ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ ’ਚ ਡਾਕਟਰਾਂ ਵੱਲੋਂ ਹੜਤਾਲ

ਪਟਿਆਲਾ ’ਚ ਡਾਕਟਰਾਂ ਵੱਲੋਂ ਹੜਤਾਲ

ਬੀਤੇ ਦਿਨੀਂ ਪੱਛਮੀ ਬੰਗਾਲ ਵਿਚ ਡਾਕਟਰ ਉਤੇ ਕੀਤੇ ਗਏ ਹਮਲੇ ਤੋਂ ਬਾਅਦ ਪੱਛਮੀ ਬੰਗਾਲ ਦੇ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਅੱਜ ਦੇਸ਼ ਭਰ ਵਿਚ ਫੈਲ੍ਹ ਗਿਆ ਹੈ। ਪੱਛਮੀ ਬੰਗਾਲ ਦੇ ਡਾਕਟਰਾਂ ਦੇ ਹੱਕ ਵਿਚ ਅੱਜ ਪਟਿਆਲਾ ਦੇ ਮੈਡੀਕਲ ਕਾਲਜ ਵਿਚ ਡਾਕਟਰਾਂ ਵੱਲੋਂ ਹੜਤਾਲ ਕਰਕੇ ਓਪੀਡੀ ਬੰਦ ਰੱਖੀ ਗਈ।

 

ਇਸ ਮੌਕੇ ਡਾਕਟਰਾਂ ਨੇ ਕਿਹਾ ਕਿ ਦੇਸ਼ ਭਰ ਵਿਚ ਦਿਨੋਂ ਦਿਨ ਵਧ ਰਹੀਆਂ ਡਾਕਟਰਾਂ ਉਤੇ ਹਮਲੇ ਦੀਆਂ ਘਟਨਾਵਾਂ ਕਾਰਨ ਡਾਕਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਡਾਕਟਰਾਂ ਉਤੇ ਹਮਲੇ ਜਾਰੀ ਹਨ, ਇਸ ਨਾਲ ਡਾਕਟਰ ਡਰ ਕਾਰਨ ਚੰਗੀ ਤਰ੍ਹਾਂ ਕੰਮ ਨਹੀਂ ਕਰ ਸਕਣਗੇ।

 

ਉਨ੍ਹਾਂ ਕਿਹਾ ਕਿ ਡਾਕਟਰ ਦੀ ਹਮੇਸ਼ਾਂ ਇਹ ਕੋਸ਼ਿਸ਼ ਹੁੰਦੀ ਹੈ ਕਿ ਮਰੀਜ਼ ਦਾ ਚੰਗੀ ਤਰ੍ਹਾਂ ਇਲਾਜ ਕੀਤਾ ਜਾਵੇ, ਪ੍ਰੰਤੂ ਕਈ ਵਾਰ ਮਰੀਜ਼ ਠੀਕ ਨਹੀਂ ਹੁੰਦਾ ਤਾਂ ਉਸਦਾ ਗੁੱਸਾ ਡਾਕਟਰਾਂ ਦੀ ਕੁੱਟਮਾਰ ਕਰਕੇ ਕੱਢਿਆ ਜਾਂਦਾ ਹੈ। ਡਾਕਟਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰਾਂ ਦੀ ਸੁਰੱਖਿਆ ਯਕੀਨੀ ਕੀਤੀ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Strike by doctors in Patiala