ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦੀ ਕੀਤੀ ਜਾ ਸਕਦੀ ਹੈ ਸਾਂਭ-ਸੰਭਾਲ

ਖੇਤੀਬਾੜੀ ਵਿਭਾਗ ਵੱਲੋਂ ਲਾਏ ਕੈਂਪ ਕਿਸਾਨਾਂ ਲਈ ਹੋ ਰਹੇ ਹਨ ਲਾਹੇਵੰਦ ਸਾਬਤ

ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਵਿੱਚ ਹਾਜ਼ਰ ਹੋ ਕੇ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਨੇੜਲੇ ਪਿੰਡ ਥੇਹਕਲੰਦਰ ਦੇ ਵਸਨੀਕ ਕਿਸਾਨ ਸੁਖਮੰਦਰ ਸਿੰਘ ਨੇ ਦੱਸਿਆ ਕਿ ਰਹਿੰਦ-ਖੂਹਿੰਦ ਨੂੰ ਅੱਗ ਲਗਾਉਣਾ ਜਿੱਥੇ ਵਾਤਾਵਰਣ ਲਈ ਘਾਤਕ ਸਿੱਧ ਹੁੰਦਾ ਹੈ, ਉਥੇ ਕਿਸਾਨਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। 

 

ਉਨ੍ਹਾਂ ਕਿਹਾ ਕਿ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਫ਼ਸਲਾਂ ਦੀ ਪਰਾਲੀ ਤੇ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਕੀਤੀ ਜਾ ਸਕਦੀ ਹੈ ਜਿਸ ਨਾਲ ਫ਼ਸਲ ਦਾ ਝਾੜ ਵੱਧ ਪ੍ਰਾਪਤ ਹੁੰਦਾ ਹੈ।

 

ਅਗਾਂਹਵਧੂ ਕਿਸਾਨ ਨੇ ਦੱਸਿਆ ਕਿ ਉਹ ਪਿੰਡ ਵਿੱਚ 50 ਏਕੜ ਜ਼ਮੀਨ ਉਪਰ ਖੇਤੀ ਕਰਦਾ ਹੈ। ਉਨ੍ਹਾਂ ਕਿਹਾ ਕਿ ਉਸ ਨੇ 50 ਏਕੜ ਵਿੱਚ ਬਾਸਮਤੀ ਦੀ ਬਿਜਾਈ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਹ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਸਗੋਂ ਜ਼ਮੀਨ ਵਿੱਚ ਰਲਾ ਰਿਹਾ ਹੈ। 

 

ਉਨ੍ਹਾਂ ਹੋਰਨਾਂ ਕਿਸਾਨ ਭਰਾਵਾਂ ਨੂੰ ਸਲਾਹ ਦਿੱਤੀ ਕਿ ਝੋਨੇ ਦੀ ਰਹਿੰਦ-ਖੂਹਿੰਦ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਦੱਬ ਦਿੱਤਾ ਜਾਵੇ ਤਾਂ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ, ਮਿੱਤਰ ਕੀੜਿਆਂ ਦਾ ਨੁਕਸਾਨ ਨਹੀਂ ਹੁੰਦਾ ਅਤੇ ਵਾਤਾਵਰਣ ਵੀ ਪ੍ਰਦੂਸ਼ਤ ਹੋਣ ਤੋਂ ਬਚ ਜਾਂਦਾ ਹੈ।


ਉਨ੍ਹਾਂ ਦੱਸਿਆ ਕਿ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਖੇਤ ਵਿੱਚ ਐਮ.ਬੀ.ਪਲੋਅ ਤੇ ਹੈਪੀ ਸੀਡਰ ਦੀ ਮੱਦਦ ਨਾਲ ਜ਼ਮੀਨ ਵਿੱਚ ਹੀ ਰਲਾ ਦਿੰਦਾ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਨੇ ਆਪਣੇ ਖੇਤ ਵਿੱਚ ਕਦੇ ਵੀ ਕਣਕ ਜਾਂ ਝੋਨੇ ਦੀ ਰਹਿੰਦ-ਖੂਹਿੰਦ ਨੂੰ ਅੱਗ ਨਹੀਂ ਲਗਾਈ ਸਗੋਂ ਉਨ੍ਹਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਜ਼ਮੀਨ ਵਿੱਚ ਹੀ ਗਾਲ ਦਿੰਦਾ ਹੈ।

 

ਰਹਿੰਦ-ਖੂਹਿੰਦ ਨੂੰ ਅੱਗ ਲਗਾਉਣ ਨਾਲ ਮਿੱਤਰ ਕੀੜਿਆਂ ਦਾ ਹੁੰਦੈ ਖ਼ਾਤਮਾ

ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਹੋਰ ਕਿਸਾਨਾਂ ਨੂੰ ਅੱਗ ਨਾ ਲਾਉਣ ਦੀ ਪ੍ਰੇਰਿਤ ਕਰਦਾ ਹੈ। ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਮਿੱਤਰ ਕੀੜੇ ਅੱਗ ਦੀ ਲਪੇਟ ਵਿੱਚ ਆ ਕੇ ਮਰ ਜਾਂਦੇ ਹਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਫਸਲਾਂ ਦਾ ਝਾੜ ਵੀ ਘੱਟ ਨਿਕਲਦਾ ਹੈ। 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Straw can be maintained using modern tools