ਸੁਖਬੀਰ ਸਿੰਘ ਬਾਦਲ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ। ਨਾਮੀ ਆਨ-ਲਾਈਨ ਅਖਬਾਰ ਬਾਬੂਸ਼ਾਹੀ ਡਾਟ ਕਾਮ ਮੁਤਾਬਕ ਅੱਜ ਸ਼ਨਿੱਚਰਵਾਰ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਹ ਚੋਣ ਚ ਪੰਜਾਬ ਦੇ ਸਮੁੱਚੇ 117 ਹਲਕਿਆਂ ਤੋਂ ਇਲਾਵਾ ਹੋਰਨਾਂ ਰਾਜਾਂ ਦੇ ਮਿਲਾ ਕੇ ਕੁੱਲ 600 ਡੈਲੀਗੇਟ ਸ਼ਾਮਲ ਹੋਏ।
ਇਸ ਮੌਕੇ ਮੰਚ ਸੰਚਾਲਨ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ। ਅਕਾਲੀ ਦਲ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੀ ਚੋਣ ਲੋਕਤੰਤਰੀ ਤਰੀਕੇ ਨਾਲ ਕੀਤੀ ਗਈ ਹੈ।
ਇਸ ਚੋਣ ਦੌਰਾਨ ਨੇ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨ ਦੇ ਅਹੁਦੇ ਵਾਸਤੇ ਨਾਂ ਪੇਸ਼ ਕੀਤਾ। ਇਸ ਉਪਰੰਤ ਬਲਵਿੰਦਰ ਸਿੰਘ ਭੂੰਦੜ ਨੇ ਮੰਚ ਤੋਂ ਨਤੀਜੇ ਦਾ ਐਲਾਨ ਕੀਤਾ ਕਿ ਸੁਖਬੀਰ ਸਿੰਘ ਬਾਦਲ ਬਿਨਾਂ ਮੁਕਾਬਲਾ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ।
ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਹਨ।