ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਾਜ਼ਿਲਕਾ ਦੇ ਖੇਡ ਸਟੇਡੀਅਮ ਵਿਖੇ 73ਵੇਂ ਆਜ਼ਾਦੀ ਦਿਹਾੜੇ ਦੀ ਜ਼ੋਰਦਾਰ ਰਿਹਰਸਲ

73ਵੇਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸਥਾਨਕ ਸਰਕਾਰੀ ਐਮ.ਆਰ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਹੋਈ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਰ. ਪੀ. ਸਿੰਘ, ਐਸ.ਐਸ.ਪੀ. . ਭੁਪਿੰਦਰ ਸਿੰਘ ਅਤੇ ਐਸ.ਡੀ.ਐਮ. ਫ਼ਾਜ਼ਿਲਕਾ ਸ੍ਰੀ ਸੁਭਾਸ਼ ਖੱਟਕ ਨੇ ਪਰੇਡ ਦਾ ਨਿਰੀਖਣ ਕੀਤਾ

 

ਇਸ ਦੌਰਾਨ ਡੀ. ਐਸ.ਪੀ. ਮਿਸ ਹਰਪਿੰਦਰ ਕੌਰ ਗਿਲ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ, ਦੇਸ਼-ਭਗਤੀ, ਬੱਡੀ ਪ੍ਰੋਗਰਾਮ ਤੇ ਪੁਲਵਾਮਾ ਹਮਲੇ ਨਾਲ ਸਬੰਧਤ ਕੋਰੋਗ੍ਰਾਫੀਆਂ ਅਤੇ ਨਾਟਕਾਂ ਤੋਂ ਇਲਾਵਾ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ

 

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ ਗਏਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ . ਮਨਪ੍ਰੀਤ ਸਿੰਘ ਛੱਤਵਾਲ ਵੱਲੋਂ ਨਿਭਾਈ ਜਾਵੇਗੀ

 

ਇਸ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਤੋਂ ਇਲਾਵਾਂ ਵਿਦਿਅਕ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ


ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੰਜਾਬ ਹੋਮ ਗਾਰਡ, ਐਨ.ਸੀ.ਸੀ., ਆਰਮੀ ਬੈਂਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰੇਡ ਵਿੱਚ ਹਿੱਸਾ ਲਿਆ ਇਸ ਉਪਰੰਤ ਹੋਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਅਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਬੱਡੀ ਗਰੁੱਪ ਵੱਲੋਂ ਨਸ਼ੇ ਖਿਲਾਫ ਨਾਟਕ ਪੇਸ਼ ਕੀਤਾ ਗਿਆ


ਇਸ ਉਪਰੰਤ ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵੱਲੋਂ ਪੁਲਵਾਮਾ ਅਟੈਕ ਨੂੰ ਦਰਸਾਉਂਦਾ ਨਾਟਕ ਅਤੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਵਿਦਿਆਰਥੀਆਂ ਵੱਲੋਂ ਸਿੱਖ ਮਾਰਸ਼ਲ ਆਰਟ ਦੀ ਵਿਲੱਖਣਤਾ ਅਤੇ ਸ਼ਕਤੀ ਨੂੰ ਦਰਸ਼ਾਉਂਦਾ ਗੱਤਕਾ ਪੇਸ਼ ਕੀਤਾ ਗਿਆ

 

ਐਸ.ਕੇ. ਬੀ.ਡੀ.. ਵੀ. ਸਕੂਲ ਪੈਂਚਾਂ ਵਾਲੀ ਤੇ ਗਾਡਵਿਨ ਸੀਨੀਅਰ ਸੈਕੰਡਰੀ ਸਕੂਲ ਘੱਲੂ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਅਤੇ .... (ਲੜਕੇ) ਫ਼ਾਜ਼ਿਲਕਾ, .... ਡੱਬਵਾਲਾ ਕਲਾਂ, ਖੂਈਖੇੜਾ, ਕੌੜਿਆਂ ਵਾਲੀ, ਮੌਜਮ ਤੇ ਚੁਵਾੜਿਆਂ ਵਾਲੀ ਅਤੇ ਐਸ.ਕੇ.ਬੀ. ਡੀ..ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਮੁਲਾਜ਼ਮ . ਮੁਖਤਿਆਰ ਸਿੰਘ ਵੱਲੋਂ ਬੁਲੇਟ ਮੋਟਰ ਸਾਈਕਲ ਚਲਾ ਕੇ ਅਨੋਖੇ ਕਰਤੱਬ ਦਿਖਾਏ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Strong rehearsal of 73rd Independence Day at Fazilka s Sports Stadium