ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਬਾਦਲ ਨੇ ਵੀ ਜਾਰੀ ਕੀਤੀ ਕੈਪਟਨ ਨਾਲ ਗੈਂਗਸਟਰ ਬਿੱਟੂ ਦੀ ਤਸਵੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਨਾਂ ਉਨ੍ਹਾਂ ਕਾਂਗਰਸੀ ਆਗੂਆਂ ਦੀ ਸੂਚੀ ਵਿਚ ਸ਼ਾਮਲ ਕਰਨ ਲਈ ਆਖਿਆ ਹੈ ਜਿਨ੍ਹਾਂ ਦੀ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ 'ਤੇ ਜਾਂਚ ਕੀਤੀ ਜਾ ਰਹੀ ਹੈ।

 

ਨਾਮੀ ਅਖਬਾਰ ਪੰਜਾਬੀ ਜਾਗਰਣ ਦੀ ਰਿਪੋਰਟ ਮੁਤਾਬਕ ਸੁਖਬੀਰ ਸਿੰਘ ਬਾਦਲ ਨੇ ਸਬੂਤ ਵਜੋਂ ਇਕ ਤਸਵੀਰ ਜਾਰੀ ਕੀਤੀ ਜਿਸ ਵਿਚ 2017 ਦੇ ਚੋਣ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਮੀ ਗੈਂਗਸਟਰ ਹਰਜਿੰਦਰ ਸਿੰਘ ਬਿੱਟੂ ਸਰਪੰਚ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਦੇ ਦਿਖਾਈ ਦੇ ਰਹੇ ਹਨ।

 

ਇਹ ਟਿੱਪਣੀ ਕਰਦਿਆਂ ਕਿ ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੋਮਵਾਰ ਦੇ ਆਪਣੇ ਬਿਆਨ ਵਿਚ ਗੈਂਗਸਟਰ ਹਰਜਿੰਦਰ ਬਿੱਟੂ ਦਾ ਨਾਂ ਅਕਾਲੀ ਆਗੂਆਂ ਨਾਲ ਜੋੜਨ ਦੀ ਕੋਸ਼ਿਸ਼ ਕਰ ਕੇ 'ਛੱਜ ਤਾਂ ਬੋਲੇ ਛਾਣਨੀ ਵੀ ਬੋਲੇ' ਵਾਲੀ ਗੱਲ ਕਰ ਦਿੱਤੀ ਹੈ।

 

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਹੁਣ ਕਿਰਪਾ ਕਰ ਕੇ ਇਹ ਤਸਵੀਰ ਅਤੇ ਬਾਕੀ ਤਸਵੀਰਾਂ ਜਿਹੜੀਆਂ ਅਸੀਂ ਜਨਤਾ ਅੱਗੇ ਰੱਖ ਰਹੇ ਹਾਂ, ਉਹ ਡੀਜੀਪੀ ਨੂੰ ਭੇਜ ਦਿਓ ਇਹ ਸਬੂਤ ਡੀਜੀਪੀ ਦੀ ਉਨ੍ਹਾਂ ਅਸਲੀ ਸਿਆਸਤਦਾਨਾਂ ਵਿਚ ਲੱਭਣ ਵਿਚ ਮਦਦ ਕਰਨਗੇ, ਜਿਹੜੇ ਗੈਂਗਸਟਰਾਂ ਨਾਲ ਮਿਲੇ ਹੋਏ ਹਨ ਅਤੇ ਉਨ੍ਹਾਂ ਨੂੰ ਆਪਣੇ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ ।

 

ਸੁਖਬੀਰ ਨੇ ਕਿਹਾ ਕਿ ਕਿਰਪਾ ਕਰ ਕੇ ਇਹ ਤਸਵੀਰ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਭੇਜ ਦਿਓ ਤਾਂ ਕਿ ਉਹ ਵੀ ਸਮਝ ਜਾਣ ਕਿ ਕਿਸ ਤਰ੍ਹਾਂ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਸਿਆਸੀ ਫ਼ਾਇਦਿਆਂ ਲਈ ਗੈਂਗਸਟਰਾਂ ਦੀ ਵਰਤੋਂ ਕੀਤੀ ਸੀ ਅਤੇ ਹੁਣ ਸੂਬੇ ਦੇ ਲੋਕਾਂ ਦੀ ਕੀਮਤ 'ਤੇ ਉਨ੍ਹਾਂ ਦਾ ਮੁੱਲ ਮੋੜ ਰਹੀ ਹੈ। ਸੁਖਬੀਰ ਨੇ ਅੱਗੇ ਕਿਹਾ ਕਿ ਆਪਣੇ ਡੀਜੀਪੀ ਵੱਲੋਂ ਪੁੱਛਗਿੱਛ ਲਈ ਸੱਦਿਆ ਜਾਣਾ ਮੁੱਖ ਮੰਤਰੀ ਨੂੰ ਮੁਸ਼ਕਿਲ ਲੱਗੇਗਾ।

