ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਬਾਦਲ ਕਰ ਰਿਹੈ ਲੋਕਾਂ ਦੇ ਅੱਖੀ ਘੱਟਾ ਪਾਉਣ ਦੀਆਂ ਕੋਸ਼ਿਸ਼: ਕੈਪਟਨ

ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਅਕਾਲੀ ਦਲ ਸੀ.ਬੀ.ਆਈ. ਦੀ ਰਿਪੋਰਟ ਨੂੰ ਚੁਣੌਤੀ ਦੇਣ ਦੇ ਫੈਸਲੇ ਨੂੰ ਅਦਾਲਤ ਵਿੱਚ ਕਿਵੇਂ ਸਪਸ਼ਟ ਕਰੇਗਾ ਉਨ੍ਹਾਂ ਨੇ ਸੁਖਬੀਰ 'ਤੇ ਵਰ੍ਹਦਿਆਂ ਆਖਿਆ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ 'ਤੇ ਇਕ ਵਾਰ ਫਿਰ ਸਿਆਸਤ ਖੇਡ ਰਿਹਾ ਹੈ ਜੋ ਅਕਾਲੀ-ਭਾਜਪਾ ਦੇ ਸਾਸ਼ਨ ਕਾਲ ਦੌਰਾਨ ਇਸ ਮੁੱਦੇ 'ਤੇ ਨਿਰਪੱਖ ਅਤੇ ਵਿਸਥਾਰਤ ਜਾਂਚ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਤੋਂ ਭੱਜ ਗਿਆ ਸੀ


ਮੁੱਖ ਮੰਤਰੀ ਨੇ ਸੁਖਬੀਰ ਨੂੰ ਆਖਿਆ ਕਿ ਉਹ ਇਹ ਗੱਲ ਨਾ ਭੁੱਲੇ ਕਿ ਜੇਕਰ ਉਹ ਹੁਣ ਵੀ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣਾ ਚਾਹੁੰਦਾ ਹੈ ਤਾਂ ਕੇਂਦਰ ਵਿੱਚ ਐਨ.ਡੀ.. ਦੀ ਸਰਕਾਰ ਹੈ ਜਿਸ ਵਿੱਚ ਅਕਾਲੀ ਦਲ ਵੀ ਭਾਈਵਾਲ ਹੈ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਕਿਹਾ ਕਿ ਉਹ ਤੱਥਾਂ ਨੂੰ ਤੋੜ-ਮਰੋੜ ਕੇ ਅਤੇ ਗਲਤ ਮੁੱਦੇ ਉਠਾ ਕੇ ਲੋਕਾਂ ਦੇ ਅੱਖੀ ਘੱਟਾ ਪਾਉਣ ਦੀਆਂ ਕੋਸ਼ਿਸ਼ਾਂ ਬੰਦ ਕਰੇ


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਇਸ ਤੋਂ ਬਾਅਦ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਗੋਲੀ ਚਲਾਉਣ ਦੀਆਂ ਘਟਨਾਵਾਂ ਵਿੱਚ ਸ਼ਾਮਲ ਵਿਅਕਤੀਆਂ 'ਤੇ ਕਾਨੂੰਨੀ ਕਾਰਵਾਈ ਕਰਨ ਦੇ ਵਾਅਦੇ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਘਟਨਾ ਦੇ ਪਰਦੇ ਪਿਛਲੀ ਸਮੁੱਚੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਵਚਨਬੱਧ ਹੈ ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀਆਂ ਅਜਿਹੀਆਂ ਘਿਨਾਉਣੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਨੂੰ ਕਾਨੂੰਨ ਦੇ ਸ਼ਿਕੰਜੇ 'ਚੋਂ ਬਚ ਕੇ ਨਹੀਂ ਨਿਕਲਣ ਦਿੱਤਾ ਜਾਵੇਗਾ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir Badal is trying to dump the eyes of the people says cm pb Captain amarinder singh