ਅਗਲੀ ਕਹਾਣੀ

ਸੁਖਬੀਰ ਬਾਦਲ ਲਾਮ-ਲਸ਼ਕਰ ਨਾਲ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ

ਸੁਖਬੀਰ ਬਾਦਲ ਲਾਮ-ਲਸ਼ਕਰ ਨਾਲ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ

--  ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਕੀਤੀ ਅਰਦਾਸ


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਿਨੇਟ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਤੇ ਹੋਰ ਅਨੇਕ ਪਾਰਟੀ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਪੁੱਜੇ।


ਸ੍ਰੀ ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਇੱਥੇ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤ-ਪਰਿਵਾਰਾਂ ਲਈ ਛੇਤੀ ਇਨਸਾਫ਼ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਅਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਵਾਲਿਆਂ ਨੂੰ ਸਜ਼ਾਵਾਂ ਲਈ ਵੀ ਅਰਦਾਸ ਕੀਤੀ ਗਈ।


ਛੋਟੇ ਬਾਦਲ ਨੇ ਕਿਹਾ ਕਿ 1984 `ਚ ਸਿੱਖਾਂ ਦਾ ਕਤਲੇਆਮ ਕਾਂਗਰਸ ਨੇ ਕਰਵਾਇਆ ਸੀ ਪਰ ਗਾਂਧੀ ਪਰਿਵਾਰ ਨੂੰ ਹਾਲੇ ਤੱਕ ਇਸ ਮਾਮਲੇ ਨੂੰ ਲੈ ਕੇ ਕੋਈ ਅਫ਼ਸੋਸ ਨਹੀਂ ਹੈ, ਸਗੋਂ ਨਸਲਕੁਸ਼ੀ ਦੀਆਂ ਸਾਜਿ਼ਸ਼ਾਂ ਰਚਣ ਵਾਲਿਆਂ ਦੀ ਪੁਸ਼ਤ-ਪਨਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਸਜ਼ਾਵਾਂ ਮਿਲਣ, ਤਾਂ ਜੋ ਪੀੜਤ ਪਰਿਵਾਰਾਂ ਨੂੰ ਕੁਝ ਤਸੱਲੀ ਮਿਲ ਸਕੇ।

ਸੁਖਬੀਰ ਬਾਦਲ ਲਾਮ-ਲਸ਼ਕਰ ਨਾਲ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ


ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 1984 ਦੇ ਜ਼ਖ਼ਮ ਹਾਲੇ ਵੀ ਅੱਲੇ ਹਨ ਤੇ ਉਦੋਂ ਦੇ ਜ਼ਖ਼ਮਾਂ `ਚੋਂ ਹਾਲੇ ਵੀ ਖ਼ੂਨ ਵਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਜ਼ਖ਼ਮ ਉਦੋਂ ਤੱਕ ਠੀਕ ਨਹੀਂ ਹੋਣਗੇ, ਜਦੋਂ ਤੱਕ ਕਿ ਦੋਸ਼ੀ ਜੇਲ੍ਹਾਂ `ਚ ਨਹੀਂ ਪੁੱਜ ਜਾਂਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਨਸਾਫ਼ ਲਈ ਲੜਦਾ ਰਹੇਗਾ।


ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ 1984 ਦੇ ਪੀੜਤ ਸਿੱਖ ਪਰਿਵਾਰਾਂ ਦਾ ਦਰਦ ਕਦੇ ਨਹੀਂ ਸਮਝਿਆ ‘ਕਿਉਂਕਿ ਇੱਕ ਕਸਾਈ ਕਦੇ ਵੀ ਲੇਲੇ ਦਾ ਦਰਦ ਨਹੀਂ ਸਮਝ ਸਕਦਾ।`   

ਸੁਖਬੀਰ ਬਾਦਲ ਲਾਮ-ਲਸ਼ਕਰ ਨਾਲ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ
  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir Badal reached Sri Akal Takht Sahib