ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ ਫੰਡ ਕਾਇਮ ਰਹਿਣ ਤੱਕ ਹਰ ਮਹੀਨੇ 30% ਤਨਖ਼ਾਹ ਦਾਨ ਕਰਨਗੇ ਸੁਖਜਿੰਦਰ ਰੰਧਾਵਾ 

ਵਿਸਾਖੀ ਮੌਕੇ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ


ਕੋਵਿਡ-19 ਮਹਾਂਮਾਰੀ ਸੰਕਟ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਥਾਪਤ ਕੀਤੇ ਗਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਫੰਡ ਦੇ ਕਾਇਮ ਰਹਿਣ ਤੱਕ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ 30 ਫੀਸਦੀ ਹਿੱਸਾ ਪੱਕੇ ਤੌਰ 'ਤੇ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਮਾਰਚ ਮਹੀਨੇ ਵਿੱਚ ਸਹਿਕਾਰਤਾ ਮੰਤਰੀ ਸ. ਰੰਧਾਵਾ ਵੱਲੋਂ ਆਪਣੀ ਇਕ ਮਹੀਨੇ ਦੀ ਤਨਖ਼ਾਹ ਕੋਵਿਡ ਰਾਹਤ ਫੰਡ ਵਿੱਚ ਦਾਨ ਕੀਤੀ ਗਈ ਸੀ।


ਅੱਜ ਇਥੇ ਜਾਰੀ ਪ੍ਰੈੱਸ ਬਿਆਨ ਵਿੱਚ ਸ. ਰੰਧਾਵਾ ਨੇ ਦੱਸਿਆ ਕਿ ਕੋਵਿਡ-19 ਸੰਕਟ ਕਾਰਨ ਸਿਹਤ ਸੇਵਾਵਾਂ ਲਈ ਲੋੜੀਂਦੇ ਪ੍ਰਬੰਧ ਕਰਨ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਕਾਰਨ ਮੁਸ਼ਕਲਾਂ ਝੱਲ ਰਹੇ ਗ਼ਰੀਬ ਤੇ ਲੋੜਵੰਦ ਲੋਕਾਂ ਲਈ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੀ ਵੱਡੀ ਜ਼ਿੰਮੇਵਾਰੀ ਹੈ। 

 

ਉਨ੍ਹਾਂ ਕਿਹਾ ਕਿ ਇਸ ਵੇਲੇ ਜਿੱਥੇ ਸਮੁੱਚੀ ਅਰਥ ਵਿਵਸਥਾ ਹਿੱਲ ਗਈ ਹੈ ਉਥੇ ਸੂਬੇ ਦੇ ਖਜ਼ਾਨੇ ਦੀ ਆਮਦਨ ਵੀ ਘੱਟ ਗਈ ਹੈ। ਇਸੇ ਲਈ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਕਾਇਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਫੰਡ ਕਾਇਮ ਰਹੇਗਾ, ਉਹ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ 30 ਫ਼ੀਸਦੀ ਹਿੱਸਾ ਇਸ ਵਿੱਚ ਯੋਗਦਾਨ ਪਾਉਣਗੇ।

 

ਸ. ਰੰਧਾਵਾ ਨੇ ਅੱਜ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਾਵਨ ਤਿਉਹਾਰ ਮੌਕੇ ਵਾਹਿਗੁਰੂ ਅੱਗੇ ਵੀ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸੰਕਟ ਦਾ ਸਾਹਮਣਾ ਕਰਨ ਲਈ ਸਾਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ।
....

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sukhjinder Singh Randhawa announces to donate 30 percent salary each month until Covid fund is in existence