ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਧਾਨ ਸਭਾ : ਸੁਮੇਧ ਸੈਣੀ ਤੇ ਹੋਰਨਾਂ ਖਿ਼ਲਾਫ਼ ਸਖ਼ਤ ਕਾਰਵਾਈ ਹੋਵੇ: ਗਿੱਲ

ਸੁਮੇਧ ਸੈਣੀ ਤੇ ਹੋਰਨਾਂ ਖਿ਼ਲਾਫ਼ ਸਖ਼ਤ ਕਾਰਵਾਈ ਹੋਵੇ: ਗਿੱਲ

ਅੱਜ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ `ਚ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ `ਤੇ ਬਹਿਸ ਸ਼ੁਰੂ ਹੋਈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਬਹਿਸ ਦਾ ਇਹ ਕਹਿ ਕੇ ਬਾਈਕਾਟ ਕੀਤਾ ਕਿ ਇਹ ਤਾਂ ਸਰਕਾਰੀ ਕਮਿਸ਼ਨ ਹੈ, ਜਿਸ ਨੇ ਸਿਰਫ਼ ਸਰਕਾਰ ਦੇ ਹੀ ਪੱਖ ਤੇ ਹੱਕ ਵਿੱਚ ਬੋਲਣਾ ਹੈ। ਇਹ ਜਾਂਚ ਕਮਿਸ਼ਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਲ 2015 ਦੌਰਾਨ ਪੰਜਾਬ `ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੌਰਾਨ ਰੋਸ ਮੁਜ਼ਾਹਰਾਕਾਰੀਆਂ ਦੇ ਮਾਰੇ ਜਾਣ ਦੀਆਂ ਘਟਨਾਵਾਂ ਦੀ ਜਾਂਚ ਲਈ ਕਾਇਮ ਕੀਤਾ ਗਿਆ ਸੀ।


ਅੱਜ ਬਹਿਸ ਦੀ ਸ਼ੁਰੂਆਤ ਕਰਦਿਆਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ‘ਬੇਅਦਬੀ ਦੇ ਮਾਮਲਿਆਂ ਦੀ ਸਾਜਿ਼ਸ਼ ਪਿੱਛੇ ਡੇਰਾ ਸੱਚਾ ਸੌਦਾ - ਸਿਰਸਾ ਦੇ ਸ਼ਰਧਾਲੂਆਂ ਦਾ ਹੱਥ ਸੀ।`


ਸ੍ਰੀ ਗਿੱਲ ਨੇ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦਿਵਾਉਣ ਪਿੱਛੇ ਵੱਡੇ ਤੋ ਛੋਟੇ ਦੋਵੇਂ ਬਾਦਲਾਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਬਰਗਾੜੀ `ਚ ਪੁਲਿਸ ਗੋਲੀਬਾਰੀ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਉਦੋਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬਾਕਾਇਦਾ ਭਰੋਸੇ `ਚ ਲਿਆ ਸੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹੁਰਾਂ ਨੂੰ ਤਾਂ ‘ਪੰਥ ਰਤਨ` ਅਤੇ ‘ਫ਼ਖ਼ਰ-ਏ-ਕੌਮ` ਜਿਹੇ ਖਿ਼ਤਾਬ ਵੀ ਮਿਲ ਚੁੱਕੇ ਹਨ; ਉਨ੍ਹਾਂ ਨੂੰ ਇੰਝ ਨਹੀਂ ਕਰਨਾ ਚਾਹੀਦਾ ਸੀ।

 

ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ `ਚ ਬਹਿਸ ਵਿੱਚ ਭਾਗ ਲੈਂਦਿਆਂ ਕਿਹਾ ਕਿ ਅਕਾਲੀਆਂ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਸਦਨ `ਚ ਪੇਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀਆਂ ਦੇ ਸਿੱਧੇ ਸੰਪਰਕ ਡੇਰਾ ਸੱਚਾ ਸੌਦਾ ਨਾਲ ਸਨ। ਉਨ੍ਹਾਂ ਕਿਹਾ ਕਿ ਹੁਣ ਸਮੁੱਚਾ ਪੰਜਾਬ ਚਾਹੁੰਦਾ ਸੀ ਕਿ ਮੁੱਖ ਮੰਤਰੀ ਇਹ ਦੱਸਣ ਕਿ ਜਸਟਿਸ ਕਮਿਸ਼ਨ ਦੀ ਰਿਪੋਰਟ `ਤੇ ਕਿਹੜੀ ਕਾਰਵਾਈ ਕੀਤੀ ਗਈ ਹੈ।


ਸ੍ਰੀ ਗਿੱਲ ਨੇ ਕਿਹਾ ਕਿ ਰੋਸ ਮੁਜ਼ਾਹਰਾਕਾਰੀਆਂ `ਤੇ ਗੋਲੀਆਂ ਵਰ੍ਹਾਉਣ ਦਾ ਹੁਕਮ ਦੇਣ ਵਾਲੇ ਉਦੋਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਤੇ ਹੋਰ ਮੁਲਜ਼ਮ ਪੁਲਿਸ ਅਧਿਕਾਰੀਆਂ ਖਿ਼ਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:strict action is necessary against Sumedh Saini says gill