ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ-ਜਲੰਧਰ ’ਚ ਪਏ ਪਾੜ ਨੂੰ ਰੋਕਣ ਲਈ ਸਰਕਾਰੀਆ ਸਰਗਰਮ

ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਜ਼ਿਲ੍ਹਾ ਦੇ ਪਿੰਡ ਭੋਲੇਵਾਲ ਨੇੜੇ ਸਤਲੁਜ ਦਰਿਆ ਚ ਪਏ ਪਾੜ ਨੂੰ ਪੂਰਨ ਦੇ ਕਾਰਜ ਦਾ ਜਾਇਜ਼ਾ ਲਿਆ ਗਿਆ।

 

ਜਲ ਸਰੋਤ ਮੰਤਰੀ ਨੇ ਜਲੰਧਰ ਜ਼ਿਲੇ ਦੇ ਪਿੰਡ ਮਿਓਵਾਲ ਦਾ ਦੌਰਾ ਕੀਤਾ ਅਤੇ ਉਥੇ ਚੱਲ ਰਹੇ ਪਾੜ ਨੂੰ ਪੂਰਨ ਦੇ ਕਾਰਜ ਦਾ ਜਾਇਜ਼ਾ ਲਿਆ। ਉਹਨਾਂ ਅਧਿਕਾਰੀਆਂ ਨੂੰ ਇਲਾਕਾ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਰਾਹਤ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

 

 

ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਾਲੀ ਪੰਜਾਬ ਸਰਕਾਰ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਪਹਿਲਾਂ ਹੀ ਸ਼ੁਰੂ ਕਰ ਦਿੱਤੇ ਗਏ ਹਨ। ਭਾਰੀ ਮੀਂਹ ਅਤੇ ਦਰਿਆ ਵਿੱਚ ਪਏ ਪਾੜ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਾਣੀ ਦੀ ਨਿਕਾਸੀ ਤੋਂ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbinder Singh Sarkaria active to block the rain water route in Ludhiana-Jalandhar