ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਬਾਦਲ ਨੇ ਚੰਡੀਗੜ੍ਹ-ਰਾਜਧਾਨੀ ਦਾ ਮਾਮਲਾ ਲੋਕ ਸਭਾ ’ਚ ਚੁੱਕਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਸਦ ਵਿਚ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਅਤੇ ਸੰਘੀ ਖੇਤਰ ਦਾ ਸਾਰਾ ਮਾਲੀਆ ਅਤੇ ਬਾਕੀ ਸਰੋਤ ਪੰਜਾਬ ਨੂੰ ਸੌਂਪੇ ਜਾਣ ਤੋਂ ਇਲਾਵਾ ਸੂਬੇ ਦੇ ਪਾਣੀਆਂ ਦੀ ਵਰਤੋਂ ਉੱਤੇ ਪੰਜਾਬ ਨੂੰ ਰਾਇਲਟੀ ਦਿੱਤੇ ਜਾਣ ਮਾਮਲਾ ਪੂਰੇ ਜ਼ੋਰ ਸ਼ੋਰ ਨਾਲ ਉਠਾਇਆ।

 

ਸੰਸਦ ਵਿਚ ਕੇਂਦਰੀ ਬਜਟ ਉੱਤੇ ਬੋਲਦਿਆਂ ਦਿੱਤੀ ਇੱਕ ਜਬਰਦਸਤ ਤਕਰੀਰ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਸੰਸਦੀ ਹਲਕੇ ਦੇ ਸਾਂਸਦ ਨੇ ਕਿਹਾ ਕਿ ਨਾ ਸਿਰਫ ਕੇਂਦਰ ਵੱਲੋਂ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਦਾ ਵਾਅਦਾ ਅਜੇ ਤੀਕ ਅਧੂਰਾ ਪਿਆ ਹੈ, ਸਗੋਂ ਚੰਡੀਗੜ੍ਹ ਦੁਆਰਾ ਜੁਟਾਏ ਜਾਂਦੇ ਮਾਲੀਏ ਅਤੇ ਬਾਕੀ ਸਰੋਤਾਂ ਤੋਂ ਵੀ ਪੰਜਾਬ ਨੂੰ ਵਾਂਝਾ ਰੱਖਿਆ ਗਿਆ ਹੈ

 

ਇਹ ਕਹਿੰਦਿਆ ਕਿ ਸੂਬੇ ਦੀ ਰਾਜਧਾਨੀ ਵੱਲੋਂ ਇਕੱਠੇ ਕੀਤੇ ਜਾਂਦੇ ਮਾਲੀਏ ਦੀ ਰਾਸ਼ੀ ਬਹੁਤ ਵੱਡੀ ਹੁੰਦੀ ਹੈ, ਬਾਦਲ ਨੇ ਕਿਹਾ ਕਿ ਮੁੰਬਈ ਵੱਲ ਵੇਖੋ, ਇਹ ਮਹਾਰਾਸ਼ਟਰ ਲਈ ਇੰਨਾ ਮਾਲੀਆ ਜੁਟਾ ਰਹੀ ਹੈ ਕਿ ਇਸ ਦੀ ਅਣਹੋਂਦ ਵਿਚ ਇਹ ਸੂਬਾ ਗੰਭੀਰ ਆਰਥਿਕ ਸੰਕਟ ਦਾ ਸ਼ਿਕਾਰ ਹੋ ਜਾਵੇਗਾ।ਅਕਾਲੀ ਦਲ ਪ੍ਰਧਾਨ ਨੇ ਇਹ ਵੀ ਅਪੀਲ ਕੀਤੀ ਕਿ ਰਾਜਸਥਾਨ ਨੂੰ ਪੰਜਾਬ ਦੇ ਪਾਣੀਆਂ ਦਾ ਇਸਤੇਮਾਲ ਕਰਨ ਲਈ ਰਾਇਲਟੀ ਦੇਣੀ ਚਾਹੀਦੀ ਹੈ

 

ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਲੈ ਕੇ ਪੰਜਾਬ ਦੇਸ਼ ਦਾ ਢਿੱਡ ਭਰਦਾ ਰਿਹਾ ਹੈ। ਜਿਸ ਨਾਲ ਸੂਬੇ ਅੰਦਰ ਪਾਣੀ ਦਾ ਸੰਕਟ ਪੈਦਾ ਹੋ ਗਿਆ ਹੈ ਅਤੇ ਹੁਣ ਸਥਿਤੀ ਇਹ ਹੈ ਕਿ ਪੰਜਾਬ ਅੰਦਰਲੇ ਪਾਣੀ ਦੇ ਬਲਾਕਾਂ ਵਿਚੋਂ ਰਾਜਸਥਾਨ ਨਾਲੋਂ ਵੀ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿਚ 80 ਫੀਸਦੀ ਪਾਣੀ ਦੇ ਬਲਾਕਾਂ ਵਿਚੋਂ ਲੋੜੋਂ ਵੱਧ ਪਾਣੀ ਕੱਢਿਆ ਜਾ ਚੁੱਕਾ ਹੈ ਜਦਕਿ ਰਾਜਸਥਾਨ ਵਿਚ 71 ਫੀਸਦੀ ਪਾਣੀ ਦੇ ਬਲਾਕਾਂ ਵਿਚੋਂ ਵੱਧ ਪਾਣੀ ਕੱਢਿਆ ਗਿਆ ਹੈ

 

ਬਾਦਲ ਨੇ ਕਿਹਾ ਕਿ ਪੰਜਾਬ ਦੀ ਪਾਣੀ ਉੱਤੇ ਰਾਇਲਟੀ ਦੀ ਮੰਗ ਬਿਲਕੁੱਲ ਜਾਇਜ਼ ਹੈ, ਪਿਛਲੇ 10 ਸਾਲਾਂ ਦੌਰਾਨ 6 ਮਾੜੀਆਂ ਮਾਨਸੂਨਾਂ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਕਣਕ ਅਤੇ ਝੋਨੇ ਦਾ ਉਤਪਾਦਨ ਵਧਾਇਆ ਹੈ। ਉਨਾਂ ਕਿਹਾ ਕਿ ਪਰ ਇਸ ਦੀ ਸੂਬੇ ਨੂੰ ਭਾਰੀ ਕੀਮਤ ਚੁਕਾਉਣੀ ਪਈ ਹੈ, ਕਿਉਂਕਿ ਪਾਣੀ ਦੇ ਸਰੋਤ ਬਿਲਕੁੱਲ ਹੀ ਖਤਮ ਹੋ ਚੱਲੇ ਹਨ

 

ਉਨ੍ਹਾਂ ਕਿਹਾ ਕਿ ਇਸ ਸਰੋਤ ਨੂੰ ਵੀ ਕੋਇਲੇ, ਲੋਹੇ ਅਤੇ ਗੈਸ ਜਿੰਨੀ ਅਹਿਮੀਅਤ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਹੁਣ ਮੌਕਾ ਹੈ ਕਿ ਦੇਸ਼ ਪੰਜਾਬ ਦੀ ਮੱਦਦ ਕਰੇ ਅਤੇ ਅਪੀਲ ਕੀਤੀ ਕਿ ਪੰਜਾਬ ਨੂੰ ਆਪਣੇ ਨਹਿਰੀ ਸਿਸਟਮ ਨੂੰ ਆਧੁਨਿਕ ਬਣਾਉਣ, ਜ਼ਮੀਨੀ ਪਾਣੀ ਨੂੰ ਸੁਰਜੀਤ ਕਰਨ, ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਬਚਾਉਣ ਲਈ ਦੂਜੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਵਾਸਤੇ ਵਿਸ਼ੇਸ਼ ਫੰਡ ਜਾਰੀ ਕੀਤੇ ਜਾਣ

 

