ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ `ਚ ਹੋਵੇਗਾ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ

ਮੋਹਾਲੀ `ਚ ਹੋਵੇਗਾ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ

ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਐਸ ਏ ਐਸ ਨਗਰ ਵਿਖੇ ਰਾਜ ਪੱਧਰੀ ਸਮਾਰੋਹ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ।

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ, 2019 ਨੂੰ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ ਰਾਣਾ ਕੇ ਪੀ ਸਿੰਘ ਹੁਸ਼ਿਆਰਪੁਰ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮਾਂ `ਚ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।


ਵੱਖ-ਵੱਖ ਜ਼ਿਲ੍ਹਿਆਂ `ਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਜਲੰਧਰ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅੰਮਿ੍ਰਤਸਰ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ, ਜੰਗਲਾਤ, ਜੰਗਲੀ ਜੀਵ ਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਫਰੀਦਕੋਟ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸ਼ਹਿਰੀ ਵਿਕਾਸ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਫਿਰੋਜ਼ਪੁਰ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਫਤਹਿਗੜ੍ਹ ਸਾਹਿਬ, ਸਮਾਜਿਕ ਸੁਰੱਖਿਆ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਕਪੂਰਥਲਾ, ਉਚੇਰੀ ਸਿੱਖਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਰੂਪਨਗਰ, ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਲੁਧਿਆਣਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮੋਗਾ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਐਸ ਬੀ ਐਸ ਨਗਰ, ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤਰਨ ਤਾਰਨ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਗੁਰਦਾਸਪੁਰ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਫਾਜ਼ਿਲਕਾ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਪਠਾਨਕੋਟ ਅਤੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਉਣਗੇ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:STATE LEVEL REPUBLIC DAY CELEBRATIONS AT SAS NAGAR