ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਜਿੰਦਰ ਰੰਧਾਵਾ ਨੇ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤੋਂ ਮੰਗਿਆ ਵਿਸ਼ੇਸ਼ ਪੈਕੇਜ

ਖੇਤੀਬਾੜੀ ਅਤੇ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਸਹਿਕਾਰਤਾ ਮੰਤਰੀ . ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ

 

ਰੰਧਾਵਾ ਨੇ ਸ੍ਰੀ ਤੋਮਰ ਨਾਲ ਉਨ੍ਹਾਂ ਦੇ ਸੰਸਦ ਭਵਨ ਸਥਿਤ ਦਫਤਰ ਵਿਖੇ ਪੰਜਾਬ ਦੇ ਸਹਿਕਾਰੀ ਅਦਾਰਿਆਂ ਮਾਰਕਫੈਡ, ਮਿਲਕਫੈਡ ਅਤੇ ਸ਼ੂਗਰਫੈੱਡ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮਸਲਿਆਂ ਬਾਰੇ ਮੀਟਿੰਗ ਕੀਤੀ

 

ਰੰਧਾਵਾ ਨੇ ਕੇਂਦਰੀ ਮੰਤਰੀ ਤੋਮਰ ਨੂੰ ਇਨ੍ਹਾਂ ਅਦਾਰਿਆਂ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਸਬੰਧੀ ਵੇਰਵੇ ਸਹਿਤ ਦੱਸਦਿਆਂ ਪੰਜਾਬ ਦੀਆਂ ਪੇਂਡੂ ਸਹਿਕਾਰੀ ਖੇਤੀਬਾੜੀ ਸੁਸਾਇਟੀਆਂ ਖਾਸ ਕਰਕੇ ਸਰਹੱਦੀ ਖੇਤਰ ਵਿੱਚ ਸਥਿਤ ਸੁਸਾਇਟੀਆਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ

 

ਰੰਧਾਵਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਵਿੱਚ ਪਾਣੀ ਦੀ ਬੱਚਤ ਲਈ ਸਿੰਜਾਈ ਦੀ ਤੁਪਕਾ ਪ੍ਰਣਾਲੀ ਲਾਗੂ ਕਰਨ ਅਤੇ ਖੇਤੀਬਾੜੀ ਵਿਭਿੰਨਤਾ ਲਈ ਵੀ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ

 

ਰੰਧਾਵਾ ਨੇ ਨਰਿੰਦਰ ਸਿੰਘ ਤੋਮਰ ਨੂੰ ਸਹਿਕਾਰੀ ਵਿਭਾਗ ਵੱਲੋਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਰਾਹੀਂ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਸਹਿਯੋਗ ਦੀ ਮੰਗ ਕਰਦਿਆਂ ਉਕਤ ਮਸਲਿਆਂ ਸਬੰਧੀ ਵਿਚਾਰ ਕਰਨ ਲਈ ਸ੍ਰੀ ਤੋਮਰ ਨੂੰ ਵਿਸ਼ੇਸ਼ ਮੀਟਿੰਗ ਲਈ ਸਮਾਂ ਦੇਣ ਦੀ ਬੇਨਤੀ ਕੀਤੀ

 

ਰੰਧਾਵਾ ਨਾਲ ਗੱਲਬਾਤ ਕਰਨ ਮਗਰੋਂ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਉਹ 26 ਜੁਲਾਈ ਨੂੰ ਸੰਸਦ ਦਾ ਸੈਸ਼ਨ ਖਤਮ ਹੋਣ ਤੋਂ ਬਾਅਦ ਇਸ ਸਬੰਧੀ ਮੀਟਿੰਗ ਕਰਨਗੇ ਇਸ ਦੇ ਨਾਲ ਹੀ ਤੋਮਰ ਨੇ ਇਹ ਭਰੋਸਾ ਵੀ ਦਿਵਾਇਆ ਕਿ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਸਬੰਧੀ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕੀਤੇ ਜਾਣਗੇ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhjinder Randhawa asked the Union Ministers to go to Delhi for special package