ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਦਿਆਰਥੀਆਂ ਨੇ ਚਿੱਤਰਾਂ ਰਾਹੀਂ ਦਿੱਤਾ ਬਾਬਾ ਨਾਨਕ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਦਾ ਸੁਨੇਹਾ

1 / 2ਵਿਦਿਆਰਥੀਆਂ ਨੇ ਚਿੱਤਰਾਂ ਰਾਹੀਂ ਦਿੱਤਾ ਬਾਬਾ ਨਾਨਕ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਦਾ ਸੁਨੇਹਾ

2 / 2ਵਿਦਿਆਰਥੀਆਂ ਨੇ ਚਿੱਤਰਾਂ ਰਾਹੀਂ ਦਿੱਤਾ ਬਾਬਾ ਨਾਨਕ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਦਾ ਸੁਨੇਹਾ

PreviousNext

ਰੰਗਾਂ ਅਤੇ ਸੁੰਦਰ ਲਿਖਾਈ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਪੁਆਈ ਝਾਤ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸਿੱਜਦਾ ਕਰਨ ਲਈ ਜਿਥੇ ਲੱਖਾਂ ਦੀ ਤਦਾਦ ਵਿੱਚ ਸੰਗਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਨਗਰੀ ਵੱਲ ਵਹੀਰਾਂ ਘੱਤ ਰਹੀ ਹੈ, ਉਥੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਵੱਲੋਂ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।

 

ਪੰਜਾਬ ਸਮਾਲ ਸਕੇਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ( ਪੀਐਸਆਈਈਸੀ) ਵੱਲੋਂ ਸੁਲਤਾਨਪੁਰ ਲੋਧੀ ਵਿਖੇ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਨੇੜੇ ਪ੍ਰਦਰਸ਼ਨੀ ਲਾਈ।  

 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਤਿਆਰ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ। ਇਸ ਵਿੱਚ ਵਿਦਿਆਰਥੀਆਂ ਜਿਥੇ ਵਿਦਿਆਰਥੀਆਂ ਨੇ ਰੰਗਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਪੇਸ਼ ਕੀਤਾ ਹੈ, ਉਥੇ ਸੁੰਦਰ ਲਿਖਾਈ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਅਤੇ ਫ਼ਲਸਫ਼ੇ 'ਤੇ ਝਾਤ ਪੁਆਈ ਹੈ।

 

ਪ੍ਰਦਰਸ਼ਨੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰ ਜ਼ਿਲ੍ਹਾ ਬਰਨਾਲਾ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਵੱਲੋਂ ਜਿਥੇ ਆਪਣੀ ਸੁੰਦਰ ਲਿਖਾਈ ਰਾਹੀਂ 'ਜਪੁਜੀ' ਸਾਹਿਬ ਦੀ ਮਹਾਨਤਾ ਨੂੰ ਬਿਆਨ ਕੀਤਾ ਹੈ, ਉਥੇ ਸਰਕਾਰੀ ਹਾਈ ਸਕੂਲ ਮੌੜਾਂ ਜ਼ਿਲ੍ਹਾ ਬਰਨਾਲਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਕੁਲਦੀਪ ਸਿੰਘ ਨੇ ਗੁਰੂ ਸਾਹਿਬ ਵੱਲੋਂ ਸਮਾਜਿਕ ਬੁਰਾਈਆਂ ਖ਼ਿਲਾਫ ਬੁਲੰਦ ਕੀਤੀ ਆਵਾਜ਼ ਨੂੰ ਆਪਣੀ ਕਲਮ ਰਾਹੀਂ ਉਭਾਰਿਆ ਹੈ। 

ਇਸੇ ਤਰ੍ਹਾਂ ਵਿਦਿਆਰਥੀਆਂ ਵੱਲੋਂ ਰੰਗਾਂ ਰਾਹੀਂ ਗੁਰੂ ਸਾਹਿਬ ਦੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਸਰਵਵਿਆਪੀ ਸਿਧਾਂਤ ਨੂੰ ਪੇਸ਼ ਕੀਤਾ ਗਿਆ ਹੈ। ਵਿਦਿਆਰਥੀਆਂ ਵੱਲੋਂ ਬਣਾਏ ਗਏ ਪ੍ਰਦਰਸ਼ਨੀ ਦਾ ਸ਼ਿੰਗਾਰ ਬਣੇ ਚਿੱਤਰ ਵੀ ਦਰਸ਼ਕਾਂ ਦੀ ਖ਼ੂਬ ਵਾਹ-ਵਾਹ ਖੱਟ ਰਹੇ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Students exhort one and all to emulate philosophy of Sri Guru Nanak Dev Ji through Paintings Calligraphy