ਸਰਹੱਦੀ ਇਲਾਕਿਆਂ ਵਾਲੇ ਕਿਸਾਨਾਂ, ਜਿਹਨਾਂ ਦੀਆਂ ਜ਼ਮੀਨਾਂ ਪਾਕਿਸਤਾਨੀ ਸਰਹੱਦ ਨਾਲ ਲੱਗਦੇ ਇਲਾਕੇਨੋ ਮੈਨਜ਼ ਲੈਂਡਵਿਚ ਪੈਂਦੀਆਂ ਹਨ, ਦੀਆਂ ਸਮੱਿਸਆਵਾਂ ਬਾਰੇ ਬੋਲਦਿਆਂ ਸਰਦਾਰ ਬਾਦਲ ਨੇ ਕਿਹਾ ਕਿ 17 ਹਜ਼ਾਰ ਏਕੜ ਦੀ ਵਾਹੀ ਕਰਨ ਵਾਲੇ ਇਨਾਂ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਦੇਖਭਾਲ ਕਰਨ ਜਾਂ ਕਣਕ,ਸਰੋਂ, ਛੋਲਿਆਂ ਅਤੇ ਸਬਜ਼ੀਆਂ ਨੂੰ ਪਾਣੀ ਦੇਣ ਤਕ ਦੀ ਆਜ਼ਾਦੀ ਨਹੀਂ ਹੈ ਉਨਾਂ ਕਿਹਾ ਇਹ ਜ਼ਮੀਨ ਕੇਂਦਰ ਸਰਕਾਰ ਵੱਲੋਂ ਐਕੁਆਇਰ ਕੀਤੀ ਜਾਣੀ ਚਾਹੀਦੀ ਹੈ ਜਾਂ ਇਸ ਦਾ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਸਾਲਾਨਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ

 

ਬਾਦਲ ਨੇ ਪੰਜਾਬ ਨੂੰ ਟੈਕਸ ਹੋਲੀਡੇਅ ਦਿੱਤੇ ਜਾਣ ਦਾ ਮਾਮਲਾ ਵੀ ਉਠਾਇਆ ਅਤੇ ਸਦਨ ਨੂੰ ਜਾਣੂ ਕਰਵਾਇਆ ਕਿ ਪੰਜਾਬ ਨੂੰ ਦੋ ਦਹਾਕਿਆਂ ਤਕ ਸੂਬੇ ਅੰਦਰੋ ਉਦਯੋਗਾਂ ਦੇ ਗੁਆਂਢੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵੱਲ ਪਲਾਇਣ ਦਾ ਸੰਤਾਪ ਝੱਲਣਾ ਪਿਆ ਹੈ, ਕਿਉਂਕਿ ਇਨਾਂ ਰਾਜਾਂ ਅੰਦਰ ਉਦਯੋਗ ਨੂੰ ਹੱਲਾਸ਼ੇਰੀ ਦੇਣ ਲਈ ਟੈਕਸ ਹੋਲੀਡੇਅ ਦੀ ਸਹੂਲਤ ਦਿੱਤੀ ਗਈ ਸੀ

 

ਉਨ੍ਹਾਂ ਕਿਹਾ ਕਿ ਇੱਕ ਸਰਹੱਦੀ ਸੂਬਾ ਹੋਣ ਕਰਕੇ ਅਤੇ ਬੰਦਰਗਾਹਾਂ ਤੋਂ ਫਾਸਲੇ ਉੱਤੇ ਹੋਣ ਕਰਕੇ ਇੰਡਸਟਰੀ ਦੀ ਕਮੀ ਝੱਲ ਰਹੇ ਪੰਜਾਬ ਅੰਦਰ ਉਦਯੋਗਾਂ ਨੂੰ ਹੱਲਾਸ਼ੇਰੀ ਦੇਣ ਲਈ ਟੈਕਸ ਹੋਲੀਡੇਅ ਦੀ ਸਹੂਲਤ ਦਿੱਤੀ ਜਾਣੀ ਚਾਹੀਦੀ ਹੈ ਤਾਂਕਿ ਇੱਥੇ ਲੋੜੀਂਦਾ ਨਿਵੇਸ਼ ਹੋ ਸਕੇ। ਅਕਾਲੀ ਦਲ ਪ੍ਰਧਾਨ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤੇ ਕੇਂਦਰੀ ਬਜਟ ਨੂੰ ਦਲੇਰਾਨਾ, ਕ੍ਰਾਂਤੀਕਾਰੀ ਅਤੇ ਭਵਿੱਖਵਾਦੀ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਸ ਬਜਟ ਨੇ ਸਾਰੇ ਸੈਕਟਰਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਿਆ ਹੈ ਅਤੇ ਵੱਡੀ ਪ੍ਰਾਪਤੀ ਲਈ ਵੱਡਾ ਟੀਚਾ ਮਿੱਥਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਨੂੰ ਸਾਕਾਰ ਕੀਤਾ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir Badal raised the issue of Chandigarh in the Lok Sabha