ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੇ ਹਿੰਮਤ ਹੈ ਤਾਂ ਆਈਜੀ ਕੁੰਵਰ ਮੈਨੂੰ ਗ੍ਰਿਫਤਾਰ ਕਰਨ : ਸੁਖਬੀਰ ਬਾਦਲ

ਜੇ ਹਿੰਮਤ ਹੈ ਤਾਂ ਆਈਜੀ ਕੰਵਰ ਮੈਨੂੰ ਗ੍ਰਿਫਤਾਰ ਕਰਨ : ਸੁਖਬੀਰ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਅਤੇ ਇਸ ਤੋਂ ਬਾਅਦ ਵਾਪਰੇ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ਐਸਆਈਟੀ ਦੇ ਮੁੱਖੀ ਉਤੇ ਦੋਸ਼ ਲਗਾਇਆ ਕਿ ਉਹ ਕਾਂਗਰਸ ਦੇ ਹੱਥਾਂ ਵਿਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਹਿੰਮਤ ਹੈ ਤਾਂ ਆਈਜੀ ਕੁੰਵਰ ਵਿਜੈ ਪ੍ਰਤਾਪ ਉਨ੍ਹਾਂ ਨੂੰ ਗ੍ਰਿਫਤਾਰ ਕਰਨ।  ਉਨ੍ਹਾਂ ਕਿਹਾ ਕਿ ਐਸਆਈਟੀ ਮੁੱਖੀ ਸੱਤਾਧਾਰੀ ਕਾਂਗਰਸ ਲਈ ਖੇਡ ਰਹੇ ਹਨ।  ਸੁਖਬੀਰ ਬਾਦਲ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਝੂਠਾ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

SIT ਵੱਲੋਂ ਚਲਾਨ ਪੇਸ਼, ਸੁਖਬੀਰ, ਸੈਣੀ ਤੇ ਡੇਰਾ ਮੁੱਖੀ ਨੇ ਰਚੀ ਸੀ ਬੇਅਦਬੀ ਦੀ ਸਾਜਿਸ਼

 

ਜ਼ਿਕਰਯੋਗ ਹੈ ਕਿ 2015 ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਤੋਂ ਬਾਅਦ ਵਾਪਰੇ ਗੋਲੀ ਕਾਂਡ ਐਸਆਈਟੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਐਸਆਈਟੀ ਵੱਲੋਂ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ ਹੈ।

 

 

ਸੁਖਬੀਰ ਸਿੰਘ ਬਾਦਲ ਅੱਜ ਫਰੀਦਕੋਟ ਵਿਖੇ ਪੁਲਿਸ ਹਿਰਾਸਤ ਵਿਚ ਮਰੇ ਜਸਪਾਲ ਸਿੰਘ ਦੇ ਪਰਿਵਾਰ ਵੱਲੋਂ ਐਸਐਸਪੀ ਦਫ਼ਤਰ ਬਾਹਰ ਦਿੱਤੇ ਜਾ ਰਹੇ ਧਰਨਾ ਵਿਚ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਜਸਪਾਲ ਦੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਜਸਪਾਲ ਮਾਮਲੇ ਸਬੰਧੀ ਐਸਐਸਪੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ, ਜੋ ਸੱਚ ਹੈ ਉਹ ਸਾਹਮਣੇ ਆਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Sukhbir dares IG Kunwar Vijay Pratap to arrest him