ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਦੇਵ ਸਿੰਘ ਢੀਂਡਸਾ ਦਾ ਰਾਜ ਸਭਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ

ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਉਪਰਲੇ ਸਦਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਹੈ। 82 ਸਾਲਾ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਵੀਰਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੂੰ ਸੌਂਪਿਆ ਤੇ ਸ਼ੁੱਕਰਵਾਰ ਨੂੰ ਪਾਰਟੀ ਨੂੰ ਇਸ ਦੀ ਜਾਣਕਾਰੀ ਵੀ ਦਿੱਤੀ। ਹਾਲਾਂਕਿ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕੋਈ ਕਾਰਨ ਨਹੀਂ ਦੱਸਿਆ।

 

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਢੀਂਡਸਾ ਦੇ ਅਸਤੀਫੇ ‘ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਸਪਸ਼ਟ ਕੀਤਾ ਕਿ ਪਾਰਟੀ ਨੇ ਇਸ ਸਾਲ ਜੂਨ ਰਾਜ ਸਭਾ ਵਿੱਚ ਆਪਣੀ ਲੀਡਰਸ਼ਿਪ ਵਿੱਚ ਤਬਦੀਲੀ ਬਾਰੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਨੂੰ ਸੂਚਿਤ ਕਰ ਦਿੱਤਾ ਸੀ। ਇਸ ਦੀ ਇਕ ਕਾਪੀ ਰਾਜ ਸਭਾ ਜਨਰਲ ਸਕੱਤਰ ਨੂੰ ਵੀ ਭੇਜੀ ਗਈ ਸੀ।

 

ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਪਹਿਲਾਂ ਹੀ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਉਪਰਲੇ ਸਦਨ ਵਿੱਚ ਪਾਰਟੀ ਦਾ ਨੇਤਾ ਅਤੇ ਨਰੇਸ਼ ਗੁਜਰਾਲ ਨੂੰ ਉਪ ਨੇਤਾ ਚੁਣ ਚੁੱਕੀ ਹੈ।

 

ਪਿਛਲੇ ਸਾਲ ਸਤੰਬਰ ਢੀਂਡਸਾ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪਾਰਟੀ ਦੇ ਜਨਰਲ ਸਕੱਤਰ ਅਤੇ ਇਸ ਦੀ ਕੋਰ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhdev Singh Dhindsa resigns as Shiromani Akali Dal leader in Rajya Sabha