ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੌੜੇ ਹਿਤਾਂ ਲਈ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਸੁਖਬੀਰ: ਕੈਪਟਨ

ਸੌੜੇ ਹਿਤਾਂ ਲਈ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਸੁਖਬੀਰ: ਕੈਪਟਨ

          ਅੰਮਿ੍ਰਤਸਰ ਗ੍ਰੇਨੇਡ ਹਮਲੇ ਦੀ ਘਟਨਾ ਦੇ ਸਬੰਧ ਵਿੱਚ ਆਪਣੇ ਵਿਰੁੱਧ ਲਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਗੈਰ-ਜ਼ਰੂਰੀ ਅਤੇ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਆਪਣੇ ਸਿਆਸੀ ਹਿੱਤਾਂ ਨੂੰ ਬੜ੍ਹਾਵਾ ਦੇਣ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦਾ ਦੋਸ਼ ਲਾਇਆ ਹੈ।

          ਸੁਖਬੀਰ ਸਿੰਘ ਬਾਦਲ ਨੇ ਗ੍ਰੇਨੇਡ ਹਮਲੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ ਸੀ ਅਤੇ ਇਨ੍ਹਾਂ ਝੂਠੇ ਅਤੇ ਮਨਘੜਤ ਦੋਸ਼ਾਂ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁਖੀ ਬਰਗਾੜੀ ਬੇਅਦਬੀ ਮਾਮਲੇ ਵਿੱਚ ਆਪਣੇ ਵਿਰੁੱਧ ਐਸ.ਆਈ.ਟੀ. ਦੀ ਜਾਂਚ ਤੋਂ ਘਟੀਆ ਸੌੜੀ ਸਿਆਸਤ ਨਾਲ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਆਪਣੀ ਨਮੋਸ਼ੀ ਭਰੀ ਕੋਸ਼ਿਸ਼ ਕਰ ਰਿਹਾ ਹੈ।


          ਬਾਦਲਾਂ ਦੀ ਅਗਵਾਈ ਵਾਲੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਬਰਗਾੜੀ ਮਾਮਲਾ ਪੈਦਾ ਕੀਤੇ ਹੋਣ ਦਾ ਜ਼ਿਕਰ ਕਰ ਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੌਲ-ਘਚੌਲੇ ਨੂੰ ਸਾਫ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਗਠਿਤ ਕੀਤੀ ਐਸ.ਆਈ.ਟੀ. ਇਸ ਮਾਮਲੇ ਦੀ ਪੂਰੀ ਜਾਂਚ ਪੜਤਾਲ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪੜਤਾਲ ਦੇ ਕਾਰਨ ਪੂਰੀ ਤਰ੍ਹਾਂ ਨੁੱਕਰੇ ਲਗਾ ਸੁਖਬੀਰ ਝੂਠੀ ਸਿਆਸੀ ਖੇਡ ਵਿੱਚ ਰੁੱਝਾ ਪਿਆ ਹੈ। 


          ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਵੱਲੋਂ ਸੂਬੇ ਦੇ ਲੋਕਾਂ ਨੂੰ ਧਰਮ ਦੇ ਆਧਾਰ ’ਤੇ ਵੰਡਣ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਤੇ ਦੁੱਖ ਪ੍ਰਗਟ ਕੀਤਾ ਹੈ ਜਿਸ ਦਾ ਲੰਮੀ ਮਿਆਦ ਲਈ ਬੁਰਾ ਪ੍ਰਭਾਵ ਪੈ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਗਰਮ ਖ਼ਿਆਲੀ ਅਤੇ ਅੱਤਵਾਦੀ ਤੱਤਾਂ ਵਿਰੁੱਧ ਲੜਾਈ ਵਿੱਚ ਹਰ ਕੋਸ਼ਿਸ਼ ਕਰ ਰਹੀ ਹੈ ਜੋ ਆਈ.ਐਸ.ਆਈ. ਦੀ ਸਹਾਇਤਾ ਪ੍ਰਾਪਤ ਖਾਲਿਸਤਾਨੀਆਂ ਅਤੇ ਕਸ਼ਮੀਰੀ ਅੱਤਵਾਦੀ ਗਰੁੱਪਾਂ ਦੀ ਤਰਫੋਂ ਸੂਬੇ ਨੂੰ ਅਸਥਿਰ ਕਰਨ ਦਾ ਯਤਨ ਕਰ ਰਹੇ ਹਨ।


ਗਾਂਧੀ ਪਰਿਵਾਰ ਨੂੰ ਨਿਸ਼ਾਨਾ ਬਨਾਉਣ ਲਈ ਵੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੀ ਤਿੱਖੀ ਆਲੋਚਨਾ ਕੀਤੀ ਕਿਉਂਕਿ ਉਸ ਨੇ ਪੰਜਾਬ ਵਿੱਚ ਅੱਤਵਾਦੀ ਤੱਤਾਂ ਦੀ ਸ਼ਮੂਲੀਅਤ ਦੀਆਂ ਹਾਲ ਹੀ ਦੀਆਂ ਘਟਨਾਵਾਂ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਗਾਂਧੀ ਅੱਤਵਾਦ ’ਤੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ ਅਤੇ ਉਨ੍ਹਾਂ ਵੱਲੋਂ ਕਿਸੇ ਵੀ ਤਰੀਕੇ ਨਾਲ ਗਰਮ ਖ਼ਿਆਲੀ ਤੱਤਾਂ ਨੂੰ ਬੜ੍ਹਾਵਾ ਜਾਂ ਉਤਸ਼ਾਹਿਤ ਕਰਨਾ ਸੋਚਣਾ ਵੀ ਹਾਸੋਹੀਣਾ ਹੈ। ਉਨ੍ਹਾਂ ਕਿਹਾ ਕਿ ਗਾਂਧੀਆਂ ਵਿਰੁੱਧ ਸੁਖਬੀਰ ਦੇ ਦੋਸ਼ ਉਸ ਦੀ ਨਿਰਾਸ਼ਤਾ ਅਤੇ ਬੁਖਲਾਹਟ ਦਾ ਨਤੀਜਾ ਹੈ ਜੋ ਬਾਦਲਾਂ ਦੇ ਪੂਰੀ ਤਰ੍ਹਾਂ ਨਿਖੜ ਜਾਣ ਕਾਰਨ ਪੈਦਾ ਹੋਈ ਹੈ। ਉਹ ਕੇਵਲ ਲੋਕਾਂ ਤੋਂ ਹੀ ਨਹੀਂ ਸਗੋਂ ਸੀਨੀਅਰ ਅਕਾਲੀ ਆਗੂਆਂ ਤੋਂ ਵੀ ਅਲੱਗ-ਥਲੱਗ ਹੋ ਗਏ ਹਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir is instigating emotions in Pb Captain Amrinder Singh