ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਕਈ ਥਾਂਈ ਲੱਗਣ ਲਗੇ ਮਹਾਨ ਸ਼ਖਸ਼ੀਅਤਾਂ ਦੇ ਬੁੱਤ, ਕੈਪਟਨ ਦੇ ਹੁਕਮ

ਕੌਮੀ ਅਤੇ ਸੂਬੇ ਦੀ ਅਮੀਰ ਇਤਿਹਾਸਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਪਰਸ਼ੂ ਰਾਮ ਜੀ ਅਤੇ ਮਹਾਰਾਜਾ ਅਗਰਸੈਨ ਜੀ ਤੋਂ ਇਲਾਵਾ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ, ਉੱਘੇ ਆਜ਼ਾਦੀ ਘੁਲਾਟੀਏ ਬਾਬਾ ਸੋਹਨ ਸਿੰਘ ਭਕਨਾ ਅਤੇ ਬਾਬਾ ਮਹਾਰਾਜ ਸਿੰਘ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਵਿਲੱਖਣ ਉਪਰਾਲਾ ਨੌਜਵਾਨਾਂ ਨੂੰ ਆਪਣੇ ਮਹਾਨ ਪੁਰਖਿਆਂ ਦੇ ਸ਼ਾਨਾਮੱਤੇ ਅਤੀਤ ਨਾਲ ਜੋੜਨ ਵਿੱਚ ਸਹਾਈ ਹੋਵੇਗਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਸਤਿਕਾਰਯੋਗ ਸੰਤਾਂ, ਮਹਾਨ ਯੋਧਿਆਂ, ਉੱਘੇ ਆਜ਼ਾਦੀ ਘੁਲਾਟੀਆਂ ਤੋਂ ਇਲਾਵਾ ਪ੍ਰਸਿੱਧ ਸ਼ਖਸੀਅਤਾਂ ਪ੍ਰਤੀ ਉਨ੍ਹਾਂ ਦੀ ਸਰਕਾਰ ਦੇ ਸਤਿਕਾਰ ਨੂੰ ਦਰਸਾਉਂਦਾ ਹੈ ਉਨ੍ਹਾਂ ਕਿਹਾ ਕਿ ਪ੍ਰਤੀਕਮਈ ਬੁੱਤ ਨੌਜਵਾਨਾਂ ਦਰਮਿਆਨ ਭਾਰਤ ਤੇ ਪੰਜਾਬ ਦੇ ਅਮੀਰ ਧਾਰਮਿਕ ਵਿਰਸੇ ਦੇ ਨਾਲ-ਨਾਲ ਇਤਿਹਾਸਕ ਤੇ ਸੱਭਿਆਚਾਰਕ ਵਿਰਾਸਤ ਬਾਰੇ ਜਾਗਰੂਕਤਾ ਪੈਦਾ ਕਰਨ ਵਿੱਚ ਸਹਾਇਤਾ ਕਰਨਗੇ

 

ਅੱਜ ਇੱਥੇ ਸੂਬਾ ਪੱਧਰੀ ਸੰਚਾਲਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਲੁਧਿਆਣਾ ਵਿਖੇ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਭਗਵਾਨ ਪਰਸ਼ੂ ਰਾਮ ਜੀ ਦਾ ਕਾਂਸੀ ਦਾ ਬੁੱਤ ਅਤੇ ਬਠਿੰਡਾ ਵਿਖੇ ਅਗਰੋਹਾ ਦੇ ਮਹਾਨ ਭਾਰਤੀ ਰਾਜਾ ਮਹਾਰਾਜਾ ਅਗਰਸੈਨ ਜੀ ਦਾ ਬੁੱਤ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਇਸੇ ਤਰ੍ਹਾਂ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸਰਹਿੰਦ ਵਿਖੇ ਸਥਾਪਤ ਕੀਤਾ ਜਾਵੇਗਾ

 

