ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਬਾਦਲ ਨੇ 2 ਦਿਨਾਂ ਬਾਅਦ ਕੀਤੀ ਕੇਂਦਰ ਦੀ ਸ਼ਲਾਘਾ, ਨਾਲੇ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਦੌਰਾਨ ਲੋੜਵੰਦ ਕਿਸਾਨਾਂ ਨੂੰ ਕੇਂਦਰ ਸਰਕਾਰ ਦੁਆਰਾ ਤੈਅਸ਼ੁਦਾ 6000 ਰੁਪਏ ਦੀ ਸਲਾਨਾ ਮਦਦ ਰਾਸ਼ੀ ਨੂੰ ਦੁੱਗਣਾ ਕਰਨ ਦੀ ਮੰਗ ਕੀਤੀ ਗਈ ਹੈ।

 

ਬੈਠਕ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮੰਗ ਨੂੰ ਉਹ ਪੀਐਮ ਮੋਦੀ ਕੋਲ ਪਹਿਲ ਦੇ ਆਧਾਰ ਤੇ ਚੁੱਕਣਗੇ। ਕੋਰ ਕਮੇਟੀ ਦੀ ਬੈਠਕ ਅੱਜ ਕੇਂਦਰ ਦੇ ਅੰਤ੍ਰਿਮ ਬਜਟ ਪੇਸ਼ ਕੀਤੇ ਜਾਣ ਮਗਰੋਂ 2 ਦਿਨਾਂ ਬਾਅਦ ਹੋਈ ਹੈ। ਇਸ ਬੈਠਕ ਚ ਕੇਂਦਰ ਸਰਕਾਰ ਦੇ ਬਜਟ ਦੀ ਰੱਜ ਕੇ ਸ਼ਲਾਘਾ ਹੋਈ।

 

ਸੁਖਬੀਰ ਬਾਦਲ ਨੇ 2 ਦਿਨਾਂ ਬਾਅਦ ਕੀਤੀ ਕੇਂਦਰ ਦੀ ਸ਼ਲਾਘਾ, ਨਾਲੇ ਕੀਤੀ ਮੰਗ

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਜੇਕਰ ਇਸ ਰਕਮ ਨੂੰ ਵਧਾ ਕੇ 6000 ਤੋਂ 12000 ਕਰ ਦਿੱਤਾ ਜਾਂਦਾ ਹੈ ਤਾਂ ਇਸਦਾ ਲਾਭ ਲੋੜਵੰਦ ਕਿਸਾਨਾਂ ਨੂੰ ਮਿਲ ਸਕੇਗਾ।

 

 

ਕਿਸਾਨਾਂ ਦੀ ਸਮੱਸਿਆ ਬਾਰੇ ਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਤੋਂ ਮਿਲਣ ਵਾਲੀ ਰਕਮ ਦੇ ਨਾਲ–ਨਾਲ ਸੂਬਾ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਕਿਸਾਨਾਂ ਲਈ ਇਸੇ ਤਰ੍ਹਾਂ ਦੀ ਮਾਲੀ ਮਦਦ ਦਾ ਪ੍ਰਬੰਧ ਕਰੇ। ਬੈਠਕ ਚ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਬੈਠਕ ਚ ਹੋਰਨਾਂ ਮੁੱਦਿਆਂ ਤੇ ਵੀ ਚਰਚਾ ਕੀਤੀ ਗਈ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir Badal appreciated the Center and demanded the same