ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰਦਾਸ ਬਾਦਲ ਦੀ ਸਿਹਤ ’ਤੇ ਡਾਕਟਰਾਂ ਨੇ ਦਿੱਤਾ ਬਿਆਨ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਜ਼ੇਰੇ ਇਲਾਜ ਪਿਤਾ ਗੁਰਦਾਸ ਬਾਦਲ ਦੀ ਸਿਹਤ ਨੂੰ ਲੈ ਕੇ ਪੀਜੀਆਈ ਦੀ ਡਾਕਟਰਾਂ ਦੀ ਟੀਮ ਨੇ ਮੰਗਲਵਾਰ ਨੂੰ ਤਾਜ਼ਾ ਬਿਆਨ ਦਿੱਤਾ ਹੈ। ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਿਹਤ ਚ ਸੁਧਾਰ ਹੈ ਅਤੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਅਸੀਂ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਦੀ ਫਿਰ ਜਾਂਚ ਕਰਾਂਗੇ।

 

ਜਿ਼ਕਰਯੋਗ ਹੈ ਕਿ ਲੰਘੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਛੋਟੇ ਭਰਾ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਨਣ ਲਈ ਪੀਜੀਆਈ ਪੁੱਜੇ ਸਨ। ਜਿੱਥੇ ਉਨ੍ਹਾਂ ਨੇ ਆਪਣੇ ਛੋਟੇ ਭਰਾ ਗੁਰਦਾਸ ਬਾਦਲ ਦਾ ਹਾਲਚਾਲ ਪੁੱਛਿਆ ਤੇ ਉਨ੍ਹਾਂ ਦੀ ਸਿਹਤਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਵੀ ਕੀਤੀ। ਦੱਸ ਦਈਏ ਕਿ ਸਿਹਤ ਵਿਗੜਨ ਕਾਰਨ ਗੁਰਦਾਸ ਬਾਦਲ ਨੂੰ ਲੰਘੇ ਦਿਨ ਪੀਜੀਆਈ `ਚ ਭਰਤੀ ਕਰਵਾਇਆ ਗਿਆ ਸੀ ਅਤੇ ਹੁਣ ਉਹਨਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਜੇਰੇ ਇਲਾਜ ਗੁਰਦਾਸ ਬਾਦਲ ਦਾ ਹਾਲਚਾਲ ਜਾਣਨ ਮਗਰੋਂ ਪ੍ਰਕਾਸ਼ ਸਿੰਘ ਬਾਦਲ ਨੇ ਹਸਪਤਾਲ ਵਾਰਡ ਤੋਂ ਬਾਹਰ ਆ ਕੇ ਪੱਤਰਕਾਰਾਂ ਦੇ ਸਵਾਲਾਂ ਦਾ ਵੀ ਜਵਾਬ ਦਿੱਤਾ ਸੀ। ਇਸ ਦੌਰਾਨ ਉਹ ਕਾਫੀ ਭਾਵੁਕ ਵੀ ਹੋ ਗਏ ਸਨ। ਉਨ੍ਹਾਂ ਦੱਸਿਆ ਸੀ ਕਿ ਗੁਰਦਾਸ ਬਾਦਲ ਦੀ ਸਿਹਤ ਚ ਹੁਣ ਸੁਧਾਰ ਹੈ ਤੇ ਡਾਕਟਰਾਂ ਨੇ ਕਈ ਟੈਸਟ ਕੀਤੇ ਸਨ ਤੇ ਆਉਂਦੇ 2-3 ਦਿਨਾਂ ਚ ਉਨ੍ਹਾਂ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਜਾਵੇਗੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਉਨ੍ਹਾਂ ਇਹ ਵੀ ਦੱਸਿਆ ਸੀ ਕਿ ਭਰਾ ਗੁਰਦਾਸ ਸਿੰਘ ਬਾਦਲ ਨੂੰ ਸਾਹ ਲੈਣ ਵਿਚ ਤਕਲੀਫ਼ ਆਉਂਦੀ ਸੀ ਤੇ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਬਠਿੰਡਾ ਦੇ ਇਕ ਨਿਜੀ ਹਸਪਤਾਲ ਚ ਦਾਖਲ ਕਰਵਾਇਆ ਗਿਆ ਸੀ। ਜਿਥੋਂ ਉਨ੍ਹਾਂ ਦੀ ਸਿਹਤ ਖ਼ਰਾਬ ਦੇਖ ਕੇ ਗੁਰਦਾਸ ਸਿੰਘ ਬਾਦਲ ਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਸੀ। ਇਸਦੇ ਨਾਲ ਹੀ ਬਾਦਲ ਨੇ ਕਿਹਾ ਸੀ ਕਿ ਗੁਰਦਾਸ ਬਾਦਲ ਦੀ ਸਿਹਤ ਲਈ ਉਹ ਅਰਦਾਸ ਕਰਦੇ ਹਨ ਤੇ ਉਹ ਚਾਹੁੰਦੇ ਹਨ ਕਿ ਗੁਰਦਾਸ ਬਾਦਲ ਛੇਤੀ ਤੋਂ ਛੇਤੀ ਤੰਦਰੁਸਤ ਹੋ ਜਾਣ ਤੇ ਚੰਗੀ ਸਿਹਤ ਨਾਲ ਘਰ ਪਰਤਣ।      

 

 

/

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:statement made by doctors on health of Gurdas Badal