ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

197 ਕਿਲੋਂ ਹੈਰੋਇਨ ਮਾਮਲੇ 'ਚ ਅਨਵਰ ਮਸੀਹ ਗ੍ਰਿਫ਼ਤਾਰ

ਅਦਾਲਤ ਨੇ ਦੋ ਦਿਨ ਦੇ ਪੁਲਸ ਰਿਮਾਂਡ ਉੱਤੇ ਭੇਜਿਆ

ਇਟਲੀ ਦੇ ਸਿਮਰਨਜੀਤ ਸੰਧੂ ਨੂੰ ਦਬੋਚਣ ਲਈ ਵੀ ਵਿੱਢੀਆਂ ਤਿਆਰੀਆਂ
 

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ 'ਤੇ ਹੋਰ ਸ਼ਿਕੰਜਾ ਕਸਦਿਆਂ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਬੁੱਧਵਾਰ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸੁਬਾਰਡੀਨੇਟ ਸਰਵਿਸਿਜ਼ ਬੋਰਡ (ਐਸਐਸਬੀ) ਦੇ ਸਾਬਕਾ ਮੈਂਬਰ ਅਤੇ ਅਕਾਲੀ ਆਗੂ ਅਨਵਰ ਮਸੀਹ ਨੂੰ 31 ਜਨਵਰੀ ਨੂੰ ਪਿੰਡ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਉਸ ਦੇ ਘਰ ਤੋਂ  ਵੱਡੇ ਪੱਧਰ 'ਤੇ ਬਰਾਮਦ ਹੋਏ ਨਸ਼ਿਆਂ ਦੇ ਸਬੰਧ 'ਚ ਗ੍ਰਿਫ਼ਤਾਰ ਕੀਤਾ ਹੈ।

 

ਉਕਤ ਦੋਸ਼ੀ ਬੀਤੀ 31 ਜਨਵਰੀ ਨੂੰ 197 ਕਿਲੋਗ੍ਰਾਮ ਹੈਰੋਇਨ ਦੇ ਨਾਲ, ਹੋਰ ਨਸ਼ੀਲੇ ਪਦਾਰਥਾਂ ਅਤੇ ਰਸਾਇਣਾਂ  ਦੀ ਬਰਾਮਦਗੀ ਕਾਰਨ ਪੁਲਿਸ ਜਾਂਚ ਅਧੀਨ ਸੀ। ਦੋਸ਼ੀ 'ਤੇ  ਐਫ.ਆਈ.ਆਰ ਨੰ. 23 ਥਾਣਾ ਐਸ ਟੀ ਐਫ -ਐਸ ਏ ਐਸ ਨਗਰ ਮੁਹਾਲੀ  ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਉਸ ਦੇ ਘਰ ਵਿਚੋਂ 197 ਕਿੱਲੋ ਤੋਂ ਵੱਧ ਹੈਰੋਇਨ ਅਤੇ ਵੱਡੀ ਮਾਤਰਾ ਵਿੱਚ ਹੋਰ ਨਸ਼ੀਲੇ ਪਦਾਰਥਾਂ ਅਤੇ ਰਸਾਇਣਾਂ ਬਰਾਮਦ ਹੋਏ ਸਨ।


ਐਸ.ਟੀ.ਐਫ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ ਇਹ ਜਾਣਕਾਰੀ ਦਿੰਦਿਆਂ ਖੁਲਾਸਾ ਕੀਤਾ ਕਿ ਮਸੀਹ ਦੇ ਖ਼ਿਲਾਫ਼ ਧਾਰਾ 25 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਕਿਉਂਕਿ ਉਸ ਦੀ ਮਾਲਕੀ ਵਾਲੇ ਮਕਾਨ ਵਿੱਚ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ ਸੀ। ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋ ਦਿਨਾਂ ਦੀ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।
 

ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਮਸੀਹ ਨੂੰ ਐਸ.ਐਸ.ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਉਹ ਅਕਾਲੀ ਦਲ ਦਾ ਸਰਗਰਮ ਮੈਂਬਰ ਵੀ ਰਿਹਾ ਸੀ ਅਤੇ ਪਾਰਟੀ ਦੀਆਂ ਕਈ ਵੱਡੇ ਦਿੱਗਜਾਂ ਦੇ ਨੇੜੇ ਦੱਸਿਆ ਜਾਂਦਾ ਹੈ।

 

ਜ਼ਿਕਰਯੋਗ ਹੈ ਕਿ ਸੁਲਤਾਨਵਿੰਡ ਦੇ ਆਕਾਸ ਵਿਹਾਰ ਦੇ ਇਕ ਘਰ ਵਿੱਚ ਨਾਜਾਇਜ ਡਰੱਗ ਫੈਕਟਰੀ ਚਲਦੀ ਸੀ ਜਿੱਥੋਂ ਇਹਨਾਂ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਸੀ। ਇਹ ਘਰ ਅਨਵਰ ਮਸੀਹ ਦੇ ਨਾਂ 'ਤੇ ਰਜਿਸਟਰ ਹੈ। 

 

ਹਾਲਾਂਕਿ ਮਸੀਹ ਨੇ ਦਾਅਵਾ ਕੀਤਾ ਸੀ ਕਿ ਉਸਨੇ ਛੇ ਮੁਲਜ਼ਮਾਂ ਨੂੰ ਇਹ ਮਕਾਨ ਕਿਰਾਏ 'ਤੇ ਦਿੱਤਾ ਸੀ, ਜਿਨ੍ਹਾਂ ਨੂੰ ਉਥੋਂ ਗ੍ਰਿਫਤਾਰ ਕਰ ਲਿਆ ਗਿਆ ਸੀ, ਪਰ ਉਹ

ਮਕਾਨ ਕਿਰਾਏ 'ਤੇ ਦੇਣ ਸਬੰਧੀ ਕੋਈ ਲਿਖਤੀ ਦਸਤਾਵੇਜ਼ ਜਾ ਕਿਰਾਇਆਨਾਮਾ ਪੇਸ਼ ਕਰਨ ਵਿੱਚ ਅਸਫ਼ਲ ਰਿਹਾ ਅਤੇ ਆਲੇ-ਦੁਆਲੇ ਦੇ ਲੋਕ ਵੀ ਇੱਥੇ ਰਹਿੰਦੇ ਕਿਸੇ ਵੀ ਕਿਰਾਏਦਾਰ ਤੋਂ ਅਣਜਾਣ ਸਨ। ਪੁਲਿਸ ਵੱਲੋਂ ਕੀਤੀ ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਇਸ ਰੈਕੇਟ ਦਾ ਪਰਦਾਫਾਸ ਕਰਨ ਤੋਂ ਪਹਿਲਾਂ ਦੋਸ਼ੀ ਵੱਲੋਂ ਮਸੀਹ ਦੇ ਘਰ ਵਿੱਚ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਨਸ਼ਿਆਂ ਨੂੰ ਸੋਧਣ ਅਤੇ ਬਣਾਉਣ ਲਈ ਵਰਤਿਆ ਜਾਂਦਾ ਰਿਹਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:STF PUNJAB ARRESTS EXSSB MEMBER ANWAR MASIH IN CONNECTION WITH JAN 31 DRUG HAUL OF 197 KGS OF HEROIN