 

ਉਨ੍ਹਾਂ ਕਿਹਾ ਕਿ ਅਕਾਲੀ ਦਲ ਰਾਜਪਾਲ ਨੂੰ ਬੇਨਤੀ ਕਰੇਗਾ ਕਿ ਉਹ ਸਰਕਾਰ ਨੂੰ ਇਸ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਲਈ ਕਹਿਣ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਬਿੱਟੂ ਨੂੰ ਕਾਂਗਰਸ ਵਿਚ ਸ਼ਾਮਲ ਕਰਨ ਦੀ ਤਸਵੀਰ ਤੋਂ ਇਲਾਵਾ, ਅਕਾਲੀ ਦਲ ਇਕ ਹੋਰ ਤਸਵੀਰ ਵੀ ਭੇਜੇਗਾ ਜਿਸ ਵਿਚ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਨਾਮੀ ਗੈਂਗਸਟਰ ਪਰਦੀਪ ਸੰਧੂ ਨੂੰ ਕਾਂਗਰਸ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ ਇਹ ਤਸਵੀਰ ਵੀ 2017 ਦੀ ਹੈ।

 

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਮੁੱਖ ਮੰਤਰੀ ਨੇ ਬਿੱਟੂ ਦੀਆਂ ਅਕਾਲੀ ਆਗੂਆਂ ਨਾਲ ਖਿੱਚੀਆਂ ਗਈਆਂ ਕੁਝ ਪੁਰਾਣੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਪਰ ਉਹ ਇਹ ਭੁੱਲ ਗਏ ਹਨ ਕਿ ਉਨ੍ਹਾਂ ਨੇ 2017 ਸਰਕਾਰ ਬਣਾਉਣ ਮੌਕੇ ਬਿੱਟੂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਕੇ ਉਸ ਨੂੰ ਸਿਆਸੀ ਸਰਪ੍ਰਸਤੀ ਦਿੱਤੀ ਸੀ।

 

ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ਵਿਚ ਪਈ ਹੈ ਕਿ ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਅਸਫਲ ਰਹਿਣ ਮਗਰੋਂ ਹੀ ਬਿੱਟੂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਇਆ ਸੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਚ ਗੁੰਡਿਆਂ-ਬਦਮਾਸ਼ਾਂ ਲਈ ਕੋਈ ਥਾਂ ਨਹੀਂ ਪਰੰਤੂ ਕਾਂਗਰਸ ਵਿਚ ਬਿਲਕੁਲ ਉਲਟ ਗੱਲ ਜਾਪਦੀ ਹੈ, ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਬਾਹਾਂ ਖੋਲ੍ਹ ਕੇ ਗੈਂਗਸਟਰਾਂ ਦਾ ਪਾਰਟੀ ਅੰਦਰ ਸਵਾਗਤ ਕੀਤਾ ਸੀ।

 

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਦੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਚਾਅ ਕਰਨ ਦੀ ਮਨਸ਼ਾ ਵੀ ਸਾਫ਼ ਹੋ ਗਈ ਹੈ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਕਾਂਗਰਸ ਨੇ ਆਪਣੇ ਸਿਆਸੀ ਵਿਰੋਧੀਆਂ ਤੋਂ ਬਦਲੇ ਲੈਣ ਲਈ ਗੈਂਗਸਟਰਾਂ ਨਾਲ ਗਠਜੋੜ ਬਣਾਇਆ ਹੋਇਆ ਹੈ।

 

ਇਸੇ ਤਰ੍ਹਾਂ ਇਨ੍ਹਾਂ ਸਮਾਜ-ਵਿਰੋਧੀ ਤੱਤਾਂ ਨਾਲ ਸਮਝੌਤੇ ਤਹਿਤ ਸਰਕਾਰ ਇਨ੍ਹਾਂ ਦੀ ਸਰਪ੍ਰਸਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਵਿਰੁੱਧ ਕਾਰਵਾਈ ਕਰਨ ਨਾਲ ਇਹ ਨਾਪਾਕ ਗਠਜੋੜ ਟੁੱਟ ਜਾਵੇਗਾ। ਇਸ ਲਈ ਰੰਧਾਵਾ ਵੱਲੋਂ ਗੈਂਗਸਟਰਾਂ ਦੀ ਕੀਤੀ ਜਾ ਰਹੀ ਸਰਪ੍ਰਸਤੀ ਦੇ ਢੇਰਾਂ ਸਬੂਤ ਸਾਹਮਣੇ ਆਉਣ ਦੇ ਬਾਵਜੂਦ ਮੁੱਖ ਮੰਤਰੀ ਜੇਲ੍ਹ ਮੰਤਰੀ ਦਾ ਸਮਰਥਨ ਕਰ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir Badal also released a picture of a gangster Bittu with the Captain