ਲੋਕ ਸਭਾ ਸੀਟ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਆਪਣੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਡੀ ਗਿਣਤੀ ਆਪਣੇ ਸਮਰਥਕਾਂ ਨਾਲ ਕਾਗਜ਼ ਭਰਨ ਲਈ ਪਹੁੰਚੇ। ਇਸ ਮੌਕੇ ਕੇਂਦਰੀ ਕੈਬਨਿਟ ਮੰਤਰੀ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵੀ ਨਾਲ ਸਨ।
ਜ਼ਿਕਰਯੋਗ ਹੈ ਕਿ ਅੱਜ ਕਾਗਜ਼ ਦਾਖਲ ਕਰਨ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ।
ਸੁਖਬੀਰ ਸਿੰਘ ਬਾਦਲ ਦਾ ਮੁਕਾਬਲੇ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਹੋਵੇਗਾ। ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਇਸ ਤੋਂ ਪਹਿਲਾਂ ਅਕਾਲੀ ਦਲ ਦੀ ਟਿਕਟ ਉਤੇ ਇਥੋਂ ਜਿੱਤੇ ਸਨ, ਕੁਝ ਸਮਾਂ ਪਹਿਲਾਂ ਹੀ ਉਹ ਅਕਾਲੀ ਦਲ ਨੂੰ ਅਲਵਿਦਾ ਕਹਿ ਕਾਂਗਰਸ ਵਿਚ ਸ਼ਾਮਲ ਹੋਏ ਸਨ।