ਅਗਲੀ ਕਹਾਣੀ

ਸੁਖਬੀਰ ਬਾਦਲ ਨੇ ਕੀਤਾ ਮਾਘੀ ਜੋੜ ਮੇਲੇ ’ਤੇ ਵਿਸ਼ਾਲ ਕਾਨਫਰੰਸ ਕਰਨ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ-ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਕਰਜ਼ਾ ਮੁਆਫ਼ੀ ਦੇ ਨਾਂਅ ’ਤੇ ਕਿਸਾਨਾਂ ਨਾਲ ਧੋਖਾ ਕੀਤਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਪੰਜਾਬ ਸਰਕਾਰ ਤੇ ਦੋਸ਼ ਲਗਾਉਂਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਗੱਲ ਕਹਿ ਕੇ ਹੁਣ ਕੁਝ ਕਿਸ਼ਤਾਂ ਹੀ ਮੁਆਫ ਕੀਤੀਆਂ ਹਨ ਜੋ ਕਿ ਕਿਸਾਨਾਂ ਨਾਲ ਬੋਲਿਆ ਗਿਆ ਇੱਕ ਬਹੁਤ ਵੱਡਾ ਝੂਠ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਦੋ ਸਾਲਾ ਕਾਰਗੁਜਾਰੀ ਨੇ ਲੋਕਾਂ ਨੂੰ ਬੇਹੱਦ ਦੁਖੀ ਕੀਤਾ ਹੈ ਤੇ ਹੁਣ ਕੈਪਟਨ ਲੋਕਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਮਾਘੀ ਜੋੜ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਕਾਨਫਰੰਸ ਕਰੇਗਾ। ਇਸ ਲਈ ਪਾਰਟੀ ਵਰਕਰ ਤਿਆਰੀਆਂ ਚ ਜੁੱਟ ਗਏ ਹਨ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir Badal announced a massive conference on Maghi jod fair