ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਸਪੈਸ਼ਲ ਟਾਸਕ ਫ਼ੋਰਸ (ਐੱਸ. ਟੀ. ਐੱਫ.) ਦੇ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਅੱਜ ਆਪਣੀ ਟੀਮ ਨਾਲ ਮੋਹਾਲੀ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ।
ਮੁਹੰਮਦ ਮੁਸਤਫ਼ਾ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਚ ਨਸ਼ਿਆਂ ਦੇ ਖ਼ਾਤਮੇ ਲਈ ਜਿੱਥੇ ਦਿਨਰਾਤ ਇੱਕ ਕਰ ਰਹੀ ਹੈ, ਉੱਥੇ ਹੀ ਨਸ਼ਾ ਤਸਕਰਾਂ ਨੂੰ ਫੜਣ ਦੇ ਨਾਲ ਹੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਜ਼ਮੀਨੀ ਪੱਧਰ 'ਤੇ ਜਾਗਰੂਕ ਵੀ ਕਰ ਰਹੀ ਹੈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/

ਡੀਜੀਪੀ (ਐੱਸ. ਟੀ. ਐੱਫ.) ਮੁਸਤਫ਼ਾ ਨੇ ਕਿਹਾ ਕਿ ਨਸ਼ਿਆਂ ਸਮੇਤ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਮਾਮਲਿਆਂ ਨੂੰ ਕਮਜ਼ੋਰ ਕਰਨ ਅਤੇ ਭਗੌੜੇ ਮੁਲਜ਼ਮਾਂ ਨੂੰ ਨਾ ਫੜਨ 'ਤੇ ਸੂਬੇ ਦੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਤੋਂ ਜਵਾਬ ਮੰਗਿਆ ਗਿਆ ਹੈ।
ਉਨ੍ਹਾਂ ਇਸ ਗੱਲ ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਚ ਨਸ਼ਾ ਇੱਕ ਵੱਡੀ ਸਮੱਸਿਆ ਹੈ ਤੇ ਨਸ਼ਿਆਂ ਦੇ ਖਾਤਮੇ ਦੀ ਜ਼ਿੰਮੇਵਾਰੀ ਸਿਰਫ਼ ਐੱਸ. ਟੀ. ਐੱਫ. ਦੀ ਨਹੀਂ, ਸਗੋਂ ਪੂਰੀ ਪੰਜਾਬ ਪੁਲਿਸ ਦੀ ਹੈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
/