ਬਾਦਲ ਨੇ ਮੋਦੀ ਨੂੰ ਮੁੜ ਜਿਤਾਉਣ ਲਈ ਕੀਤੀ ਅਪੀਲ
ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਵਿਖੇ ਕੀਤੀ ਗਈ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ `ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਨੂੰ ਜਿਤਾਉਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੂਜੀ ਵਾਰ ਫਿਰ ਤੋਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਅਹੁਦੇ `ਤੇ ਦੇਖਣ।
ਇਸ ਮੌਕੇ ਉਨ੍ਹਾਂ 1984 ਦਾ ਜਿ਼ਕਰ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੌਰਾਨ `84 ਕਤਲਆਮ ਦੇ ਦੋਸ਼ੀ ਕਾਂਗਰਸੀ ਆਗੂ ਨੂੰ ਜੇਲ੍ਹ ਸਜਾ ਮਿਲੀ ਹੈ। ਕਰਤਾਰਪੁਰ ਦਾ ਲੰਘਾ ਖੋਲ੍ਹੇ ਜਾਣ ਦਾ ਦਾ ਸਿਹਰਾ ਵੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਹੀ ਦਾਰੂ ਨਾਲ ਡੱਕਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ ਤਾਂ ਉਹ ਹਮੇਸ਼ਾਂ ਲੋਕਾਂ ਨੂੰ ਮਿਲਣ ਲਈ ਤਿਆਰ ਰਹਿੰਦੇ ਸਨ, ਪ੍ਰੰਤੂ ਕੈਪਟਨ ਅਮਰਿੰਦਰ ਕੋਲ ਲੋਕਾਂ ਨੂੰ ਮਿਲਣ ਲਈ ਸਮਾਂ ਹੀ ਨਹੀਂ ਹੈ।
ਰੈਲੀ ਨੂੰ ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ ਤੇ ਸਿਕੰਦਰ ਸਿੰਘ ਮਲੂਕਾ ਨੇ ਵੀ ਸੰਬੋਧਨ ਕੀਤਾ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਮੇਲੇ ਮੌਕੇ ਕਾਂਗਰਸ, ਆਮ ਆਦਮੀ ਪਾਰਟੀ, ਪੰਜਾਬ ਏਕਤਾ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਵੱਲੋਂ ਧਾਰਮਿਕ ਤਿਉਹਾਰ ਮੌਕੇ ਰੈਲੀ ਕਰਕੇ ਰਾਜਨੀਤੀ ਕਰਕੇ ਸਿਆਸੀ ਤੌਰ `ਤੇ ਨਾ ਵਰਤਣ ਦਾ ਫੈਸਲਾ ਕੀਤਾ ਗਿਆ ਸੀ, ਇਸ ਲਈ ਇਨ੍ਹਾਂ ਵੱਲੋਂ ਰੈਲੀ ਨਹੀਂ ਕੀਤੀ ਗਈ।