ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰੀਆ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਦਿੱਤੀ ਖਾਸ ਹਦਾਇਤਾਂ

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਣਥੱਕ ਯਤਨ ਕਰਨ ਲਈ ਕਿਹਾ ਹੈ ਸਰਕਾਰੀਆ ਨੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਭਵਿੱਖ ਵਿੱਚ ਕੋਈ ਵੀ ਗੈਰ-ਕਾਨੂੰਨੀ ਕਲੋਨੀ ਵਿਕਸਿਤ ਨਾ ਹੋਵੇ

 

ਸਰਕਾਰੀਆ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ  ਚੱਲ ਰਹੇ ਵਿਕਾਸ ਕੰਮਾਂ ਅਤੇ ਹੋਰਨਾਂ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਦੌਰਾਨ ਸੂਬੇ ਵਿੱਚ ਅੱਵਲ ਦਰਜੇ ਦੇ ਸ਼ਹਿਰੀ ਵਿਕਾਸ ਦੀ ਦਿਸ਼ਾ ਵੱਲ ਕੰਮ ਕਰਨ ਲਈ ਕਿਹਾ ਸਰਕਾਰੀਆ ਨੇ ਸਬੰਧਤ ਇੰਜਨੀਅਰਿੰਗ ਸਟਾਫ਼ ਨੂੰ ਇਸ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ 'ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਮੋਹਾਲੀ ਦੇ ਵਸਨੀਕਾਂ ਨੂੰ ਜਲਦ ਤੋਂ ਜਲਦ ਪਾਣੀ ਦੀ ਢੁੱਕਵੀਂ ਸਪਲਾਈ ਮਿਲ ਸਕੇ

 

ਵਧੀਕ ਮੁੱਖ ਸਕੱਤਰ ਨੇ ਵਿਕਾਸ ਕਾਰਜਾਂ ਵਿੱਚ ਅੜਿੱਕਾ ਪੈਦਾ ਕਰਨ ਵਾਲੇ ਵਿਭਿੰਨ ਮੁੱਦੇ ਵੀ ਸ੍ਰੀ ਸਰਕਾਰੀਆ ਦੇ ਧਿਆਨ ਵਿੱਚ ਲਿਆਂਦੇ ਜਿਸ ਬਾਅਦ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਕੈਬਨਿਟ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਮੁੱਦਿਆਂ ਨੂੰ ਜਲਦ ਹੱਲ ਕਰਨਗੇ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbinder Singh Sarkaria special instructions to the officers of the department