ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਦਾ ਜਲਾਲਾਬਾਦ ਦੀ ਰਜਿਸਟਰੀ ਆਪਣੇ ਨਾਂ ਹੋਣ ਦਾ ਬਿਆਨ, ਲੋਕਤੰਤਰ ਦਾ ਨਿਰਾਦਰ : ਸੁਨੀਲ ਜਾਖੜ

ਕਾਂਗਰਸ ਦਾ ਉਮੀਦਵਾਰ ਰਮਿੰਦਰ ਆਂਵਲਾ ਵੱਡੇ ਫਰਕ ਨਾਲ ਜਿੱਤੇਗਾ  

 

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਲਾਲਾਬਾਦ ਵਿਧਾਨ ਸਭਾ ਸੀਟ ਦੀ ਰਜਿਸਟਰੀ ਆਪਣੇ ਨਾਂ ਹੋਣ ਦੇ ਦਿੱਤੇ ਬਿਆਨ ਨੂੰ ਲੋਕਤੰਤਰ ਦਾ ਨਿਰਾਦਰ ਕਰਾਰ ਦਿੰਦਿਆਂ ਕਿਹਾ ਹੈ ਕਿ ਦੇਸ਼ ਵਿੱਚ ਲੋਕਤੰਤਰ ਹੈ ਅਤੇ ਲੋਕ ਵੋਟਾਂ ਨਾਲ ਆਪਣਾ ਨੁਮਾਇੰਦਾ ਚੁਣਦੇ ਹਨ।

 

ਅਕਾਲੀ ਦਲ ਦੇ ਪ੍ਰਧਾਨ ਵੱਲੋਂ ਇਹ ਕਹੇ ਜਾਣ ਕਿ ਜਲਾਲਾਬਾਦ ਦੀ ਰਜਿਸਟਰੀ ਅਤੇ ਗਿਰਦਾਵਰੀ ਦੋਨੋਂ ਉਸ ਦੇ ਨਾਂਅ ਹਨ ਅਤੇ ਉਸ ਵੱਲੋਂ ਇਹ ਸੀਟ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਢਾਈ ਸਾਲ ਲਈ ਠੇਕੇ ਉੱਤੇ ਦਿੱਤੀ ਹੈ, ਦਾ ਕਰਾਰਾ ਜਵਾਬ ਦਿੰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਇਹ ਸੀਟ ਕੋਈ ਐਸ.ਜੀ.ਪੀ.ਸੀ. ਦੀ ਪ੍ਰਧਾਨਗੀ ਨਹੀਂ ਹੈ ਜੋ ਜੇਤੂ ਦਾ ਨਾਂ ਸੁਖਬੀਰ ਸਿੰਘ ਬਾਦਲ ਦੀ ਜੇਬ ਵਿੱਚੋਂ ਨਿਕਲੇਗਾ ਸਗੋਂ ਇੱਥੋਂ ਕਿਸ ਨੇ ਵਿਧਾਇਕ ਬਣਨਾ ਹੈ ਇਸ ਦਾ ਫ਼ੈਸਲਾ ਇੱਥੋਂ ਦੇ ਸੂਝਵਾਨ ਵੋਟਰ ਆਪਣੇ ਵੋਟ ਹੱਕ ਨਾਲ ਕਰਨਗੇ। 

 

ਉਨਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਂਵਲਾ ਵੱਡੇ ਫ਼ਰਕ ਨਾਲ ਇੱਥੋਂ ਜੇਤੂ ਰਹਿਣਗੇ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪਿੱਛਲੇ ਢਾਈ ਸਾਲ ਵਿੱਚ ਸਮਾਜ ਦੇ ਹਰ ਵਰਗ ਦਾ ਧਿਆਨ ਰੱਖ ਕੇ ਯੋਜਨਾਵਾਂ ਬਣਾਈਆਂ ਹਨ ਅਤੇ ਵਿਕਾਸ ਨੂੰ ਵੀ ਮੁੜ ਲੀਂਹ ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚਾਰੋਂ ਵਿਧਾਨ ਸਭਾ ਸੀਟਾਂ ਕਾਂਗਰਸ ਨੂੰ ਦੇਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਮਜ਼ਬੂਤ ਕਰਨਗੇ।

 

ਸ੍ਰੀ ਜਾਖੜ ਨੇ ਕਿਹਾ ਕਿ ਪਿਛਲੇ  ਸਮੇਂ ਵਿੱਚ ਲੋਕਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਨਹੀਂ ਬਲਕਿ ਉਪ ਮੁੱਖ ਮੰਤਰੀ ਨੂੰ ਇਹ ਸੋਚ ਕੇ ਵੋਟ ਪਾਈ ਸੀ ਕਿ ਹਲਕੇ ਦਾ ਵਿਕਾਸ ਹੋਵੇਗਾ ਪਰ 10 ਸਾਲਾਂ ਵਿਚ ਹਲਕਾ ਜਲਾਲਾਬਾਦ ਨਾਲ ਅਕਾਲੀ ਸਰਕਾਰ ਨੇ ਵੱਡਾ ਧੋਖਾ ਕੀਤਾ ਅਤੇ ਵਿਕਾਸ ਦੇ ਨਾਂਅ ਤੇ ਸਿਰਫ ਹਵਾਈ ਗੱਲਾਂ ਕੀਤੀਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ 10 ਸਾਲ ਦੇ ਉਸ ਭੈੜੇ ਰਾਜ ਨੂੰ ਹਾਲੇ ਭੁੱਲੇ ਨਹੀਂ ਹਨ ਜਿਸ ਰਾਜ ਦੌਰਾਨ ਸੂਬੇ ਦੇ ਜਵਾਨੀ ਨੂੰ ਚਿੱਟੇ ਨੇ ਨਿਗਲ ਲਿਆ ਸੀ ਅਤੇ ਰਾਜ ਦੀ ਆਰਥਿਕਤਾ ਆਪਣੇ ਸਭ ਤੋਂ ਕਾਲੇ ਦੌਰ ਵਿਚ ਪੁੱਜ ਗਈ ਸੀ।

 

ਉਨ੍ਹਾਂ ਕਿਹਾ ਕਿ ਲੋਕਾਂ ਨੇ 2017 ਦੀਆਂ ਚੋਣਾਂ ਵਿਚ ਅਕਾਲੀ ਦਲ ਨੂੰ ਉਸਦੀ ਸਿਆਸੀ ਸਥਿਤੀ ਦੱਸ ਦਿੱਤੀ ਸੀ ਪਰ ਪੰਜਾਬ ਦਾ ਜਿੰਨਾਂ ਨੁਕਸਾਨ ਅਕਾਲੀ ਭਾਜਪਾ ਸਰਕਾਰ ਨੇ ਕੀਤਾ ਹੈ ਉਸ ਨੂੰ ਵੇਖਦਿਆਂ ਲੋਕਾਂ ਨੂੰ ਹਾਲੇ ਤਸੱਲੀ ਨਹੀਂ ਹੋਈ ਅਤੇ ਉਪਚੋਣਾਂ ਵਿਚ ਲੋਕ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਅਕਾਲੀ ਭਾਜਪਾ ਗਠਜੋੜ ਨੂੰ ਮਾਤ ਦੇਣਗੇ। 


ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਕਾਂਗਰਸ ਜ਼ਿਲ੍ਹਾ ਪ੍ਰਧਾਨ ਸ੍ਰੀ ਰੰਜਮ ਕਾਮਰਾ ਆਦਿ ਵੀ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbir statement regarding Jalalabad registry as its name disgraces democracy