ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਨਾ ਝੀਲ ਵਿਖੇ ’ਮਲਟੀਮੀਡੀਅ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਵੇਖਣ ਪਹੁੰਚੇ ਹਜ਼ਾਰਾਂ ਲੋਕ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰਕ ਮੈਂਬਰ, ਜੁਡੀਸ਼ੀਅਲ, ਸਿਵਲ ਅਤੇ ਪੁਲਿਸ ਅਧਿਕਾਰੀ ਵੀ ਪਰਿਵਾਰਾਂ ਸਮੇਤ ਸ਼ੋਅ ਦੇਖਣ ਪਹੁੰਚੇ

 

ਸੁਖਨਾ ਝੀਲ ਵਿਖੇ ਦੋ ਦਿਨ ਕਰਵਾਇਆ ਜਾ ਰਿਹੈ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ


 

ਪੰਜਾਬ ਸਰਕਾਰ ਵਲੋਂ ਅੱਜ ਸੁਖਨਾ ਝੀਲ, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਵੇਕਲਾ ਅਤੇ ਅਨੋਖੇ ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਗਿਆ। 

 

ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਫ਼ਲਸਫੇ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਅਤਿ ਆਧੁਨਿਕ ਤਕਨੀਕ ਦੀ ਸਹਾਇਤਾ ਨਾਲ ਸ਼ਾਨਦਾਰ ਢੰਗ ਨਾਲ 45 ਮਿੰਟ ਦੇ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਰੂਪਮਾਨ ਕੀਤਾ ਗਿਆ।

 

ਰੌਸ਼ਨੀ ਅਤੇ ਅਵਾਜ਼ ਦੇ ਖੂਬਸੂਰਤ ਸੁਮੇਲ ਵਾਲੇ ਉਕਤ ਸ਼ੋਅ ਦੇ ਦੌਰਾਨ ਗੁਰੂ ਨਾਨਕ ਸਾਹਿਬ ਦੇ ਸਰਬ-ਸਾਂਝੀਵਾਲਤਾ, ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤ ਦੀ ਸੁਰੱਖਿਆ ਦੇ ਸੰਦੇਸ਼ ਨੂੰ ਸੰਜੀਵੀ ਰੂਪ ਵਿੱਚ ਪੇਸ਼ ਕੀਤਾ। 

 

ਸ਼ੋਅ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਉਪਰਾਲਿਆਂ ਬਾਰੇ ਵੀ ਦਰਸ਼ਕਾਂ ਨੂੰ ਜਾਣੂੰ ਕਰਵਾਇਆ ਗਿਆ, ਜਿਸ ਦਾ ਮੌਜੂਦ ਹਜ਼ਾਰਾਂ ਸੰਗਤਾਂ ਨੇ ਬਹੁਤ ਹੀ ਨਿਮਰਤਾ ਅਤੇ ਸ਼ਰਧਾ ਨਾਲ ਆਨੰਦ ਮਾਣਿਆ।

 

ਇਸ ਸ਼ੋਅ ਨੂੰ ਵੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਪਹੁੰਚੇ, ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰਕ ਮੈਂਬਰ, ਜੁਡੀਸ਼ੀਅਲ, ਸਿਵਲ ਅਤੇ ਪੁਲਿਸ ਅਧਿਕਾਰੀ ਵੀ ਪਰਿਵਾਰਾਂ ਸਮੇਤ ਸ਼ੋਅ ਦੇਖਣ ਪਹੁੰਚੇ।

 

ਪੰਜਾਬ ਸਰਕਾਰ ਵਲੋਂ ਯੂ.ਟੀ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਖਨਾ ਝੀਲ ਵਿਖੇ ਇਹ ਸ਼ੋਅ ਦੋ ਦਿਨ ਕਰਵਾਇਆ ਜਾ ਰਿਹਾ ਹੈ, ਅੱਜ ਪਹਿਲੇ ਦਿਨ ਦੋ ਸ਼ੋਅ ਕਰਵਾਏ ਗਏ। ਇਸੇ ਤਰਾਂ ਕੱਲ ਮਿਤੀ 19 ਨਵੰਬਰ ਨੂੰ ਵੀ ਇਸੇ ਸਥਾਨ ’ਤੇ ਸ਼ਾਮ 7 ਤੋਂ 7.45 ਵਜੇ ਤੱਕ ਅਤੇ 8.15 ਤੋਂ 9.00 ਵਜੇ ਤੱਕ ਦੋ ਸ਼ੋਅ ਕਰਵਾਏ ਜਾਣਗੇ।

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:sukhna lake bathes in sri guru nanak dev ji divine glow and spiritual splendour