ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਦੇਵ ਸਿੰਘ ਢੀਂਡਸਾ ਬਣੇ ਜੀਵਨ ਭਰ ਲਈ ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ

ਸੁਖਦੇਵ ਸਿੰਘ ਢੀਂਡਸਾ ਬਣੇ ਜੀਵਨ ਭਰ ਲਈ ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ

ਬ੍ਰਹਮ ਮਹਿੰਦਰਾ ਬਣੇ ਕਾਰਜਕਾਰੀ ਪ੍ਰਧਾਨ

 

ਸ੍ਰੀ ਸੁਖਦੇਵ ਸਿੰਘ ਢੀਂਡਸਾ ਨੂੰ ਜੀਵਨ ਭਰ ਲਈ ਪੰਜਾਬ ਉਲੰਪਿਕ ਐਸੋਸੀਏਸ਼ਨ (POA) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅੱਜ ਇੱਥੇ ਕਾਰਜਕਾਰਨੀ ਦੀ ਮੀਟਿੰਗ ਤੇ ਸਾਲਾਨਾ ਜਨਰਲ ਇਜਲਾਸ ਦੌਰਾਨ ਸ੍ਰੀ ਢੀਂਡਸਾ ਨੇ ਆਪਣੀ ਮਰਜ਼ੀ ਨਾਲ ਐਸੋ. ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ। ਉਸ ਤੋਂ ਬਾਅਦ ਮੀਤ ਪ੍ਰਧਾਨ ਸ੍ਰੀ ਬ੍ਰਹਮ ਮਹਿੰਦਰਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਚੋਣਾਂ ਹੋਣ ਤੱਕ ਉਹ ਇਸ ਅਹੁਦੇ ’ਤੇ ਰਹਿਣਗੇ।

 

 

ਅੱਜ ਪੰਜਾਬ ਉਲੰਪਿਕ ਭਵਨ ਵਿਖੇ POA ਦੀ ਕਾਰਜਕਾਰਨੀ ਦੀ ਮੀਟਿੰਗ ਤੇ ਸਲਾਨਾ ਜਨਰਲ ਇਜਲਾਸ ਦੌਰਾਨ ਅੱਜ ਸ੍ਰੀ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨ ਵਜੋਂ 41 ਸਾਲਾਂ ਦੀਆਂ ਸੇਵਾਵਾਂ ਲਈ ਸ਼ਲਾਘਾ ਕੀਤੀ ਗਈ। ਤਦ ਉਨ੍ਹਾਂ ਨੂੰ ਸਰਬਸੰਮਤੀ ਨਾਲ ਜੀਵਨ ਭਰ ਲਈ ਪੰਜਾਬ ਉਲੰਪਿਕ ਐਸੋਸੀਏਸ਼ਨ ਦਾ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਲਿਆ ਗਿਆ।

 

 

ਇਸ ਤੋਂ ਇਲਾਵਾ ਸ੍ਰੀ ਢੀਂਡਸਾ ਨੂੰ ਪਦਮ ਭੂਸ਼ਨ ਮਿਲਣ ਲਈ ਵੀ ਵਧਾਈਆਂ ਮਿਲੀਆਂ। ਇਸੇ ਮੀਟਿੰਗ ਤੇ ਇਜਲਾਸ ਦੌਰਾਨ ਮੀਤ ਪ੍ਰਧਾਨ ਸ੍ਰੀ ਬ੍ਰਹਮ ਮਹਿੰਦਰਾ ਨੂੰ ਐਸੋਸੀਏਸ਼ਨ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ।

 

 

ਇਸ ਦੇ ਨਾਲ ਹੀ ਪੰਜਾਬ ਸਰਕਾਰ ਨਾਲ ਤਾਲਮੇਲ ਕਾਇਮ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਦੇ ਮੁਖੀ ਵੀ ਸ੍ਰੀ ਬ੍ਰਹਮ ਮਹਿੰਦਰਾ ਹੀ ਹੋਣਗੇ। ਇਹ ਕਮੇਟੀ ਐਸੋਸੀਏਸ਼ਨ ਨਾਲ ਸਬੰਧਤ ਮਸਲੇ ਪੰਜਾਬ ਸਰਕਾਰ ਕੋਲ ਉਠਾਏਗੀ।

 

 

ਇਸ ਮੌਕੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਤੇ ਕੈਬਿਨੇਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਪੰਜਾਬ ਉਲੰਪਿਕ ਐਸੋਸੀਏਸ਼ਨ ਨੂੰ ਆਪੋ–ਆਪਣੇ ਅਖ਼ਤਿਆਰੀ ਕੋਟਿਆਂ ਵਿੱਚੋਂ 10–10 ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਜਿਸ ਲਈ ਉਨ੍ਹਾਂ ਦੀ ਡਾਢੀ ਸ਼ਲਾਘਾ ਹੋਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhdev Singh Dhindsa becomes Life President of Punjab Olympic Association