ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਸੀ ਕੋਈ ਵੱਖਰੀ ਪਾਰਟੀ ਨਹੀਂ ਬਣਾ ਰਹੇ : ਸੁਖਦੇਵ ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਗਠਜੋੜ ਵਾਲੀ ਭਾਰਤੀ ਜਨਤਾ ਪਾਰਟੀ ਵੱਲੋਂ ਜਿੱਥੇ ਅਕਾਲੀ ਦਲ ਬਾਦਲ ਤੋਂ ਦੂਰੀਆਂ ਬਣਾ ਕੇ ਅਕਾਲੀ ਸਰਕਾਰ ਲਈ ਕਈ ਤਰ੍ਹਾਂ ਦੀਆਂ ਮੁਸੀਬਤਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਪਾਰਟੀ ਦੇ ਪੁਰਾਣੇ ਤੇ ਸਾਬਕਾ ਆਗੂਆਂ ਨੇ ਨਵਾਂ ਧਮਾਕਾ ਕਰ ਕੇ ਅਕਾਲੀ ਦਲ ਲਈ ਹੋਰ ਪ੍ਰੇਸ਼ਾਨੀ ਵਧਾ ਦਿੱਤੀ ਹੈ।
 

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਚੁੱਕੇ ਵੱਡੇ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਕਿਸੇ ਸਮੇਂ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ 'ਚ ਸ਼ਾਮਲ ਰਹੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਬਾਦਲਾਂ ਵਿਰੁੱਧ ਇਕਜੁੱਟ ਹੁੰਦਿਆਂ ਅੱਜ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਮੁਲਾਕਾਤ ਕੀਤੀ।
 

ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਆਗੂਆਂ ਨੇ ਬ੍ਰਹਮਾਪੁਰਾ ਅਤੇ ਹੋਰ ਸੀਨੀਅਰ ਆਗੂਆਂ ਨਾਲ ਇੱਕ ਗੁਪਤ ਮੀਟਿੰਗ ਕਰ ਕੇ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਵੱਖਰੇ ਤੌਰ 'ਤੇ ਮਣਾਏ ਜਾਣ ਬਾਰੇ ਵਿਚਾਰ ਚਰਚਾ ਕੀਤੀ। ਸੂਤਰਾਂ ਅਨੁਸਾਰ ਇਹ ਮੀਟਿੰਗ ਰਵੀਇੰਦਰ ਸਿੰਘ ਦੇ ਗ੍ਰਹਿ ਵਿਖੇ ਸ਼ਨਿੱਚਰਵਾਰ ਸ਼ਾਮ ਨੂੰ ਹੋਈ। ਮੀਟਿੰਗ 'ਚ ਢੀਂਡਸਾ, ਰਵੀਇੰਦਰ ਅਤੇ ਬ੍ਰਹਮਪੁਰਾ ਤੋਂ ਇਲਾਵਾ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਆਗੂ ਜੱਥੇਦਾਰ ਸੇਵਾ ਸਿੰਘ ਸੇਖਵਾਂ, ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ, ਅਕਾਲੀ ਦਲ 1920 ਦੇ ਯੂਥ ਆਗੂ ਤਜਿੰਦਰ ਸਿੰਘ ਪੰਨੂ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਵੀ ਸ਼ਾਮਲ ਸਨ।
 

ਮੀਟਿੰਗ ਵਿਚ ਇਸ ਗੱਲ ਤੇ ਸਹਿਮਤੀ ਹੋਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਤੋਂ ਬਾਦਲਾਂ ਦਾ ਕਬਜ਼ਾ ਖਤਮ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇ। ਇਸ ਗੱਲ 'ਤੇ ਵੀ ਸਹਿਮਤੀ ਬਣੀ ਹੈ ਕਿ ਬਾਦਲਾਂ ਵਿਰੋਧੀ ਮੁਹਿੰਮ 'ਚ ਬੈਂਸ ਭਰਾਵਾਂ, ਸੁਖਪਾਲ ਖਹਿਰਾ ਅਤੇ ਧਰਮਵੀਰ ਗਾਂਧੀ ਦੇ ਗਰੁੱਪਾਂ ਨੂੰ ਵੀ ਨਾਲ ਲੈਣ ਦਾ ਯਤਨ ਕੀਤਾ ਜਾਵੇ। 

 

ਉੱਧਰ ਸੁਖਦੇਵ ਸਿੰਘ ਢੀਂਡਸਾ ਨੇ ਨਾਮੀਂ ਨਿਊਜ਼ ਵੈਬ ਪੋਰਟਲ 'ਬਾਬੂਸ਼ਾਹੀ ਡਾਟ ਕਾਮ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੁਲਾਕਾਤ ਉਕਤ ਆਗੂਆਂ ਨਾਲ ਹੋਈ ਸੀ। ਇਸ ਦੌਰਾਨ ਅੰਮ੍ਰਿਤਸਰ 'ਚ 14 ਦਸੰਬਰ ਨੂੰ ਅਕਾਲੀ ਦਲ ਦਾ ਸਥਾਪਨਾ ਦਿਵਸ ਵੱਖਰੇ ਤੌਰ 'ਤੇ ਮਨਾਉਣ ਦੀ ਸਹਿਮਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕੋਈ ਵੱਖਰੀ ਪਾਰਟੀ ਨਹੀਂ ਬਣਾ ਰਹੇ ਅਤੇ ਨਾ ਹੀ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhdev Singh Dhindsa Ravinder Singh join hands with Ranjit Singh Brahmapura