ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਪਾਲ ਖਹਿਰਾ ਤੇ ਡਾ. ਗਾਂਧੀ ਵੱਲੋਂ PSPCL ਵਿਰੁੱਧ ਰੋਸ ਮੁਜ਼ਾਹਰਾ

ਸੁਖਪਾਲ ਖਹਿਰਾ ਤੇ ਡਾ. ਗਾਂਧੀ ਵੱਲੋਂ PSPCL ਵਿਰੁੱਧ ਰੋਸ ਮੁਜ਼ਾਹਰਾ

ਤਸਵੀਰ: ਭਾਰਤ ਭੂਸ਼ਨ, ਹਿੰਦੁਸਤਾਨ ਟਾਈਮਜ਼ – ਪਟਿਆਲਾ

 

 

ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਨਵਾਂ ਪੰਜਾਬ ਪਾਰਟੀ ਦੇ ਪ੍ਰਧਾਨ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਸੈਂਕੜੇ ਲੋਕਾਂ ਨੇ ਅੱਜ ‘ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ’ (PSPCL) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਦੇ ਸਾਹਮਣੇ ਰੋਸ ਮੁਜ਼ਾਹਰਾ ਕੀਤਾ।

 

 

ਦੋਵੇਂ ਪਾਰਟੀਆਂ ਦੇ ਕਾਰਕੁੰਨ ਪੰਜਾਬ ਵਿੱਚ ਬਿਜਲੀ ਦੀਆਂ ਉਚੇਰੀਆਂ ਦਰਾਂ ਦਾ ਜ਼ੋਰਦਾਰ ਵਿਰੋਧ ਕਰ ਰਹੇ ਸਨ। ਚੇਤੇ ਰਹੇ ਕਿ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਹੀ ਮਹਿੰਗੀ ਬਿਜਲੀ ਵਿਰੁੱਧ ਰੋਸ ਮੁਜ਼ਾਹਰਿਆਂ ਤੇ ਧਰਨਿਆਂ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ।

 

 

ਹੁਣ ਇਹ ਦੋਵੇਂ ਪਾਰਟੀਆਂ ਵੀ ਇਸ ਬਿਜਲੀ–ਅੰਦੋਲਨ ਵਿੱਚ ਕੁੱਦ ਪਈਆਂ ਹਨ ਤੇ ਪੰਜਾਬ ਸਰਕਾਰ ਨੂੰ ਇਸ ਪਾਸੇ ਕੁਝ ਨਾ ਕੁਝ ਜ਼ਰੂਰ ਸੋਚਣਾ ਹੋਵੇਗਾ।

 

 

ਡਾ. ਗਾਂਧੀ ਤੇ ਸ੍ਰੀ ਖਹਿਰਾ ਦੋਵੇਂ ਹੀ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਆਗੂ ਹਨ। ਹੁਣ ਇਹ ਦੋਵੇਂ ਆਗੂ ਆਪੋ–ਆਪਣੀਆਂ ਪਾਰਟੀਆਂ ਨਾਲ ਪੰਜਾਬ ਡੈਮੋਕ੍ਰੈਟਿਕ ਅਲਾਇੰਸ (PDA) ਦਾ ਹਿੱਸਾ ਹਨ। ਲੁਧਿਆਣਾ ਵਾਲੇ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਵੀ ਇਸ ਗੱਠਜੋੜ ਦਾ ਹਿੱਸਾ ਹੈ।

 

 

ਵਿਰੋਧੀ ਪਾਰਟੀਆਂ ਹੁਣ ਇਹ ਦਾਅਵਾ ਵੀ ਕਰਦੀਆਂ ਹਨ ਕਿ ਉੱਤਰੀ ਭਾਰਤ ਵਿੱਚ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਵਿੱਚ ਹੀ ਹੈ। ਦਿੱਲੀ ਦੀ ਸਰਕਾਰ ਵੀ ਪੰਜਾਬ ਤੇ ਹੋਰਨਾਂ ਸੂਬਿਆਂ ਤੋਂ ਬਿਜਲੀ ਖ਼ਰੀਦ ਕੇ ਚਾਰ ਰੁਪਏ ਪ੍ਰਤੀ ਯੂਨਿਟ ਵੇਚਦੀ ਹੈ ਪਰ ਪੰਜਾਬ ਸਰਕਾਰ ਨੇ ਪ੍ਰਤੀ ਯੂਨਿਟ ਦਾ ਰੇਟ ਲਗਭਗ 10 ਰੁਪਏ ਰੱਖਿਆ ਹੋਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhbpal Khaira and Dr Gandhi protest against PSPCL