ਮੁੱਖ ਮੰਤਰੀ ਨੇ ਸੱਭਿਆਚਾਰਕ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵੱਲੋਂ ਪੰਜਾਬ ਤਕਨੀਕੀ ਯੂਨੀਵਰਸਿਟੀ ਦੁਆਰਾ ਫਗਵਾੜਾ/ਜਲੰਧਰ ਵਿੱਚ ਅਤੇ ਇਸ ਦੇ ਆਸ-ਪਾਸ ਸੰਵਿਧਾਨ ਦੇ ਨਿਰਮਾਤਾ ਤੇ ਉੱਘੇ ਨੀਤੀਵਾਨ ਡਾ. ਬੀ.ਆਰ. ਅੰਬੇਡਕਰ ਦਾ ਬੁੱਤ ਸਥਾਪਤ ਕਰਨ ਲਈ ਰੱਖੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ

 

ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਆਜ਼ਾਦੀ ਘੁਲਾਟੀਏ ਬਾਬਾ ਸੋਹਣ ਸਿੰਘ ਭਕਨਾ ਦੇ 150ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਯਾਦ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੁੱਤ ਸਥਾਪਤ ਕਰਨ ਸਬੰਧੀ ਸੰਚਾਲਨ ਕਮੇਟੀ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ

 

ਮੁੱਖ ਮੰਤਰੀ ਨੇ ਬਾਬਾ ਮਹਾਰਾਜ ਸਿੰਘ ਦਾ ਬੁੱਤ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਉੱਚੀ ਰੱਬੋਂ ਵਿਖੇ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਹਾਲਾਂਕਿ, ਉਨ੍ਹਾਂ ਨੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਉੱਘੇ ਇਤਿਹਾਸਕਾਰਾਂ, ਵਿਦਵਾਨਾਂ ਅਤੇ ਖੋਜਕਾਰਾਂ ਨਾਲ ਸਲਾਹ-ਮਸ਼ਵਰਾ ਨਾਲ ਇਤਿਹਾਸਕ ਪਰਿਪੇਖ ਤੋਂ ਵਧੇਰੇ ਜਾਣਕਾਰੀ  ਪ੍ਰਾਪਤ ਕਰਨ ਲਈ ਵੀ ਆਖਿਆ

 

'ਵਿਕਟੋਰੀਆ ਕਰਾਸ' ਪ੍ਰਾਪਤ ਸਾਰਾਗੜ੍ਹੀ ਜੰਗ ਦੇ ਨਾਇਕ ਸਿਪਾਹੀ ਈਸ਼ਰ ਸਿੰਘ ਦੇ ਬੇਮਿਸਾਲ ਯੋਗਦਾਨ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਸੰਚਾਲਨ ਕਮੇਟੀ ਨੂੰ ਇਸ ਮਹਾਨ ਸਿੱਖ ਸਿਪਾਹੀ ਪ੍ਰਤੀ ਨਿਮਾਣੀ ਸ਼ਰਧਾਂਜਲੀ ਵਜੋਂ ਲੁਧਿਆਣਾ ਵਿਖੇ ਉਨ੍ਹਾਂ ਦਾ ਬੁੱਤ ਸਥਾਪਤ ਕਰਨ ਲਈ ਵੀ ਕਿਹਾ

 

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨਿਰੁਧ ਤਿਵਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਪ੍ਰਮੁੱਖ ਸਕੱਤਰ ਸੀਮਾ ਜੈਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਆਜ਼ਾਦੀ ਘੁਲਾਟੀਏ ਵੀ.ਕੇ. ਮੀਨਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਮਨਵੇਸ਼ ਸਿੱਧੂ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਅਤੇ ਡੀ.ਪੀ.ਆਈ. ਕਾਲਜਾਂ ਇੰਦੂ ਮਲਹੋਤਰਾ ਸ਼ਾਮਲ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:statues of great personalities will establish in Punjab Captain orders