੇਲ ਆਈ ਡੀ ਨੰ: br.incentive@gmail.com 'ਤੇ ਜਾਂ ਸਬੰਧਤ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਰਾਹੀਂ ਆਪਣੀ ਪ੍ਰਤੀ ਬੇਨਤੀ ਦੇ ਸਕਦੀਆਂ ਹਨ ਤਾਂ ਜੋ ਉਨ੍ਹਾਂ ਇਕਾਈਆਂ ਨੂੰ ਸਬਸਿਡੀ ਦੀ ਵੰਡ ਕਰਨ ਸਬੰਧੀ ਵਿਚਾਰਿਆ ਜਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:STATE GOVERNMENT TO RELEASE SANCTIONED CAPITAL SUBSIDY TO GENERAL INDUSTRIAL AND EXPORT ORIENTED UNITS