ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੰਨਾ ਕਿਸਾਨਾਂ ਨੂੰ ਪ੍ਰਤੀ ਕੁਇੰਟਲ ’ਤੇ ਮਿਲੇਗੀ 25 ਰੁਪਏ ਸਬਸਿਡੀ

ਗੰਨਾ ਉਤਪਾਦਕਾਂ ਅਤੇ ਨਿੱਜੀ ਖੰਡ ਮਿੱਲਾਂ ਨੂੰ ਲੋੜੀਂਦੀ ਰਾਹਤ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ 25 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਮੁਹੱਈਆ ਕਰਾਉਣ ਲਈ ਕਾਰਜਬਾਦ ਪ੍ਰਵਾਨਗੀ ਦੇ ਦਿੱਤੀ ਹੈ ਜੋ ਸਿੱਧੇ ਤੌਰ 'ਤੇ ਗੰਨਾ ਉਤਪਾਦਕਾਂ (ਕਿਸਾਨਾਂ) ਦੇ ਖਾਤੇ ਵਿੱਚ ਜਾਵੇਗੀ। ਕੁਲ 310 ਰੁਪਏ ਪ੍ਰਤੀ ਕੁਇੰਟਲ ਸਟੇਟ ਐਗ੍ਰਿਡ ਪ੍ਰਾਈਸ (ਐਸ.ਏ.ਪੀ.) ਵਿੱਚੋਂ ਬਾਕੀ ਬਚਦੇ 285 ਰੁਪਏ ਪ੍ਰਤੀ ਕੁਇੰਟਲ ਨਿੱਜੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2018-19 ਵਾਸਤੇ ਅਦਾ ਕੀਤੇ ਜਾਣਗੇ।

 

ਇਸ ਦਾ ਉਦੇਸ਼ ਪਿੜਾਈ ਸੀਜ਼ਨ 2018-19 ਵਾਸਤੇ ਕਿਸਾਨਾਂ ਨੂੰ ਗੰਨੇ ਦਾ ਸਮੇਂ ਸਿਰ ਭੁਗਤਾਨ ਅਤੇ ਮਿੱਲਾਂ ਦੀ ਆਰਥਿਕ ਵਿਹਾਰਕਤਾ ਨੂੰ ਯਕੀਨੀ ਬਣਾਉਣਾ ਹੈ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ 5 ਦਸੰਬਰ, 2018 ਨੂੰ ਹੋਈ ਇਕ ਮੀਟਿੰਗ ਵਿੱਚ ਲਏ ਗਏ ਫੈਸਲੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

 

ਗੌਰਤਲਬ ਹੈ ਕਿ ਪਿੜਾਈ ਸੀਜ਼ਨ 2018-19 ਦੇ ਵਾਸਤੇ ਸਰਕਾਰ ਨੇ ਪਿੜਾਈ ਮਿੱਲਾਂ ਨੂੰ 15 ਨਵੰਬਰ, 2018 ਤੋਂ ਚਲਾਉਣ ਲਈ ਫੈਸਲਾ ਕੀਤਾ ਸੀ। ਇਸ ਦੇ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋਂ ਪਿੜਾਈ ਸ਼ੁਰੂ ਕੀਤੀ ਗਈ ਸੀ ਪਰ ਕਿਸੇ ਵੀ ਨਿੱਜੀ ਖੰਡ ਮਿੱਲ ਨੇ ਨਿਰਧਾਰਤ ਸਮੇਂ ਤੱਕ ਆਪਣੇ-ਆਪਣੇ ਰਾਖਵੇਂ ਖੇਤਰ ਵਿੱਚ ਅਨੁਮਾਨ/ਸਰਵੇ/ਪਿੜਾਈ ਦੀ ਪ੍ਰਕਿਰਿਆ ਸ਼ੁਰੂ ਨਾ ਕੀਤੀ। ਇਨ੍ਹਾਂ ਮਿੱਲਾਂ ਦੇ ਮਾਲਕ ਗੰਨੇ ਦੀ ਖਰੀਦ ਭਾਰਤ ਸਰਕਾਰ ਵੱਲੋਂ ਨਿਰਧਾਰਤ ਵਾਜ਼ਿਬ ਅਤੇ ਲਾਹੇਵੰਦ ਭਾਅ (ਐਫ.ਆਰ.ਪੀ.) 275 ਰੁਪਏ ਪ੍ਰਤੀ ਕੁਇੰਟਲ ਦੇ ਅਨੁਸਾਰ ਕਰਨਾ ਚਾਹੁੰਦੇ ਸਨ।

 

ਜਦਕਿ, ਸੂਬਾ ਸਰਕਾਰ ਨੇ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਐਸ.ਏ.ਪੀ. ਦੇ ਆਧਾਰ 'ਤੇ ਅਗੇਤੀ, ਦਰਮਿਆਨੀ, ਅਤੇ ਪਛੇਤੀ ਕਿਸਮ ਲਈ ਕ੍ਰਮਵਾਰ 310 ਰੁਪਏ, 300 ਰੁਪਏ ਅਤੇ 295 ਰੁਪਏ ਪ੍ਰਤੀ ਕੁਇੰਟਲ ਭਾਅ ਨਿਰਧਾਰਤ ਕੀਤਾ ਸੀ। ਨਿੱਜੀ ਖੰਡ ਮਿੱਲਾਂ ਵੱਲੋਂ ਅਪਣਾਏ ਗਏ ਰੁਖ ਦੇ ਕਾਰਨ ਗੰਨਾ ਉਤਪਾਦਕਾਂ ਵਿੱਚ ਰੋਸ ਸੀ ਜਿਨ੍ਹਾਂ ਨੇ ਸੂਬੇ ਭਰ ਵਿੱਚ ਧਰਨੇ ਲਾਉਣੇ ਸ਼ੁਰੂ ਕਰ ਦਿੱਤੇ ਸਨ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Subsidy of Rs 25 per quintal for sugarcane farmers of Punjab