ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਬਾਦਲ ਮਗਰਮੱਛ ਦੇ ਹੰਝੂ ਨਾ ਵਹਾਏ, ਕਰਾਂਗੇ ਡੂੰਘੀ ਜਾਂਚ: ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਰਗਾੜੀ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾਉਣ ਦੀ ਖਿੱਲੀ ਉਡਾਉਂਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਰਗਾੜੀ ਘਟਨਾ ਨਾਲ ਜੁੜੇ ਮਾਮਲਿਆਂ ਦੀ ਤਹਿ ਤੱਕ ਜਾਣ ਲਈ ਪੂਰੀ ਪੈਰਵੀ ਕਰੇਗੀਇਸੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਸਾਰੇ ਕਾਨੂੰਨੀ ਪੱਖ ਘੋਖਣ ਲਈ ਆਖਿਆ


ਬਰਗਾੜੀ ਮਾਮਲਿਆਂ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਨੂੰ ਅਕਾਲੀ ਦਲ ਵੱਲੋਂ ਚੁਣੌਤੀ ਦੇਣ ਦੇ ਫੈਸਲੇ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਇਸ ਮੁੱਦੇ 'ਤੇ ਫਿਕਰਮੰਦ ਹੋਣ ਦਾ ਖੇਖਣ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ


ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਜੋ ਉਸ ਮੌਕੇ ਸੂਬੇ ਦਾ ਉਪ-ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੀ, ਨੇ ਇਸ ਮਾਮਲੇ ਦੀ ਜਾਂਚ ਖੁਦ ਕਰਾਉਣ ਦੀ ਬਜਾਏ ਬਰਗਾੜੀ ਕਾਂਡ ਨਾਲ ਸਬੰਧਤ ਪਹਿਲੇ ਤਿੰਨ ਮਾਮਲਿਆਂ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਕੋਲ ਭੇਜ ਦਿੱਤਾ ਉਨ੍ਹਾਂ ਕਿਹਾ ਕਿ ਹੁਣ ਜਦੋਂ ਸੀ.ਬੀ.ਆਈ. ਨੇ ਆਪਣੀ ਜਾਂਚ ਮੁਕੰਮਲ ਕਰ ਕੇ ਕੇਸ ਬੰਦ ਕਰਨ ਦੀ ਰਿਪੋਰਟ ਦਾਇਰ ਕਰ ਦਿੱਤੀ ਤਾਂ ਸੁਖਬੀਰ ਬਾਦਲ ਬੁਖਲਾ ਗਿਆ ਜਿਸ ਨਾਲ ਇਸ ਸਮੁੱਚੇ ਮਾਮਲੇ ਵਿੱਚ ਕਿਸੇ ਪੱਧਰ 'ਤੇ ਸਾਜ਼ਿਸ਼ ਹੋਣ ਦਾ ਸੰਕੇਤ ਮਿਲਦਾ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir Badal not shed crocodile tears will deep investigation says Capt Amarinder