ਅਗਲੀ ਕਹਾਣੀ

ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਲਈ ਸੁਖਬੀਰ ਬਾਦਲ ਹੋਏ ਸਰਗਰਮ

ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਲਈ ਸੁਖਬੀਰ ਬਾਦਲ ਹੋਏ ਸਰਗਰਮ

ਤਸਵੀਰਾਂ: ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼ – ਅੰਮ੍ਰਿਤਸਰ

 

ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਹੈ। ਅੱਜ ਉਸੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰੰਭ ਹੋਇਆ; ਜਿਸ ਦਾ ਭੋਗ ਸਨਿੱਚਰਵਾਰ ਨੂੰ ਪੈਣਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਸਮੇਤ ਲਗਭਗ ਸਾਰੇ ਮੁੱਖ ਆਗੂ ਮੌਜੂਦ ਸਨ।

 

 

ਇਸ ਮੌਕੇ ਸ੍ਰੀ ਸੁਖਬੀਰ ਬਾਦਲ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੌਂਗੋਵਾਲ, ਡਾ. ਦਲਜੀਤ ਸਿੰਘ ਚੀਮਾ, ਬੀਬੀ ਹਰਸਿਮਰਤ ਕੌਰ ਬਾਦਲ, ਸ੍ਰੀ ਗੁਲਜ਼ਾਰ ਸਿੰਘ ਰਣੀਕੇ, ਸ੍ਰੀ ਗੁਰਪ੍ਰਤਾਪ ਸਿੰਘ ਟਿੱਕਾ, ਸ੍ਰੀ ਤਲਬੀਰ ਸਿੰਘ ਗਿੱਲ ਜਿਹੇ ਸੀਨੀਅਰ ਅਕਾਲੀ ਆਗੂ ਜੋੜੇ ਝਾੜਨ ਦੀ ਸੇਵਾ ਕਰਦੇ ਵੇਖੇ ਗਏ।

ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਲਈ ਸੁਖਬੀਰ ਬਾਦਲ ਹੋਏ ਸਰਗਰਮ

 

ਬੀਬੀ ਜਗੀਰ ਕੌਰ ਲੰਗਰ ਹਾਲ ਵਿੱਚ ਭਾਂਡੇ ਮਾਂਜਣ ਦੀ ਸੇਵਾ ’ਚ ਵੇਖੇ ਗਏ।

ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਲਈ ਸੁਖਬੀਰ ਬਾਦਲ ਹੋਏ ਸਰਗਰਮ

 

ਆਉਂਦੀ 14 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਸੈਸ਼ਨ ਹੋਵੇਗਾ, ਜਿੱਥੇ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਵੀ ਹੋਣੀ ਹੈ। ਸੂਤਰਾਂ ਮੁਤਾਬਕ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਹੀ ਮੁੜ ਪਾਰਟੀ ਪ੍ਰਧਾਨ ਚੁਣੇ ਜਾਣ ਦੀ ਸੰਭਾਵਨਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ 14 ਦਸੰਬਰ, 1920 ਨੂੰ ਹੋਈ ਸੀ।

 

 

ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਸੈਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੈੱਡਕੁਆਰਟਰਜ਼ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਆਪਣੀ ਪਾਰਟੀ ਦੀ ਮੈਂਬਰਸ਼ਿਪ ਵਧਾਉਣ ਤੋਂ ਬਾਅਦ ਹੁਣ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ਉੱਤੇ ਡੈਲੀਗੇਟ ਚੁਣੇ ਜਾ ਰਹੇ ਹਨ। ਇਸ ਮੈਂਬਰਸ਼ਿਪ ਮੁਹਿੰਮ ਲਈ ਜ਼ਿਲ੍ਹਾ ਨਿਗਰਾਨ ਇਹ ਕੰਮ ਕਰ ਰਹੇ ਹਨ।

 

 

ਸਨਿੱਚਰਵਾਰ ਦੇ ਸੈਸ਼ਨ ’ਚ ਪੰਜਾਬ ਤੇ ਹੋਰਨਾਂ ਸੂਬਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ 600 ਤੋਂ ਵੱਧ ਡੈਲੀਗੇਟਾਂ ਦੇ ਪੁੱਜਣ ਦੀ ਆਸ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir Badal active before 99th Foundation Day of SAD