ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੰਨਾ ਕਾਸ਼ਤਕਾਰ ਕਿਸਾਨਾਂ ਲਈ ਸਹਿਕਾਰੀ ਖੰਡ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ

ਸਹਿਕਾਰਤਾ ਮੰਤਰੀ ਨੇ ਵਿੱਤੀ ਮੁਸ਼ਕਲਾਂ ਦੇ ਬਾਵਜੂਦ ਕਿਸਾਨਾਂ ਦੀ ਬਾਂਹ ਫੜਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

 

ਕੋਵਿਡ-19 ਸੰਕਟ ਕਾਰਨ ਲਗਾਏ ਕਰਫਿਊ/ਲੌਕਡਾਊਨ ਦੇ ਚੱਲਦਿਆਂ ਗੰਨਾ ਕਾਸ਼ਤਕਾਰਾਂ ਕਿਸਾਨਾਂ ਦੀ ਬਾਂਹ ਫੜਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀਆਂ ਸਹਿਕਾਰੀ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ ਕੀਤੇ ਗਏ। ਇਹ ਖੁਲਾਸਾ ਸਹਿਕਾਰਤਾ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

 

ਸ.ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਏ ਇਸ ਫ਼ੈਸਲੇ ਤੋਂ ਬਾਅਦ ਸ਼ੂਗਰਫੈਡ ਨੂੰ ਹਾਸਲ ਹੋਈ 50 ਕਰੋੜ ਰੁਪਏ ਦੀ ਰਾਸ਼ੀ ਨੂੰ ਅੱਗੇ ਗੰਨਾ ਕਿਸਾਨਾਂ ਦੀ ਅਦਾਇਗੀ ਲਈ ਸਹਿਕਾਰੀ ਖੰਡ ਮਿੱਲਾਂ ਨੂੰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਇਸ ਨਾਲ ਗੰਨਾ ਕਿਸਾਨਾਂ ਨੂੰ ਜਿੱਥੇ ਵੱਡੀ ਰਾਹਤ ਮਿਲੇਗੀ, ਉਥੇ ਸੂਬਾ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲਣ ਲਈ ਫ਼ਸਲੀ ਵਿਭਿੰਨਤਾ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਹੁਲਾਰਾ ਮਿਲੇਗਾ।

 

ਸਹਿਕਾਰਤਾ ਮੰਤਰੀ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ ਸੰਕਟ ਕਾਰਨ ਗੰਭੀਰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਦਿਆਂ ਕੀਤਾ ਗਿਆ ਇਹ ਫੈਸਲਾ ਇਤਿਹਾਸਕ ਹੈ ਜਿਸ ਲਈ ਸੂਬੇ ਦੇ ਕਿਸਾਨ ਮੁੱਖ ਮੰਤਰੀ ਦੇ ਬਹੁਤ ਧੰਨਵਾਦੀ ਹਨ। 

 

ਸ. ਰੰਧਾਵਾ ਨੇ ਕਿਹਾ ਕਿ ਲੌਕਡਾਊਨ ਕਾਰਨ ਇਕ ਪਾਸੇ ਸੂਬਾ ਸਰਕਾਰ ਦੇ ਮਾਲੀਏ ਵਿੱਚ ਵੱਡੀ ਗਿਰਾਵਟ ਆਈ ਹੈ ਅਤੇ ਦੂਜੇ ਪਾਸੇ ਸਿਹਤ ਸੇਵਾਵਾਂ ਅਤੇ ਰਾਹਤ ਕਾਰਜਾਂ ਲਈ ਵੱਡੀ ਰਾਸ਼ੀ ਖ਼ਰਚੀ ਜਾ ਰਹੀ ਹੈ ਜਿਸ ਕਾਰਨ ਸੂਬੇ ਦੇ ਆਮਦਨ ਸਰੋਤਾਂ ਤੇ ਖ਼ਰਚਿਆਂ ਵਿਚਾਲੇ ਚਿੰਤਾਜਨਕ ਪਾੜਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਹਾਲੇ ਕੋਈ ਰਾਹਤ ਪੈਕੇਜ ਨਹੀਂ ਦਿੱਤਾ ਜਿਸ ਕਾਰਨ ਸੂਬਿਆਂ ਦੀ ਹਾਲਤ ਹੋਰ ਪਤਲੀ ਹੈ।

...

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SUKHJINDER SINGH RANDHAWA THANKS CM FOR PROMPT RELEASE OF RS 50 CRORES TO SUGARFED FOR CLEARING FARMERS CANE ARREARS OF COOPERATIVE SUGAR MILLS