ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਲੰਧਰ ਵਿਖੇ ਹੋਵੇਗਾ ਪੰਜਾਬ ਸਰਕਾਰ ਦਾ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ

ਪੰਜਾਬ ਸਰਕਾਰ ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣ ਦਾ ਸ਼ਡਿਊਲ ਜਾਰੀ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬਾ ਪੱਧਰੀ ਸੁਤੰਤਰਤਾ ਦਿਵਸ ਜਲੰਧਰ ਵਿਖੇ ਮਨਾਇਆ ਜਾਵੇਗਾ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

 

 

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਡਿਊਲ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਐਸ.ਏ.ਐਸ. ਨਗਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀਆਂ ਵਿੱਚ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਸੰਗਰੂਰ ਵਿਖੇ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ, ਮੈਡੀਕਲ ਸਿੱਖਿਆ ਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਬਠਿੰਡਾ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਮਾਨਸਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਫਤਿਹਗੜ੍ਹ ਸਾਹਿਬ, ਖੇਡਾਂ ਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪਟਿਆਲਾ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕਪੂਰਥਲਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਗੁਰਦਾਸਪੁਰ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਰੋਪੜ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੰਮ੍ਰਿਤਸਰ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਮੋਗਾ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਫ਼ਿਰੋਜਪੁਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਹੁਸ਼ਿਆਰਪੁਰ, ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਲੁਧਿਆਣਾ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਐਸ.ਬੀ.ਐਸ ਨਗਰ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਪਠਾਨਕੋਟ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:State Level Independence Day Ceremony of Punjab Government to be celebrated in Jalandhar