ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਬਾਦਲ ਨੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ: ਕੈਪਟਨ ਅਮਰਿੰਦਰ ਸਿੰਘ

ਸੁਖਬੀਰ ਬਾਦਲ ਨੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੁਆਰਾ ਕਿਸਾਨਾਂ ਨੂੰ ਦਿੱਤੀ ਗਈ ਮਾਮੂਲੀ ਰਾਹਤ ਦੁੱਗਣੀ ਕਰਨ ਦੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੀ ਤਿੱਖੀ ਆਲੋਚਨਾ ਕੀਤੀ ਹੈ

 


ਸਾਬਕਾ ਉਪ ਮੁੱਖ ਮੰਤਰੀ ਦੇ ਬਿਆਨ ਦੀ ਖਿੱਲੀ ਉਡਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਵਿੱਚ ਸੱਤਾਧਾਰੀ ਗੱਠਜੋੜ ਦਾ ਭਾਈਵਾਲ ਹੋਣ ਦੇ ਬਾਵਜੂਦ ਇਨ੍ਹਾਂ ਵਰਿ੍ਹਆਂ ਦੌਰਾਨ ਕਿਸਾਨਾਂ ਦੇ ਮੁੱਦਿਆਂ 'ਤੇ ਸੁਖਬੀਰ ਨੇ ਚੁੱਪ ਕਿਉਂ ਵੱਟੀ ਰੱਖੀ

 


ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਵਾਸਤੇ ਕੇਵਲ 6000 ਰੁਪਏ ਸਾਲਾਨਾ ਦਾ ਐਲਾਨ ਕਰਕੇ ਉਨ੍ਹਾਂ ਦਾ ਪਹਿਲਾਂ ਹੀ ਮਖੌਲ ਉਡਾਇਆ ਹੈ ਜੋ ਕਿ ਰੋਜ਼ਾਨਾ 17 ਰੁਪਏ ਬਣਦੇ ਹਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸੰਕਟ ਵਿੱਚੋਂ ਕੱਢਣ ਦੀ ਬਜਾਏ ਅਕਾਲੀ ਦਲ ਦਾ ਪ੍ਰਧਾਨ ਆਪਣੀ ਢੀਠਤਾ ਭਰੀ ਮੰਗ ਨਾਲ ਉਨ੍ਹਾਂ ਨੂੰ ਹੋਰ ਬੇਇੱਜ਼ਤ ਕਰ ਰਿਹਾ ਹੈ

 

 

ਉਨ੍ਹਾਂ ਪੁੱਛਿਆ ਕਿ ਕੀ ਸੁਖਬੀਰ ਦਾ ਇਹ ਵਿਸ਼ਵਾਸ ਹੈ ਕਿ ਸੰਕਟ ਵਿੱਚ ਘਿਰੇ ਹੋਏ ਕਿਸਾਨਾਂ ਨੂੰ 1000 ਰੁਪਏ ਮਹੀਨਾ ਦੇਣ ਨਾਲ ਉਨ੍ਹਾਂ ਦਾ ਭਲਾ ਹੋ ਸਕਦਾ ਹੈ ਜੋ ਕਿ ਕਰਜ਼ੇ ਹੇਠ ਦੱਬੇ ਹੋਣ ਕਾਰਨ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ

 


ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਸੰਕਟ ਨਾਲ ਜੂਝ ਰਹੇ ਕਿਸਾਨਾਂ ਨੂੰ ਇਕ ਵੀ ਪੈਸਾ ਦੇਣ ਵਿੱਚ ਅਸਫਲ ਰਹੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਹਿਲਾਂ ਹੀ 5.63 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਦੇ 4514 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੋ ਸਾਲ ਤੋਂ ਘੱਟ ਸਮੇਂ ਵਿੱਚ ਸਮਾਜ ਦੇ ਹਰੇਕ ਵਰਗ ਨੂੰ ਕੁਝ ਨਾ ਕੁਝ ਰਾਹਤ ਦੇਣ ਵਿੱਚ ਸਫਲ ਹੋਈ ਹੈ

 

 

ਪਿਛਲੀ ਸਰਕਾਰ ਵੱਲੋਂ ਖਾਲੀ ਛੱਡੇ ਖਜ਼ਾਨੇ ਦੇ ਬਾਵਜੂਦ ਇਹ ਰਾਹਤ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਰਾਹ ਲੱਭਣ ਵਾਸਤੇ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸੱਚਮੁੱਚ ਕਿਸਾਨਾਂ ਦੀ ਮਦਦ ਕਰਨ ਦੀ ਇੱਛਾ ਰੱਖਦਾ ਹੈ ਤਾਂ ਉਸ ਨੂੰ ਕਿਸਾਨਾਂ ਦਾ ਯਕਮੁਸ਼ਤ ਕਰਜ਼ਾ ਮੁਆਫ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀ ਫਸਲਾਂ ਦੇ ਲਾਹੇਵੰਦ ਭਾਅ ਨੂੰ ਯਕੀਨੀ ਬਣਾਉਣ ਵਾਸਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਹੂ--ਹੂ ਲਾਗੂ ਕਰਨਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤੇ ਇਸ ਦੇ ਭਾਈਵਾਲਾਂ ਦੀ ਕਿਸਾਨ ਵਿਰੋਧੀ ਮਾਨਸਿਕਤਾ ਪੂਰੀ ਤਰ੍ਹਾਂ ਜੱਗ ਜ਼ਾਹਰ ਹੋ ਗਈ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir insulted farmers again Captain Amrinder Singh