ਅਗਲੀ ਕਹਾਣੀ

​​​​​​​ਸੁਖਬੀਰ ਬਾਦਲ ਡੇਰਾ ਸਿਰਸਾ ਦੇ ਮੁੱਦੇ ’ਤੇ ਸਟੈਂਡ ਸਪੱਸ਼ਟ ਕਰਨ: ਜਾਖੜ

​​​​​​​ਸੁਖਬੀਰ ਬਾਦਲ ਡੇਰਾ ਸਿਰਸਾ ਦੇ ਮੁੱਦੇ ’ਤੇ ਸਟੈਂਡ ਸਪੱਸ਼ਟ ਕਰਨ: ਜਾਖੜ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਪਾਰਟੀ ਡੇਰਾ ਸਿਰਸਾ ਤੋਂ ਦੂਰੀ ਬਣਾ ਕੇ ਰੱਖੇਗੀ ਤੇ ਉਸ ਤੋਂ ਕਿਸੇ ਵੀ ਤਰ੍ਹਾਂ ਦੀ ਹਮਾਇਤ ਮੰਗਣ ਲਈ ਨਹੀਂ ਜਾਵੇਗੀ ਕਿਉਂਕਿ ਸਾਲ 2015 ਦੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਉਸੇ ਡੇਰੇ ਦੇ ਲੋਕ ਜ਼ਿੰਮੇਵਾਰ ਸਨ।

 

 

ਅੱਜ ਜਲੰਧਰ ’ਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਇੱਕ ਧਰਮ–ਨਿਰਪੱਖ ਪਾਰਟੀ ਹੈ ਅਤੇ ਚੋਣ ਲਾਹਿਆਂ ਲਈ ਸਿਰਸਾ ਦੇ ਡੇਰੇ ਤੱਕ ਪਹੁੰਚ ਕਰਨ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਚੁਣੌਤੀ ਦਿੰਦੇ ਹਨ ਕਿ ਉਹ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਕੀ ਉਹ ਸੰਸਦੀ ਚੋਣਾਂ ਦੌਰਾਨ ਡੇਰਾ ਸਿਰਸਾ ਦੀ ਹਮਾਇਤ ਲੈਣਗੇ ਜਾਂ ਨਹੀਂ।

 

 

ਸ੍ਰੀ ਜਾਖੜ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਪੱਤਰਕਾਰਾਂ ਦੇ ਇੱਕ ਸੁਆਲ ਦੇ ਜੁਆਬ ਵਿੱਚ ਆਖਿਆ ਸੀ ਕਿ ਡੇਰਾ ਸਿਰਸਾ ਤੋਂ ਹਮਾਇਤ ਲੈਣ ਦੇ ਸੁਆਲ ਉੱਤੇ ਪਾਰਟੀ ਦਾ ਸਟੈਂਡ ਸਿਰਫ਼ ਸੁਖਬੀਰ ਸਿੰਘ ਬਾਦਲ ਸਪੱਸ਼ਟ ਕਰ ਸਕਦੇ ਹਨ। ਸ੍ਰੀ ਜਾਖੜ ਨੇ ਕਿਹਾ ਕਿ ਇਸ ਤੋਂ ਇਹੋ ਪਤਾ ਲੱਗਦਾ ਹੈ ਕਿ ਅਕਾਲੀ ਦਲ ਨੇ ਵੋਟਾਂ ਲੈਣ ਲਈ ਆਪਣੇ ਸਾਰੇ ਬਦਲ ਖੁੱਲ੍ਹੇ ਰੱਖੇ ਹੋਏ ਹਨ।

 

 

ਸ੍ਰੀ ਜਾਖੜ ਨੇ ਕਿਹਾ ਕਿ ਅਕਾਲੀ ਦਲ ਇੱਕ ਵਪਾਰਕ ਪਾਰਟੀ ਬਣ ਕੇ ਰਹਿ ਗਿਆ ਹੈ ਤੇ ਉਹ ਵੋਟਾਂ ਲਈ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਵੀ ਪਹੁੰਚਾ ਸਕਦਾ ਹੈ। ਸ੍ਰੀ ਜਾਖੜ ਨੇ ਦੋਸ਼ ਲਾਇਆ ਕਿ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕਥਿਤ ਤੌਰ ਉੱਤੇ ਬਾਦਲਾਂ ਦੀ ਸ਼ਮੂਲੀਅਤ ਸੀ; ਇਸੇ ਲਈ ‘ਇਨ੍ਹਾਂ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਰੇ ਪੁਲਿਸ ਅਧਿਕਾਰੀਆਂ ਨੇ ਹਾਈ ਕੋਰਟ ਦੇ ਸਿਰਫ਼ ਇੱਕੋ ਵਕੀਲ ਸੰਤ ਪਾਲ ਸਿੰਘ ਸਿੱਧੂ ਦੀਆਂ ਸੇਵਾਵਾਂ ਹੀ ਲਈਆਂ ਸਨ। ਮੈਨੂੰ ਤਾਂ ਜਾਪਦਾ ਹੈ ਕਿ ਉਨ੍ਹਾਂ ਦੀਆਂ ਮੁਕੱਦਮੇਬਾਜ਼ੀਆਂ ਦੀਆਂ ਫ਼ੀਸਾਂ ਵੀ ਸ਼ਾਇਦ ਅਕਾਲੀ ਦਲ ਹੀ ਦਿੰਦਾ ਹੋਵੇਗਾ; ਤਾਂ ਜੋ ਉਹ ਬਾਦਲਾਂ ਨੂੰ ਬਚਾਉਂਦੇ ਰਹਿ ਸਕਣ।’

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir Badal should clear his stand on Dera Sirsa issue Jakhar