ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਰਾਜ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਸੰਸਥਾ ਹੋਵੇਗੀ ਸਥਾਪਤ: ਓ.ਪੀ. ਸੋਨੀ

ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਸਥਾਪਤ ਕੀਤੇ ਜਾਣਗੇ ਆਰਗਨ ਰੀਟ੍ਰਾਇਵਲ ਸੈਂਟਰ

 

ਸੂਬੇ ਵਿੱਚ ਅੰਗ ਟ੍ਰਾਂਸਪਲਾਂਟ ਨੂੰ ਉਤਸ਼ਾਹਤ ਅਤੇ ਨਿਯਮਤ ਕਰਨ ਦੀ ਲੋੜ ਮਹਿਸੂਸ ਕਰਦਿਆਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਸੂਬੇ ਵਿੱਚ ਰਾਜ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਸੰਸਥਾ ਸਥਾਪਤ ਕਰਨ ਦੇ ਨਾਲ-ਨਾਲ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਇੱਕ-ਇੱਕ ਆਰਗਨ ਰੀਟ੍ਰਾਇਵਲ ਸੈਂਟਰ ਸਥਾਪਤ ਕੀਤਾ ਜਾਵੇਗਾ। ਇਹ ਜਾਣਕਾਰੀ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ।

 

ਸ੍ਰੀ ਸੋਨੀ ਨੇ ਕਿਹਾ ਕਿ ਜੀਵਨ ਦੇ ਅੰਤਮ ਪੜਾਅ 'ਤੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਅੰਗ ਟਰਾਂਸਪਲਾਂਟ ਸਬੰਧੀ ਮਨੁੱਖੀ ਅੰਗਾਂ ਦੀ ਉਪਲਬੱਧਾਂ ਲੋੜ ਤੋਂ ਬਹੁਤ ਘੱਟ ਹੈ। ਇਸ ਲਈ, ਮ੍ਰਿਤਕ ਦੇਹ ਦੇ ਅੰਗ ਦਾਨ ਨੂੰ ਉਤਸ਼ਾਹਤ ਕਰਨ ਲਈ, ਸੂਬੇ ਵਿੱਚ ਆਰਗਨ ਰੀਟ੍ਰਾਇਵਲ ਅਤੇ ਟ੍ਰਾਂਸਪਲਾਂਟੇਸ਼ਨ ਸਬੰਧੀ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ।

 

ਉਨ੍ਹਾਂ ਦੱਸਿਆ ਕਿ ਰਾਜ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਸੰਸਥਾ (ਸੋਟੋ) ਨੈਸ਼ਨਲ ਆਰਗਨ ਟਰਾਂਸਪਲਾਂਟ ਪ੍ਰੋਗਰਾਮ ਤਹਿਤ ਸਥਾਪਤ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਦਾ ਖ਼ਰਚਾ ਕੇਂਦਰ ਸਰਕਾਰ ਵੱਲੋਂ ਕੀਤਾ ਜਾਵੇਗਾ ਜਿਸ ਤਹਿਤ ਇਸ ਦੀ ਇਮਾਰਤ ਬਣਾਉਣ 'ਤੇ 35 ਲੱਖ ਰੁਪਏ ਦੀ ਲਾਗਤ ਆਵੇਗੀ। 

 

ਇਸ ਤੋਂ ਇਲਾਵਾ ਮੈਨਪਾਵਰ 'ਤੇ 38 ਲੱਖ ਰੁਪਏ ਸਾਲਾਨਾ ਅਤੇ ਅੰਮ੍ਰਿਤਸਰ ਤੇ ਪਟਿਆਲਾ ਵਿਖੇ ਆਰਗੇਨ ਰਿਟ੍ਰੀਵਲ ਸੈਂਟਰ ਸਥਾਪਤ ਕਰਨ ਲਈ 25-25 ਲੱਖ ਰੁਪਏ ਖ਼ਰਚਾ ਆਵੇਗਾ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਸਰਕਾਰ ਨੇ 1.2 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਸ਼ੁਰੂਆਤੀ ਖ਼ਰਚਿਆਂ ਲਈ ਲੋੜੀਂਦੀ ਰਕਮ ਜਾਰੀ ਕਰ ਦਿੱਤੀ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:State Organ and Tissue Transplant Organisation to be set up in Punjab OP Soni