ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਭਾਸ਼ ਚੰਦਰ ਬੋਸ ਦੇ ਡਰਾਈਵਰ ਰਹੇ ਆਜ਼ਾਦੀ ਘੁਲਾਟੀਏ ਗੁਰਦਿਆਲ ਸਿੰਘ ਨਹੀਂ ਰਹੇ

ਆਜ਼ਾਦੀ ਘੁਲਾਟੀਏ ਗੁਰਦਿਆਲ ਸਿੰਘ ਜਿਹੜੇ ਕਿ ਆਜ਼ਾਦ ਹਿੰਦ ਫੌਜ਼ ਦੇ ਪ੍ਰਮੁੱਖ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਡਰਾਈਵਰ ਸਨ, ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਹ 97 ਸਾਲਾਂ ਦੇ ਸਨ। ਸੰਗਰੂਰ ਦੇ ਗੁਰਦੁਆਰਾ ਸਿੰਘ ਸਭਾ ਵਾਲੀ ਗਲੀ ਚ ਰਹਿਣ ਵਾਲੇ ਗੁਰਦਿਆਲ ਸਿੰਘ ਨੇ ਵੀਰਵਾਰ ਨੂੰ ਸਵੇਰੇ 6 ਵਜੇ ਨਹਾਉਣ ਤੋਂ ਬਾਅਦ ਚਾਹ ਪੀਤੀ। ਪਰਿਵਾਰ ਅਨੁਸਾਰ ਉਸ ਨੂੰ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਸੀ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਨੂੰ ਰਾਸ਼ਟਰਪਤੀ ਦੁਆਰਾ 9 ਅਗਸਤ ਨੂੰ ਸਨਮਾਨਤ ਕੀਤਾ ਗਿਆ ਸੀ। ਉਹ ਨੇਤਾਜੀ ਸੁਭਾਸ਼ ਚੰਦਰ ਬੋਸ ਦੀਆਂ ਦਲੀਲਾਂ ਤੋਂ ਇੰਨੇ ਪ੍ਰਭਾਵਤ ਹੋਏ ਕਿ ਉਨ੍ਹਾਂ ਨੂੰ ਇੰਡੀਅਨ ਨੈਸ਼ਨਲ ਆਰਮੀ ਚ ਭਰਤੀ ਹੋ ਗਏ ਸਨ। ਆਜ਼ਾਦੀ ਤੋਂ ਬਾਅਦ ਉਨ੍ਹਾਂ ਨੇ 1960 ਤੋਂ 1993 ਤੱਕ ਇੱਕ ਪ੍ਰਾਈਵੇਟ ਬੱਸ ਦੀ ਡਰਾਇਵਰੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸੰਗਰੂਰ ਬੱਸ ਅੱਡੇ 'ਤੇ ਹਾਕਾਰ ਦਾ ਕੰਮ ਵੀ ਕੀਤਾ।

 

ਫਰੀਡਮ ਫਾਈਟਰ ਉੱਤਰਾਧਿਕਾਰੀ ਜੱਥੇਬੰਦੀ ਦੇ ਸੂਬਾਈ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਉਨ੍ਹਾਂ ਦੇ ਘਰ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਵੰਡਾਇਆ। ਜੱਥੇਬੰਦੀ ਦੇ ਆਗੂ ਮੇਜਰ ਸਿੰਘ ਬਰਨਾਲਾ ਸੂਬਾ ਸਕੱਤਰ, ਭਰਤ ਸਿੰਘ, ਸੂਬਾਈ ਖਜ਼ਾਨਚੀ, ਗੁਰਇੰਦਰਪਾਲ ਸਿੰਘ ਜ਼ਿਲ੍ਹਾ ਸਕੱਤਰ, ਸਿਆਸਤ ਸਿੰਘ ਵੀ ਸੋਗ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਗਏ। ਗੁਰਦਿਆਲ ਸਿੰਘ ਦਾ ਅੰਤਮ ਸਸਕਾਰ 30 ਅਗਸਤ ਨੂੰ ਉਭਾਵਾਲ ਰੋਡ, ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Subhash Chandra Bose s driver Freedom fighter Gurdial Singh is no more