ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਫ਼ਿਊ 'ਚ ਵੱਧ ਕੀਮਤਾਂ 'ਤੇ ਜ਼ਰੂਰੀ ਵਸਤਾਂ ਵੇਚਣ ਵਾਲਿਆਂ ਦੀ ਖੈਰ ਨਹੀਂ, ਇਸ ਨੰਬਰ 'ਤੇ ਕਰੋ ਕਾਲ

ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ 'ਚ ਲੌਕਡਾਊਨ ਲਗਾਇਆ ਹੋਇਆ ਹੈ ਅਤੇ ਪੰਜਾਬ 'ਚ 14 ਅਪ੍ਰੈਲ ਤਕ ਕਰਫ਼ਿਊ ਦਾ ਐਲਾਨ ਕੀਤਾ ਹੋਇਆ ਹੈ। ਜੇ ਕਿਸੇ ਖਪਤਕਾਰ ਨੇ ਜ਼ਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ 0172-2684000 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
 

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ 'ਚ ਵਧ ਕੀਮਤ ਵਸੂਲ ਕੇ ਜਰੂਰੀ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ 'ਤੇ ਛਾਪਾ ਮਾਰਨ ਦੀ ਕਾਰਵਾਈ 'ਚ ਹੋਰ ਤੇਜੀ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ।

 


 

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਕੋਵਿਡ-19 ਕਾਰਨ ਬਣੇ ਹੋਏ ਹਾਲਾਤਾਂ ਵਿੱਚ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾਂ ਉਸ ਤੋਂ ਘੱਟ 'ਤੇ ਹੋਵੇ।
 

ਉਨ੍ਹਾਂ ਨੇ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਗਏ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ 'ਤੇ ਹੋਵੇ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਨਾਪਤੋਲ ਵਿੰਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਛਾਪਾ ਮਾਰੀ ਵਿੱਚ ਨਾਲ ਸ਼ਾਮਲ ਕਰਨ।

 


 

ਉਨ੍ਹਾਂ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਪਠਾਨਕੋਟ ਜ਼ਿਲ੍ਹੇ ਵਿੱਚ 15 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ 35000 ਦੇ ਜੁਰਮਾਨੇ ਕੀਤੇ ਗਏ ਹਨ। ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਮੈਡੀਕਲ ਸਟੋਰ ਅਤੇ ਕਰਿਆਨੇ ਦੀਆਂ 10 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ 85000 ਦੇ ਜੁਰਮਾਨੇ ਕੀਤੇ ਗਏ ਹਨ, ਜਦਕਿ ਕਪੂਰਥਲਾ ਵਿੱਚ ਇਕ ਕਰਿਆਨੇ ਵਾਲੇ ਨੂੰ 2500 ਰੁਪਏ ਜੁਰਮਾਨਾ ਕੀਤਾ ਗਿਆ ਹੈ।
 

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿਤਰਾ ਨੇ ਸਰਕਾਰ ਦੀਆਂ ਜ਼ਰੂਰੀ ਵਸਤਾਂ ਜਿਵੇਂ ਕਿ ਦਵਾਈਆਂ ਅਤੇ ਹੋਰ ਖਾਣ-ਪੀਣ ਦੀਆਂ ਚੀਜਾਂ ਦੇ ਭਾਅ ਐਮ.ਆਰ.ਪੀ. ਅਨੁਸਾਰ ਜਾਂ ਉਸ ਤੋਂ ਘੱਟ ਤੇ ਵੇਚਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਜੇ ਕਿਸੇ ਖਪਤਕਾਰ ਨੇ ਜ਼ਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ 0172-2684000 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:STRICTEST ACTION AGAINST THOSE INDULGING IN OVERPRICING OF ESSENTIAL COMMODITIES